ਮਾਸਟਰ ਗਿਆਨੀ ਨਛੱਤਰ ਸਿੰਘ ਰੁੜਕੀ ਕਲਾਂ ਨੂੰ ਸ਼ਰਧਾ ਦੇ ਫੁੱਲ ਭੇਟ
ਮਾਲੇਰਕੋਟਲਾ, 17 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਮਾਸਟਰ ਗਿਆਨੀ ਨਛੱਤਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਰੁੜਕੀ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ । ਜਿੱਥੇ ਸ੍ਰੀ ਸਹਿਜ ਪਾਠ ਦੇ ਭੋਗ ਤੇ ਅਰਦਾਸ ਉਪਰੰਤ ਰਾਗੀ ਸਿੰਘਾਂ ਵਲੋਂ ਰਸਭਿੰਨੀ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ।
ਮਾਲੇਰਕੋਟਲਾ, 17 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਮਾਸਟਰ ਗਿਆਨੀ ਨਛੱਤਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਰੁੜਕੀ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ । ਜਿੱਥੇ ਸ੍ਰੀ ਸਹਿਜ ਪਾਠ ਦੇ ਭੋਗ ਤੇ ਅਰਦਾਸ ਉਪਰੰਤ ਰਾਗੀ ਸਿੰਘਾਂ ਵਲੋਂ ਰਸਭਿੰਨੀ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਦੌਰਾਨ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ, ਅਕਾਲੀ ਦਲ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਪ੍ਰਿੰਸੀਪਲ ਅਸ਼ੋਕ ਜੋਸ਼ੀ ਤੇ ਕਮਲ ਧਾਲੀਵਾਲ ਨੇ ਸੰਗਤਾਂ ਨੂੰ ਸੰਬੋਧਨ ਕੀਤਾ । ਬੁਲਾਰਿਆਂ ਨੇ ਕਿਹਾ ਕਿ ਗਿਆਨੀ ਨਛੱਤਰ ਸਿੰਘ ਹੋਰਾਂ ਨੇ ਉੱਚ ਵਿਦਿਆ ਹਾਸਿਲ ਕਰਨ ਤੋਂ ਬਾਅਦ ਲਗਭਗ 33 ਵਰ੍ਹੇ ਐਸ.ਐਸ .ਜੈਨ ਹਾਈ ਸਕੂਲ ਮਲੇਰਕੋਟਲਾ ਵਿਖੇ ਬਤੌਰ ਪੰਜਾਬੀ ਅਧਿਆਪਕ ਆਪਣੀਆਂ ਸੇਵਾਵਾਂ ਦਿੱਤੀਆਂ । ਸੀਨੀਅਰ ਐਡਵੋਕੇਟ ਪ੍ਰਿਤਪਾਲ ਕੌਸ਼ਿਸ਼ ਨੇ ਦੱਸਿਆ ਕਿ ਮਾਸਟਰ ਜੀ ਦੇ ਪੜ੍ਹਾਏ ਵਿਦਿਆਰਥੀ ਉੱਚ ਅਹੁਦਿਆਂ ’ਤੇ ਤਾਇਨਾਤ ਹਨ । ਉਨ੍ਹਾਂ ਦੇ ਦੋਵੇਂ ਲੜਕੇ ਪਰਮਜੀਤ ਸਿੰਘ ਮੰਡੇਰ ਤੇ ਕਰਮਜੀਤ ਸਿੰਘ ਮੰਡੇਰ ਸਫਲ ਕਿਸਾਨ ਅਤੇ ਉਨ੍ਹਾਂ ਦੀ ਨੂੰਹ ਨਿਰਮਲਜੀਤ ਕੌਰ ਰੁੜਕੀ ਕਲਾਂ ਦੇ ਸਰਪੰਚ ਵਜੋਂ ਸੇਵਾ ਨਿਭਾ ਰਹੇ ਹਨ । ਇਸ ਮੌਕੇ ਸੀਨੀਅਰ ਐਡਵੋਕੇਟ ਪ੍ਰਿਤਪਾਲ ਕੌਸ਼ਿਸ਼ ਰੁੜਕੀ ਕਲਾਂ, ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਗੁਰਜੋਤ ਸਿੰਘ ਢੀਂਡਸਾ, ਪ੍ਰਿੰਸੀਪਲ ਬੀਬਾ ਪਰਮਿੰਦਰ ਕੌਰ ਮੰਡੇਰ, ਬੀਬਾ ਅਮਨਦੀਪ ਕੌਰ ਖੰਗੂੜਾ, ਕਾਂਗਰਸੀ ਆਗੂ ਸਮਿੱਤ ਸਿੰਘ ਮਾਨ, ਪ੍ਰਧਾਨ ਰੂਬਲ ਨਾਰੀਕੇ, ਗੁਰਪ੍ਰੀਤ ਸਿੰਘ ਚੋਪੜਾ, ਅਮੋਲਕ ਸਿੰਘ ਰੁੜਕੀ ਕਲਾਂ, ਸਾਬਕਾ ਪੰਚ ਗੁਰਦੇਵ ਸਿੰਘ, ਸੁਖਜਿੰਦਰ ਸਿੰਘ ਬਾਜਵਾ, ਦਿਲਬਾਗ ਸਿੰਘ ਪ੍ਰਧਾਨ, ਲਾਲ ਸਿੰਘ ਤੋਲਾਵਾਲ, ਪ੍ਰਧਾਨ ਜਗਰੂਪ ਸਿੰਘ ਬਿੱਟੂ, ਜਗਤਾਰ ਸਿੰਘ ਸਾਬਕਾ ਸਰਪੰਚ, ਹਰਪ੍ਰੀਤ ਸਿੰਘ ਸੈਕਟਰੀ, ਪ੍ਰਮੋਦ ਕੁਮਾਰ, ਤਹਿਸੀਲਦਾਰ ਮਨਮੋਹਨ ਸਿੰਘ, ਪ੍ਰਧਾਨ ਵਜ਼ੀਰ ਸਿੰਘ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਕਮਲਜੀਤ ਸਿੰਘ ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਲਸੋਈ, ਕੇਵਲ ਸਿੰਘ ਜਾਗੋਵਾਲ, ਸਰਬਜੀਤ ਸਿੰਘ ਲਸੋਈ, ਪ੍ਰਧਾਨ ਜਰਨੈਲ ਸਿੰਘ ਲਸੋਈ, ਸੁਖਵਿੰਦਰ ਸਿੰਘ ਮੰਨਣ, ਦਿਲਕਰਨ ਸਿੰਘ ਭੱਟੀ, ਵਰਿੰਦਰ ਸਿੰਘ ਰਹਿਲ, ਸਖਦੀਪ ਸਿੰਘ, ਗੁਰਪ੍ਰੀਤ ਸਿੰਘ, ਸਿੰਗਾਰਾ ਸਿੰਘ ਆਦਿ ਹਾਜ਼ਰ ਸਨ।