17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ

ਮਹਿਲ ਕਲਾਂ, 16 ਅਕਤੂਬਰ (ਤਰਸੇਮ ਸਿੰਘ ਗਹਿਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਮਹੱਤਵਪੂਰਨ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐੱਚ.

Ad Position 21
No active advertisement
ਅਜੀਤ ਡੈਸਕ 17-10-2026
ਮਹਿਲ ਕਲਾਂ, 16 ਅਕਤੂਬਰ (ਤਰਸੇਮ ਸਿੰਘ ਗਹਿਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਮਹੱਤਵਪੂਰਨ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐੱਚ.ਪੀ.ਬੀ. ਵੈਕਸੀਨ, ਈ-ਸਿਗਰਟ ਦੇ ਮਾੜੇ ਪ੍ਰਭਾਵਾਂ, ਡੇਂਗੂ, ਬੁਖ਼ਾਰ ਅਤੇ ਮਲੇਰੀਆ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਿਹਤ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਐੱਚ.ਪੀ.ਬੀ. ਵੈਕਸੀਨ ਦੀ ਮਹੱਤਤਾ, ਈ-ਸਿਗਰਟ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਸਫ਼ਾਈ ਰੱਖਣ ਅਤੇ ਮੱਛਰਾਂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐਸ.ਐਮ.ਓ. ਸੰਜੇ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਵਿਦਿਆਰਥੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਡਾ: ਹਿਮਾਂਸ਼ੂ ਦੱਤ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਸਿਹਤ ਸਬੰਧੀ ਜਾਗਰੂਕਤਾ ਨੂੰ ਆਪਣੇ ਪਰਿਵਾਰ ਅਤੇ ਸਮਾਜ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਸਿਹਤ ਜਾਗਰੂਕਤਾ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸਹਿਯੋਗੀ ਸੱਜਣਾਂ ਵਜੋਂ ਸ੍ਰੀਮਤੀ ਅੰਮ੍ਰਿਤਪਾਲ ਕੌਰ ਡੈਂਟਲ ਸਰਜਨ, ਸ੍ਰੀ ਜਸਵੀਰ ਸਿੰਘ ਹੈਲਥ ਇੰਸਪੈਕਟਰ, ਸ੍ਰੀ ਬੂਟਾ ਸਿੰਘ ਸਿਹਤ ਵਰਕਰ, ਸ੍ਰੀਮਤੀ ਜਸਵੀਰ ਕੌਰ, ਭਜਨ ਸਿੰਘ ਬਰੀਡਿੰਗ ਇੰਸਪੈਕਟਰ, ਮਨਦੀਪ ਸਿੰਘ ਗੰਡੇਵਾਲ ਅਤੇ ਮਹਿੰਦਰ ਸਿੰਘ ਸਹੌਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਸਕੂਲ ਪ੍ਰਬੰਧਕਾਂ ਵਲੋਂ ਸਮੂਹ ਸਿਹਤ ਵਿਭਾਗ ਦੀ ਟੀਮ ਅਤੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜਤਿੰਦਰ ਜਿੰਮੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਅਗਲੀ ਖ਼ਬਰ ਅਸ਼ਵਨੀ ਬਹਾਵਲਪੁਰੀਆ ਲਗਾਤਾਰ ਦੂਜੀ ਵਾਰ ਭਾਜਪਾ ਮੰਡਲ ਤਪਾ ਦੇ ਪ੍ਰਧਾਨ ਨਿਯੁਕਤ
Ad Position 24