19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਾਸ਼ਾ ਦਫ਼ਤਰ ਵਲੋਂ ਸਕੂਲੀ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ 23 ਨੂੰ

ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਵਲੋਂ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵਲੋਂ ਸਕੂਲੀ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਵਾਈ. ਐੱਸ.

Ad Position 21
No active advertisement
ਅਜੀਤ ਡੈਸਕ 19-10-2026
ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਵਲੋਂ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵਲੋਂ ਸਕੂਲੀ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ 23 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਬਿੰਦਰ ਸਿੰਘ ਖੁੱਡੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਨਿਰਧਾਰਿਤ ਮਿਤੀ ਤੱਕ ਨਾਮਜ਼ਦਗੀਆਂ ਭੇਜਣ ਵਾਲੇ ਸਕੂਲਾਂ ਦੇ ਵਿਦਿਆਰਥੀ ਹੀ ਇਨ੍ਹਾਂ ਮੁਕਾਬਲਿਆਂ ’ਚ ਭਾਗ ਲੈ ਸਕਣਗੇ । ਮੁਕਾਬਲਿਆਂ ’ਚ ਭਾਗ ਲੈਣ ਵਾਲੇ ਵਿਦਿਆਰਥੀ ਸੰਸਥਾ ਦੇ ਮੁਖੀ ਵਲੋਂ ਜਾਰੀ ਸ਼ਨਾਖ਼ਤੀ ਕਾਰਡ ਸਮੇਤ ਸਵੇਰੇ 8.30 ਵਜੇ ਮੁਕਾਬਲੇ ਵਾਲੇ ਸਥਾਨ ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣਗੇ। ਉਪਰੰਤ ਸਹੀ 9.00 ਵਜੇ ਮੁਕਾਬਲੇ ਸ਼ੁਰੂ ਹੋਣਗੇ। ਕਵਿਤਾ, ਕਹਾਣੀ ਅਤੇ ਲੇਖ ਸਿਰਜਣ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਹਰ ਵਰਗ ’ਚੋਂ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ ਪੱਧਰੀ ਮੁਕਾਬਲੇ ਵਿਚ ਹਿੱਸਾ ਲੈਣਗੇ ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਮੋਰਚੇ ਲਈ ਭਾਕਿਯੂ ਕਾਦੀਆਂ ਦਾ ਜਥਾ ਸੂਬਾ ਪ੍ਰਧਾਨ ਦੀ ਅਗਵਾਈ ’ਚ ਰਵਾਨਾ ਅਗਲੀ ਖ਼ਬਰ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ 26 ਨੂੰ ਮਨਾਇਆ ਜਾਵੇਗਾ
Ad Position 24