17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਹਲਕਾ ਵਿਧਾਇਕ ਪੰਡੋਰੀ ਵਲੋਂ ਪੁਲਿਸ ਅਧਿਕਾਰੀਆਂ ਤੇ ਗ੍ਰਾਮ ਪੰਚਾਇਤਾਂ ਨਾਲ ਬੈਠਕ

ਮਹਿਲ ਕਲਾਂ, 17 ਅਕਤੂਬਰ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੋਂ ਇਲਾਵਾ ਹਲਕੇ ਦੀਆਂ ਗ੍ਰਾਮ ਪੰਚਾਇਤਾਂ ਦੇ ਨਾਲ ਮੀਟਿੰਗ ਕਰ ਕੇ ਨਸ਼ਿਆਂ ਦੇ ਮਾਮਲੇ ਵਿਚ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਲੱਗੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਵਿਧਾਇਕ ਪੰਡੋਰੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡ ਗਰਾਉਂਡ ਬਣਾਏ ਜਾ ਰਹੇ ਹਨ, ਸਰਕਾਰ ਵਲੋਂ 120 ਨਵੀਆਂ ਸਕਾਰਪੀਓ ਗੱਡੀਆਂ ਪੁਲਿਸ ਪ੍ਰਸ਼ਾਸਨ ਨੂੰ ਦਿੱਤੀਆਂ ਚੁੱਕੀਆਂ ਹਨ ਤਾਂ ਕਿ ਨਸ਼ਿਆਂ ਦੇ ਪ੍ਰਭਾਵ ਨੂੰ ਰੋਕਣ ਲਈ ਗਸ਼ਤ ਵਧਾਈ ਜਾਵੇ।

Ad Position 21
No active advertisement
ਮਹਿਲ ਕਲਾਂ ਵਿਖੇ ਮੀਟਿੰਗ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਪੁਲਿਸ ਅਤੇ ਪੰਚਾਇਤਾਂ ਨਾਲ ਮੀਟਿੰਗ ਕਰਦੇ ਹੋਏ। ਤਸਵੀਰ : ਤਰਸੇਮ ਸਿੰਘ ਗਹਿਲ 18-10-2026
ਮਹਿਲ ਕਲਾਂ, 17 ਅਕਤੂਬਰ (ਤਰਸੇਮ ਸਿੰਘ ਗਹਿਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੋਂ ਇਲਾਵਾ ਹਲਕੇ ਦੀਆਂ ਗ੍ਰਾਮ ਪੰਚਾਇਤਾਂ ਦੇ ਨਾਲ ਮੀਟਿੰਗ ਕਰ ਕੇ ਨਸ਼ਿਆਂ ਦੇ ਮਾਮਲੇ ਵਿਚ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਲੱਗੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਵਿਧਾਇਕ ਪੰਡੋਰੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡ ਗਰਾਉਂਡ ਬਣਾਏ ਜਾ ਰਹੇ ਹਨ, ਸਰਕਾਰ ਵਲੋਂ 120 ਨਵੀਆਂ ਸਕਾਰਪੀਓ ਗੱਡੀਆਂ ਪੁਲਿਸ ਪ੍ਰਸ਼ਾਸਨ ਨੂੰ ਦਿੱਤੀਆਂ ਚੁੱਕੀਆਂ ਹਨ ਤਾਂ ਕਿ ਨਸ਼ਿਆਂ ਦੇ ਪ੍ਰਭਾਵ ਨੂੰ ਰੋਕਣ ਲਈ ਗਸ਼ਤ ਵਧਾਈ ਜਾਵੇ। ਇਸ ਸਮੇਂ ਵਿਧਾਇਕ ਪੰਡੋਰੀ ਨੇ ਹਲਕੇ ਦੀਆਂ ਗ੍ਰਾਮ ਪੰਚਾਇਤਾਂ ਤੋਂ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਵੀ ਕੀਤੀ। ਇਸ ਮੌਕੇ ਡੀ.ਐਸ.ਪੀ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਨੇੜਲੇ ਪਿੰਡ ਵਜੀਦਕੇ ਖ਼ੁਰਦ, ਮਹਿਲ ਖ਼ੁਰਦ, ਰਾਮਗੜ੍ਹ ਅਤੇ ਟੱਲੇਵਾਲ ਆਦਿ ਪਿੰਡ ਵਿਚ ਨਸ਼ਿਆਂ ਦੇ ਵੱਧ ਪ੍ਰਭਾਵ ਦੇਖਣ ਨੂੰ ਮਿਲੇ ਹਨ, ਇਨ੍ਹਾਂ ਪਿੰਡਾਂ ਵਿਚ ਬੰਦ ਪਈਆਂ ਸਾਂਝੀਆਂ ਥਾਵਾਂ ਅਤੇ ਖੰਡਰ ਇਮਾਰਤਾਂ, ਸ਼ਮਸ਼ਾਨਘਾਟ ਤੋਂ ਇਲਾਵਾ ਹੋਰ ਥਾਵਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਥਾਣਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਵਿਚੋਂ 29 5 ਵਿਅਕਤੀਆਂ ਨੂੰ ਨਸ਼ਿਆਂ ਦੇ ਧੰਦੇ ਵਿਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਸਮੇਂ ਪੰਡਿਤ ਸੋਮਨਾਥ ਸ਼ਰਮਾ ਸਾਬਕਾ ਚੇਅਰਮੈਨ, ਸਰਪੰਚ ਰਣਜੀਤ ਸਿੰਘ ਕਲਾਲਾ, ਸਰਪੰਚ ਅਵਤਾਰ ਸਿੰਘ ਮਹਿਲ ਖ਼ੁਰਦ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡੀ.ਐਸ.ਪੀ ਸਤਵਿੰਦਰ ਸਿੰਘ ਵਿਰਕ, ਇੰਸਪੈਕਟਰ ਕਮਲਜੀਤ ਕੌਰ, ਸਬ-ਇੰਸਪੈਕਟਰ ਸਰਬਜੀਤ ਸਿੰਘ ਟੱਲੇਵਾਲ, ਸਬ-ਇੰਸਪੈਕਟਰ ਅਜੈਬ ਸਿੰਘ ਠੁੱਲੀਵਾਲ, ਸਬ-ਇੰਸਪੈਕਟਰ ਗੁਰਦੇਵ ਸਿੰਘ ਸ਼ੇਰਪੁਰ, ਸਰਪੰਚ ਰਣਜੀਤ ਸਿੰਘ ਕਲਾਲਾ, ਜਗਜੀਤ ਸਿੰਘ ਛੀਨੀਵਾਲ ਕਲਾਂ, ਅਵਤਾਰ ਸਿੰਘ ਮਹਿਲ ਖ਼ੁਰਦ, ਦਾਰਾ ਸਿੰਘ ਵਜੀਦਕੇ ਖ਼ੁਰਦ, ਸਰਪੰਚ ਗੁਰਦੀਪ ਸਿੰਘ ਬਾਬਾ, ਸੋਮਨਾਥ ਨਿਹਾਲੂਵਾਲ, ਗੁਰਪ੍ਰੀਤ ਸ਼ਰਮਾ ਨਿਹਾਲੂਵਾਲ, ਸਰਪੰਚ ਹਰਪਾਲ ਸਿੰਘ ਮਹਿਲ ਖ਼ੁਰਦ, ਮਨਜੀਤ ਸਿੰਘ ਸਹਿਜੜਾ, ਮਹਿਕਪ੍ਰੀਤ ਸਿੰਘ ਚੀਮਾ, ਸੰਮਤੀ ਮੈਂਬਰ ਗੁਰਜੀਤ ਸਿੰਘ, ਸਰਪੰਚ ਲਖਵੀਰ ਸਿੰਘ ਸਹੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬੜੀਆਂ ਮਾਈਆਂ ਸ਼ਹਿਣਾ ਦਾ ਮੇਲਾ ਅੱਜ- ਬੀਕਾ ਅਗਲੀ ਖ਼ਬਰ ਐਚ.ਜੀ. ਸਿਟੀ ਵਿਖੇ ਲਾਇਲਪੁਰ ਸਵੀਟਸ ਦੀ ਸ਼ੁਰੂਆਤ 20 ਤੋਂ
Ad Position 24