17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ

ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 22 ਅਕਤੂਬਰ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੇ ਸੰਬੰਧ ਵਿਚ ਤਰਕਸ਼ੀਲ ਭਵਨ ਬਰਨਾਲਾ ਵਿਖੇ ਭਰਾਤਰੀ ਜਥੇਬੰਦੀਆਂ ਦੇ ਨਾਲ ਇਕ ਸਾਂਝੀ ਮੀਟਿੰਗ ਕੀਤੀ ਗਈ। ਇਸ ਮੌਕੇ ਮੋਰਚੇ ਦੇ ਸੂਬਾ ਆਗੂ ਬਲਿਹਾਰ ਸਿੰਘ, ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂ, ਪੰਜਾਬ ਰੋਡਵੇਜ਼, ਪਨਬੱਸ, ਪੀ.

Ad Position 21
No active advertisement
ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ’ਚ ਰੋਸ ਰੈਲੀ 22 ਨੂੰ 18-10-2026
ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 22 ਅਕਤੂਬਰ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜਬਾ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੇ ਸੰਬੰਧ ਵਿਚ ਤਰਕਸ਼ੀਲ ਭਵਨ ਬਰਨਾਲਾ ਵਿਖੇ ਭਰਾਤਰੀ ਜਥੇਬੰਦੀਆਂ ਦੇ ਨਾਲ ਇਕ ਸਾਂਝੀ ਮੀਟਿੰਗ ਕੀਤੀ ਗਈ। ਇਸ ਮੌਕੇ ਮੋਰਚੇ ਦੇ ਸੂਬਾ ਆਗੂ ਬਲਿਹਾਰ ਸਿੰਘ, ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂ, ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ ਦੇ ਸੂਬਾ ਸਕੱਤਰ ਸ਼ਮਸ਼ੇਰ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਮੋਲਡਰ ਐਂਡ ਸਟੀਲ ਵਰਕਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ, ਟੈਕਨੀਕਲ ਸਰਵਿਸ ਯੂਨੀਅਨ ਭੰਗਲ ਦੇ ਸਤਵਿੰਦਰ ਸਿੰਘ, ਪੈਨਸ਼ਨਰ ਐਸੋਸੀਏਸ਼ਨ ਯੂਨੀਅਨ ਦੇ ਆਗੂ ਤਰਸੇਮ ਸਿੰਘ ਗੁੱਜਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮੇਤ ਡੀ.ਡੀ.ਐਫ ਨੇ ਸ਼ਮੂਲੀਅਤ ਕਰਨ ਦਾ ਭਰੋਸਾ ਦਿਵਾਇਆ ਗਿਆ। ਉਕਤ ਆਗੂਆਂ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਸਾਲਾਂਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਠੇਕੇਦਾਰਾਂ, ਕੰਪਨੀਆਂ ਸੋਸਾਇਟੀਆਂ, ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਸਬੰਧਤ ਸਬੰਧਿਤ ਵਿਭਾਗਾਂ ਦੇ ਵਿੱਚ ਸਿੱਧਾ ਕੰਟਰੈਕਟ ’ਤੇ ਕਰਨ ਅਤੇ 1948 ਐਕਟ ਅਨੁਸਾਰ ਗੁਜ਼ਾਰੇ ਯੋਗ ਤਨਖਾਹ ਦੇਣ ਦੀ ਮੰਗ ਨੂੰ ਲੈ ਕੇ ‘ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ 22 ਅਕਤੂਬਰ 2026 ਨੂੰ ਵਿੱਤ ਮੰਤਰੀ ਹਲਕਾ ਦਿੜਬਾ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਠੇਕਾ ਮੁਲਾਜਮਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਅਤੇ ਸਬ-ਕਮੇਟੀ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਉੱਥੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਠੇਕੇਦਾਰ, ਕੰਪਨੀਆਂ, ਸੋਸਾਇਟੀਆਂ ਆਊਟਸੋਰਸ ਤੇ ਇਨਲਿਸਟਮੈਂਟ ਮੁਲਾਜਮਾਂ ਦੇ ਵਿਰੋਧ ਵਿਚ ਫੈਸਲੇ ਲਏ ਜਾ ਰਹੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਦੇ ਠੇਕਾ ਮੁਲਾਜਮ, ਜੋ ਪਿਛਲੇ 15-20 ਸਾਲਾਂ ਤੋਂ ਸੇਵਾਵਾਂ ਦੇ ਰਹੇ ਹਨ ਅਤੇ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸ ਰਹੇ ਹਨ, ਉਨ੍ਹਾਂ ਦੇ ਪੱਕੇ ਰੁਜਗਾਰ ਦਾ ਹੱਲ ਕੀਤਾ ਜਾਵੇ। ਮਿਤੀ 21 ਅਤੇ 22 ਅਕਤੂਬਰ ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਨ ਦਾ ਫੈਸਲਾ ਕਰਦੇ ਹੋਏ ਮਿਤੀ 21 ਅਕਤੂਬਰ 2026 ਨੂੰ ਪੰਜਾਬ ਭਰ ਦੇ ਵਿੱਚ ਰੋਸ ਰੈਲੀਆਂ ਮੁਜਾਹਰੇ ਕਰਨ ਦਾ ਫੈਸਲਾ ਕੀਤਾ । ਜਥੇਬੰਦੀਆਂ ਵਲੋਂ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ ਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਗਗਨਦੀਪ ਸਿੰਘ ਕਣਕਵਾਲ, ਖੁਸ਼ਦੀਪ ਸਿੰਘ ਲਹਿਰਾ, ਜਸਵਿੰਦਰ ਸਿੰਘ ਬੀਜਾ, ਯਾਦਵਿੰਦਰ ਸਿੰਘ ਭਾਈ ਕੀ ਪਿਸ਼ੌਰ, ਚਰਨ ਜੀਤ ਸਿੰਘ ਖਿਆਲੀ, ਬਲਦੇਵ ਸਿੰਘ ਬਰਨਾਲਾ, ਚਮਕੌਰ ਸਿੰਘ ਕੁਰੜ ਛ ਾਪਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ’ਚ ਛੱਪੜਾਂ ’ਤੇ ਹੋ ਰਹੇ ਨਾਜਾਇਜ਼ ਕਬਜ਼ੇ, ਪ੍ਰਸ਼ਾਸਨ ਬੇਖ਼ਬਰ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਦੀਆਂ ਜੇਤੂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ
Ad Position 24