18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗਹਿਲ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਟੱਲੇਵਾਲ, 17 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥਣਾਂ ਨੂੰ ਆਪਣੀ ਕਲਾ, ਸਿਰਜਣਾਤਮਿਕ ਸੋਚ, ਗਿਆਨ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਇਕ ਵਧੀਆ ਮੰਚ ਪ੍ਰਦਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਟੱਲੇਵਾਲ, 17 ਅਕਤੂਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥਣਾਂ ਨੂੰ ਆਪਣੀ ਕਲਾ, ਸਿਰਜਣਾਤਮਿਕ ਸੋਚ, ਗਿਆਨ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਇਕ ਵਧੀਆ ਮੰਚ ਪ੍ਰਦਾਨ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਵਿਚ ਹਿੱਸਾ ਲੈਂਦਿਆਂ ਆਪਣੀ ਕਾਬਲੀਅਤ ਦਾ ਪ੍ਰਗਟਾਵਾ ਕੀਤਾ। ਪ੍ਰਤਿਭਾ ਖੋਜ ਮੁਕਾਬਲਿਆਂ ਦੌਰਾਨ ਸਾਹਿੱਤਿਕ ਕਲਾਵਾਂ ਵਿਚ ਭਾਸ਼ਣ ਕਲਾ, ਵਾਦ ਵਿਵਾਦ ਕਾਵਿ ਉਚਾਰਨ ਦੇ ਵੀ ਮੁਕਾਬਲੇ ਹੋਏ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਚਰਨਦੀਪ ਸਿੰਘ (ਡਾ.) ਨੇ ਸਨਮਾਨਿਤ ਕੀਤਾ। ਇਸ ਮੌਕੇ ਯੂਥ ਕੋਆਰਡੀਨੇਟਰ ਪ੍ਰੋ: ਜਸਕਰਨ ਕੌਰ, ਕੋ-ਕੋਆਰਡੀਨੇਟਰ ਪ੍ਰੋ: ਲਵਜੀਤ ਕੌਰ, ਪ੍ਰੋ: ਅਮਨਦੀਪ ਕੌਰ, ਪ੍ਰੋ: ਸਿਮਰਜੀਤ ਕੌਰ, ਪ੍ਰੋ: ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣ ਐਸ਼ਵਿਨ ਕੌਰ ਨੇ ਏਸ਼ੀਆ ਪੈਸੀਫਿਕ ਡੈਫ ਚੈਂਪੀਅਨਸ਼ਿਪ ’ਚ ਜਿੱਤੇ ਚਾਰ ਤਗਮੇ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ, ਦੋ ਜ਼ਖਮੀ
Ad Position 24