18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮਹਿਲ ਕਲਾਂ ’ਚ ਨਸ਼ਾ ਤਸਕਰਾਂ ’ਤੇ ਵੱਡੀ ਕਾਰਵਾਈ

ਮਹਿਲ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਮਹਿਲ ਕਲਾਂ ਪ੍ਰਸ਼ਾਸਨ, ਪੁਲਿਸ ਅਤੇ ਗ੍ਰਾਮ ਪੰਚਾਇਤ ਵਲੋਂ ਸਾਂਝੇ ਤੌਰ ’ਤੇ ਮਿਸਾਲੀ ਕਾਰਵਾਈ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਤਹਿਤ ਲੁਧਿਆਣਾ-ਬਠਿੰਡਾ ਮੁੱਖ ਮਾਰਗ ਕਿਨਾਰੇ ਨਜਾਇਜ਼ ਤੌਰ ’ਤੇ ਉਸਾਰੇ ਗਏ ਇੱਕ ਚਾਹ ਵਾਲੇ ਖੋਖੇ ’ਤੇ ਬੁਲਡੋਜ਼ਰ ਚਲਾ ਕੇ ਉਸ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰ ਦਿੱਤਾ ਗਿਆ। ਇਹ ਉਹੀ ਖੋਖਾ ਸੀ, ਜਿਸ ਦੀ ਆੜ ਵਿਚ ਸ਼ਰ੍ਹੇਆਮ ਨਸ਼ੇ ਦਾ ਕਾਲਾ ਕਾਰੋਬਾਰ ਚਲਾਇਆ ਜਾ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 19-10-2026
ਮਹਿਲ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਮਹਿਲ ਕਲਾਂ ਪ੍ਰਸ਼ਾਸਨ, ਪੁਲਿਸ ਅਤੇ ਗ੍ਰਾਮ ਪੰਚਾਇਤ ਵਲੋਂ ਸਾਂਝੇ ਤੌਰ ’ਤੇ ਮਿਸਾਲੀ ਕਾਰਵਾਈ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਤਹਿਤ ਲੁਧਿਆਣਾ-ਬਠਿੰਡਾ ਮੁੱਖ ਮਾਰਗ ਕਿਨਾਰੇ ਨਜਾਇਜ਼ ਤੌਰ ’ਤੇ ਉਸਾਰੇ ਗਏ ਇੱਕ ਚਾਹ ਵਾਲੇ ਖੋਖੇ ’ਤੇ ਬੁਲਡੋਜ਼ਰ ਚਲਾ ਕੇ ਉਸ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰ ਦਿੱਤਾ ਗਿਆ। ਇਹ ਉਹੀ ਖੋਖਾ ਸੀ, ਜਿਸ ਦੀ ਆੜ ਵਿਚ ਸ਼ਰ੍ਹੇਆਮ ਨਸ਼ੇ ਦਾ ਕਾਲਾ ਕਾਰੋਬਾਰ ਚਲਾਇਆ ਜਾ ਰਿਹਾ ਸੀ। ਕੁੱਝ ਦਿਨ ਪਹਿਲਾਂ ਨਸ਼ਿਆਂ ਖ਼ਿਲਾਫ਼ ਜੰਗ ਲੜਨ ਵਾਲੇ ਸ਼ਹੀਦ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਮਹਿਲ ਕਲਾਂ ਬੱਸ ਸਟੈਂਡ ਵਿਖੇ ਪੰਜਾਬ ਬੰਦ ਦੌਰਾਨ ਚੱਲ ਰਹੇ ਧਰਨੇ ਦੇ ਬਿਲਕੁਲ ਨੇੜੇ, ਅਨਾਜ ਮੰਡੀ ਦੇ ਗੇਟ ਨੰਬਰ 2 ’ਤੇ ਸਥਿਤ ਇਸੇ ਚਾਹ ਵਾਲੇ ਖੋਖੇ ਤੋਂ ਸ਼ਰੇਆਮ ਨਸ਼ਾ ਵਿਕਣ ਦਾ ਪਰਦਾਫਾਸ਼ ਹੋਇਆ ਸੀ। ਇੱਥੋਂ ਕੌਰ ਸਿੰਘ ਨਾਮ ਦੇ ਵਿਅਕਤੀ ਕੋਲੋਂ 240 ਪ੍ਰੀਗਾਬਾਲਿਨ (ਘੋੜਾ) ਕੈਪਸੂਲ ਅਤੇ 2 ਪੱਤੇ ਹੋਰ ਨਸ਼ੀਲੀਆਂ ਗੋਲੀਆਂ ਦੇ ਬਰਾਮਦ ਹੋਏ ਸਨ। ਧਰਨੇ ਵਾਲੀ ਥਾਂ ਦੇ ਨੇੜੇ ਹੀ ਨਸ਼ਾ ਵਿਕਣ ਦੀ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਣਾਇਆ। ਸਰਪੰਚ ਬੀਬੀ ਕਿਰਨਾ ਰਾਣੀ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਐਸ.ਐੱਚ.ਓ. ਬੀਬੀ ਕਮਲਜੀਤ ਕੌਰ ਦੇ ਸਹਿਯੋਗ ਨਾਲ ਇਸ ਨਜਾਇਜ਼ ਢਾਂਚੇ ਨੂੰ ਜੜ੍ਹੋਂ ਪੁੱਟਣ ਦੀ ਕਾਰਵਾਈ ਅਮਲ ਵਿਚ ਲਿਆਂਦੀ। ਇਸ ਮੌਕੇ ਆਗੂ ਗੁਰਦੀਪ ਸਿੰਘ ਸੋਢਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ। ਇਸ ਸਮੇਂ ਯੂਥ ਆਗੂ ਅਰੁਣ ਕੁਮਾਰ ਬਾਂਸਲ, ਪੰਚ ਮਨਜੀਤ ਸਿੰਘ, ਪੰਚ ਕੁਲਵਿੰਦਰ ਕੌਰ, ਪੰਚ ਦਰਸ਼ਨ ਸਿੰਘ, ਪੰਚ ਹਰਦੀਪ ਸਿੰਘ ਉੱਪਲ , ਮੱਖਣ ਸਿੰਘ ਫ਼ੌਜੀ, ਸੁਖਵਿੰਦਰ ਸਿੰਘ ਸੋਢਾ, ਚਮਕੌਰ ਸਿੰਘ ਬੈਨੀਪਾਲ, ਰਣਜੀਤ ਸਿੰਘ, ਅਮਰਵੀਰ ਸਿੰਘ, ਬਲਵਿੰਦਰ ਸਿੰਘ ਹੈਰੀ, ਜਰਨੈਲ ਸਿੰਘ ਜਗਦੇ, ਬਲਜੀਤ ਸਿੰਘ ਮਠਾੜੂ ਅਤੇ ਕਾਲਾ ਸਿੰਘ ਆਦਿ ਸਥਾਨਕ ਲੋਕ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ 26 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਥਾਣਾ ਮੁਖੀ ਗਰੇਵਾਲ ਵਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ
Ad Position 24