17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਜਤਿੰਦਰ ਜਿੰਮੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਜਥੇਬੰਦਕ ਸਕੱਤਰ ਨਿਯੁਕਤ

ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਆਗੂ ਜਤਿੰਦਰ ਜਿੰਮੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ੍ਰੀ ਜਿੰਮੀ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਬਰਨਾਲਾ ਦੇ ਮੈਂਬਰ ਵੀ ਰਹਿ ਚੁੱਕੇ ਹਨ।

Ad Position 21
No active advertisement
ਸ੍ਰੀ ਜਤਿੰਦਰ ਜਿੰਮੀ 17-10-2026
ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਆਗੂ ਜਤਿੰਦਰ ਜਿੰਮੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ੍ਰੀ ਜਿੰਮੀ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਬਰਨਾਲਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਜਤਿੰਦਰ ਜਿੰਮੀ ਨੇ ਆਪਣੀ ਨਿਯੁਕਤੀ ’ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਡਾ: ਦਲਜੀਤ ਸਿੰਘ ਚੀਮਾ, ਅਰਸ਼ਦੀਪ ਸਿੰਘ ਕਲੇਰ, ਮਹੇਸ਼ਇੰਦਰ ਸਿੰਘ ਗਰੇਵਾਲ, ਹਰਿੰਦਰ ਸਿੰਘ ਸੈਣੀ ਸਮੇਤ ਸਮੂਹ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਬਰਨਾਲਾ ਦੇ ਆਗੂਆਂ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ, ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਬੀਬੀ ਅਨੀਤਾ ਮੱਟੂ, ਐਡਵੋਕੇਟ ਮੰਜੂ ਜਿੰਦਲ, ਬੇਅੰਤ ਸਿੰਘ ਬਾਠ, ਬੀਬੀ ਬੇਅੰਤ ਕੌਰ ਖਹਿਰਾ, ਜਸਵਿੰਦਰ ਕੌਰ ਸ਼ੇਰਗਿੱਲ ਆਦਿ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਰਧਾਲੂਆਂ ਦੀ ਬੱਸ ਮਾਈਸਰਖਾਨਾ ਮੰਦਰ ਲਈ ਰਵਾਨਾ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24