17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਯੂਥ ਕਾਂਗਰਸ ਵਲੋਂ ਅਰੁਣ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਧਨੌਲਾ ਮੰਡੀ ਅੰਦਰ ਰੋਸ ਮੁਜ਼ਾਹਰਾ

ਧਨੌਲਾ, 16 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਯੂਥ ਵਿੰਗ ਵਲੋਂ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਸਬੰਧ ਵਿਚ ਧਨੌਲਾ ਮੰਡੀ ਅੰਦਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਸਪੁੱਤਰ ਅਤੇ ਯੂਥ ਵਿੰਗ ਦੇ ਸੀਨੀਅਰ ਆਗੂ ਅਰੁਣ ਪ੍ਰਤਾਪ ਸਿੰਘ ਨੇ ਯੂਥ ਵਿੰਗ ਦੀ ਅਗਵਾਈ ਕਰਦਿਆਂ ਸਮੁੱਚੇ ਬਾਜ਼ਾਰ ਵਿਚੋਂ ਦੀ ਰੋਸ ਮਾਰਚ ਕੱਢਿਆ।

Ad Position 21
No active advertisement
ਅਜੀਤ ਡੈਸਕ 17-10-2026
ਧਨੌਲਾ, 16 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਯੂਥ ਵਿੰਗ ਵਲੋਂ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਸਬੰਧ ਵਿਚ ਧਨੌਲਾ ਮੰਡੀ ਅੰਦਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਸਪੁੱਤਰ ਅਤੇ ਯੂਥ ਵਿੰਗ ਦੇ ਸੀਨੀਅਰ ਆਗੂ ਅਰੁਣ ਪ੍ਰਤਾਪ ਸਿੰਘ ਨੇ ਯੂਥ ਵਿੰਗ ਦੀ ਅਗਵਾਈ ਕਰਦਿਆਂ ਸਮੁੱਚੇ ਬਾਜ਼ਾਰ ਵਿਚੋਂ ਦੀ ਰੋਸ ਮਾਰਚ ਕੱਢਿਆ। ਬਾਜ਼ਾਰ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਸਰਕਾਰ ਵਲੋਂ ਦਿੱਤੀ ਗਈ ਢਿੱਲ ਸਦਕਾ ਨਸ਼ੇ ਵੇਚਣ ਵਾਲੇ ਮਨਮਾਨੀਆਂ ਦੇ ਰਾਹ ਪੈ ਚੁੱਕੇ ਹਨ। ਜਿਨ੍ਹਾਂ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਆਖਿਆ ਕਿ ਹੁਣ ਲੋਕ ਚੱਲ ਚੁੱਕੇ ਹਨ ਅਤੇ ਨਸ਼ਾ ਤਸਕਰਾਂ ਅਤੇ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਤਾਂ ਕਿ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਚੱਲਦਾ ਕਰ ਕੇ ਹੀ ਦਮ ਲੈਣਗੇ। ਇਸ ਮੌਕੇ ਕੌਂਸਲਰ ਸੁਖਵਿੰਦਰ ਸਿੰਘ ਮੁੰਦਰੀ, ਅਜੇ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਸਦੀਵੀ ਖ਼ਾਤਮੇ ਲਈ ਕਾਂਗਰਸ ਹੋਰ ਮਜ਼ਬੂਤੀ ਨਾਲ ਲੜਾਈ ਲੜੇਗੀ-ਵਿਧਾਇਕ ਕਾਲਾ ਢਿੱਲੋਂ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
Ad Position 24