ਮੋੜ ਨਾਭਾ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਇਕ ਕਿਸਾਨ ਸਿਖਲਾਈ ਕੈਂਪ ਲਗਾਇਆ
ਸ਼ਹਿਣਾ, 16 ਅਕਤੂਬਰ (ਸੁਰੇਸ਼ ਗੋਗੀ)-ਦੀ ਮੌੜ ਨਾਭਾ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਇਕ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤੀ ਗਿਆ। ਇਸ ਕੈਂਪ ਵਿਚ ਬਰਨਾਲਾ ਜ਼ਿਲ੍ਹੇ ਦੇ ਖਾਦ ਸਪਲਾਈ ਅਫ਼ਸਰ, ਮੁਹੰਮਦ ਯਾਸੀਨ ਵਲੋਂ ਕਿਸਾਨਾਂ ਨੂੰ ਖਾਦਾਂ ਬਾਰੇ ਜਾਣਕਾਰੀ ਦਿੱਤੀ ਗਈ।
ਸ਼ਹਿਣਾ, 16 ਅਕਤੂਬਰ (ਸੁਰੇਸ਼ ਗੋਗੀ)-ਦੀ ਮੌੜ ਨਾਭਾ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਇਕ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤੀ ਗਿਆ। ਇਸ ਕੈਂਪ ਵਿਚ ਬਰਨਾਲਾ ਜ਼ਿਲ੍ਹੇ ਦੇ ਖਾਦ ਸਪਲਾਈ ਅਫ਼ਸਰ, ਮੁਹੰਮਦ ਯਾਸੀਨ ਵਲੋਂ ਕਿਸਾਨਾਂ ਨੂੰ ਖਾਦਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮਾਰਕਫੈੱਡ ਦੇ ਉਤਪਾਦ ਜਿਵੇਂ ਕਿ ਕੈਟਲਫੀਡ, ਖਾਣਯੋਗ ਵਸਤੂਆਂ ਘਿਉ, ਸਰ੍ਹੋਂ ਦਾ ਤੇਲ, ਰਿਫਾਇੰਡ, ਸ਼ਹਿਦ ਅਤੇ ਖੇਤੀਬਾੜੀ ਦੀਆਂ ਸਮੱਸਿਆਵਾਂ, ਬਿਮਾਰੀਆਂ ਤੇ ਨਦੀਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਫ਼ਸਲਾਂ ਲਈ ਮਾਰਕਫੈੱਡ ਵਲੋਂ ਤਿਆਰ ਕੀਤੀਆਂ ਜਾਂਦੀਆਂ ਦਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ। ਪਸ਼ੂ ਪਾਲਣ ਵਿਭਾਗ ਡਾ: ਰੁਪਿੰਦਰ ਸਿੰਘ ਵਲੋਂ ਡੰਗਰਾਂ ਦੀਆਂ ਬਿਮਾਰੀਆਂ ਅਤੇ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਮਾਰਕਫੈੱਡ ਵਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਵਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਭਾ ਦੇ ਪ੍ਰਧਾਨ ਦਵਿੰਦਰ ਸਿੰਘ ਮਾਨ, ਮੀਤ ਪ੍ਰਧਾਨ ਗੁਰਵੀਰ ਸਿੰਘ, ਸਰਪੰਚ ਮੋੜ ਨਾਭਾ ਮਲਕੀਤ ਸਿੰਘ, ਬਲਜੀਤ ਸਿੰਘ ਸਰਪੰਚ ਗਿੱਲ ਪੱਤੀ, ਸੁਖਦੇਵ ਸਿੰਘ ਕਮੇਟੀ ਮੈਂਬਰ, ਜਗਸੀਰ ਸਿੰਘ ਕਮੇਟੀ ਮੈਂਬਰ, ਜਗਦੀਪ ਸਿੰਘ, ਮੇਵਾ ਸਿੰਘ, ਪਰਮਿੰਦਰ ਸਿੰਘ, ਪਰਮਜੀਤ ਸਿੰਘ ਸਾਬਕਾ ਸਕੱਤਰ, ਲਛਮਣ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।