17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਐਡਵੋਕੇਟ ਰੁਪਿੰਦਰ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਆਗੂ ਅਤੇ ਮੈਂਬਰ ਪੀ. ਏ.

Ad Position 21
No active advertisement
ਅਜੀਤ ਡੈਸਕ 17-10-2026
ਬਰਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਆਗੂ ਅਤੇ ਮੈਂਬਰ ਪੀ.ਏ.ਸੀ. ਐਡਵੋਕੇਟ ਰੁਪਿੰਦਰ ਸਿੰਘ ਸੰਧੂ ਨੂੰ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨਾਲ ਕੀਤੀਆਂ ਜਾ ਰਹੀਆਂ ਸੇਵਾਵਾਂ ਬਦਲੇ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਨਗਰ ਸੁਧਾਰ ਟਰੱਸਟ ਬਰਨਾਲਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਵੀ ਚੇਅਰਮੈਨ ਰਹਿ ਚੁੱਕੇ ਹਨ। ਆਪਣੀ ਨਿਯੁਕਤ ’ਤੇ ਜਿੱਥੇ ਐਡਵੋਕੇਟ ਸੰਧੂ ਵਲੋਂ ਸ: ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ ਉੱਥੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸੀਨੀਅਰ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ, ਬੇਅੰਤ ਸਿੰਘ ਬਾਠ, ਸੁਖਪਾਲ ਸਿੰਘ ਰੁਪਾਣਾ, ਜਥੇਦਾਰ ਜਰਨੈਲ ਸਿੰਘ ਭੋਤਨਾ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਬੇਅੰਤ ਸਿੰਘ ਧਾਲੀਵਾਲ, ਰਣਧੀਰ ਸਿੰਘ ਧੀਰਾ, ਟਿੰਕੂ ਖ਼ਾਨ ਆਦਿ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰੂੜੇਕੇ ਕਲਾਂ ਤੋਂ ਨੌਜਵਾਨ ਮਾਨਸਾ ਧਰਨੇ ਲਈ ਲੰਗਰ ਲੈ ਕੇ ਰਵਾਨਾ ਅਗਲੀ ਖ਼ਬਰ ਹਰਪ੍ਰੀਤ ਸਿੰਘ ਰਾਜੀਆ ਨੂੰ ਕੋਆਰਡੀਨੇਟਰ ਨਿਯੁਕਤ ਕਰਨ ਦੀ ਸ਼ਲਾਘਾ
Ad Position 24