ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਮਨਾਇਆ
ਭਦੌੜ, 16 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਮਹਾਨ ਸਿੱਖ ਯੋਧੇ ਅਤੇ ਪਹਿਲੇ ਸਿੱਖ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸਵੇਰ ਦੀ ਸਭਾ ਦੌਰਾਨ ਕਰਵਾਇਆ। ਜਿਸ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਹਾਨ ਜੀਵਨ, ਬਹਾਦਰੀ, ਕੁਰਬਾਨੀ ਅਤੇ ਸਮਾਜਿਕ ਬਰਾਬਰੀ ਲਈ ਕੀਤੇ ਇਤਿਹਾਸਕ ਕਾਰਜਾਂ ਤੋਂ ਜਾਣੂ ਕਰਵਾਇਆ ਗਿਆ।
ਭਦੌੜ, 16 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਮਹਾਨ ਸਿੱਖ ਯੋਧੇ ਅਤੇ ਪਹਿਲੇ ਸਿੱਖ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸਵੇਰ ਦੀ ਸਭਾ ਦੌਰਾਨ ਕਰਵਾਇਆ। ਜਿਸ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਹਾਨ ਜੀਵਨ, ਬਹਾਦਰੀ, ਕੁਰਬਾਨੀ ਅਤੇ ਸਮਾਜਿਕ ਬਰਾਬਰੀ ਲਈ ਕੀਤੇ ਇਤਿਹਾਸਕ ਕਾਰਜਾਂ ਤੋਂ ਜਾਣੂ ਕਰਵਾਇਆ ਗਿਆ। ਇਸ ਸਕੂਲ ਦੇ ਵੱਖ-ਵੱਖ ਗਰੁੱਪਾਂ ਦੇ ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਅਤੇ ਉਨ੍ਹਾਂ ਵਲੋਂ ਜ਼ੁਲਮ ਤੇ ਅਨਿਆਂ ਵਿਰੱੁਧ ਕੀਤੇ ਸੰਘਰਸ਼ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਜ਼ਰ ਵਿਦਿਆਰਥੀਆਂ ਨੂੰ ਦਿੱਤੀ ਉੱਥੇ ਸ਼ਬਦ ਗਾਇਨ ਵੀ ਕੀਤਾ ਗਿਆ। ਪਿ੍ਰੰਸੀਪਲ ਜਸਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜੀਵਨ ਸਾਨੂੰ ਨਿਡਰਤਾ, ਇਨਸਾਫ਼, ਮਨੁੱਖਤਾ ਅਤੇ ਸਚਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਹਾਨ ਇਤਿਹਾਸ ਅਤੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਆਪਣੇ ਸ਼ਾਨਾਮੱਤੀ ਇਤਿਹਾਸ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਅੰਦਰ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨਾ ਹੈ।