19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮਾਨਸਾ ਮੋਰਚੇ ਲਈ ਭਾਕਿਯੂ ਕਾਦੀਆਂ ਦਾ ਜਥਾ ਸੂਬਾ ਪ੍ਰਧਾਨ ਦੀ ਅਗਵਾਈ ’ਚ ਰਵਾਨਾ

ਰੂੜੇਕੇ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਮਾਜ ਸੇਵੀ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਿਚ ਮਾਨਸਾ ਵਿਖੇ ਲੱਗੇ ਰੋਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਵਿਚ ਸੈਂਕੜਿਆਂ ਦੀ ਵੱਡੀ ਗਿਣਤੀ ’ਚ ਕਿਸਾਨ ਆਗੂ ਤੇ ਕਿਸਾਨ ਮਾਨਸਾ ਧਰਨੇ ਲਈ ਅਨਾਜ ਮੰਡੀ ਪੱਖੋ ਕਲਾਂ ਤੋਂ ਜਥਾ ਰਵਾਨਾ ਹੋਇਆ। ਭਾਕਿਯੂ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਮਾੜੇ ਹੋ ਚੁੱਕੇ ਹਨ।

Ad Position 21
No active advertisement
ਅਜੀਤ ਡੈਸਕ 19-10-2026
ਰੂੜੇਕੇ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਮਾਜ ਸੇਵੀ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਿਚ ਮਾਨਸਾ ਵਿਖੇ ਲੱਗੇ ਰੋਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਵਿਚ ਸੈਂਕੜਿਆਂ ਦੀ ਵੱਡੀ ਗਿਣਤੀ ’ਚ ਕਿਸਾਨ ਆਗੂ ਤੇ ਕਿਸਾਨ ਮਾਨਸਾ ਧਰਨੇ ਲਈ ਅਨਾਜ ਮੰਡੀ ਪੱਖੋ ਕਲਾਂ ਤੋਂ ਜਥਾ ਰਵਾਨਾ ਹੋਇਆ। ਭਾਕਿਯੂ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਮਾੜੇ ਹੋ ਚੁੱਕੇ ਹਨ। ਪੰਜਾਬ ਦੇ ਗਲੀ, ਮਹੱਲਿਆਂ, ਕਸਬਿਆਂ ਤੇ ਸ਼ਹਿਰਾਂ ਵਿਚ ਸ਼ਰ੍ਹੇਆਮ ਨਸ਼ਾ ਵਿਕ ਰਿਹਾ ਹੈ। ਰੋਜ਼ਾਨਾ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਨਸ਼ਿਆਂ ਦੇ ਸੁਦਾਗਰਾਂ ਵਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਵਲੋਂ ਨਸ਼ੇ ਦੇ ਸੁਦਾਗਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ਨਸ਼ਿਆਂ ਦੀ ਵਿੱਕਰੀ ਦਾ ਵਿਰੋਧ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਨੌਜਵਾਨਾਂ ਤੇ ਆਗੂਆਂ ਦਾ ਡਟ ਕੇ ਸਾਥ ਦਿੱਤਾ ਜਾਵੇ। ਮਾਨਸਾ ਵਿਖੇ ਚੱਲ ਰਹੇ ਰੋਸ ਧਰਨੇ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਭੁਪਿੰਦਰ ਸਿੰਘ ਬਨਭੌਰਾ ਸੂਬਾ ਮੀਤ ਪ੍ਰਧਾਨ, ਵੀਰਪਾਲ ਸਿੰਘ ਢਿੱਲੋਂ ਸੂਬਾ ਪੈੱ੍ਰਸ ਸਕੱਤਰ, ਗੁਰਨਾਮ ਸਿੰਘ ਠੀਕਰੀਵਾਲ ਸੂਬਾ ਮੀਤ ਪ੍ਰਧਾਨ, ਜਗਸੀਰ ਸਿੰਘ ਛੀਨੀਵਾਲ ਜ਼ਿਲ੍ਹਾ ਪ੍ਰਧਾਨ ਬਰਨਾਲਾ, ਯਾਦਵਿੰਦਰ ਸਿੰਘ ਰਾਜਗੜ੍ਹ, ਭੁਪਿੰਦਰ ਸਿੰਘ ਰੂੜੇਕੇ, ਉਦੇ ਸਿੰਘ ਹਮੀਦੀ, ਜਸਵੀਰ ਸਿੰਘ ਕਾਲੇਕੇ, ਪਰਮਜੀਤ ਸਿੰਘ ਮਹਿਲ ਕਲਾਂ, ਬਲਦੇਵ ਸਿੰਘ ਬਿੱਟੂ ਝਲੂਰ, ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਜ਼ਿਲ੍ਹਾ ਸਕੱਤਰ ਜਰਨਲ, ਪ੍ਰਧਾਨ ਬਲਜੀਤ ਸਿੰਘ ਪੱਖੋ ਕਲਾਂ, ਨਿਰਮਲ ਸਿੰਘ ਧਨੌਲਾ, ਕਾਲਾ, ਜੱਸੀ ਫਰਵਾਹੀ, ਜੱਗਾ ਸਿੰਘ ਸੇਖਾ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਦੀਵਾਨਾ ਵਿਖੇ ਪਵਿੱਤਰ ਕੁਰਾਨ ਸ਼ਰੀਫ਼ ਦੀ ਤਿਲਾਵਤ (ਪਾਠ) ਕੀਤੀ ਅਗਲੀ ਖ਼ਬਰ ਭਾਸ਼ਾ ਦਫ਼ਤਰ ਵਲੋਂ ਸਕੂਲੀ ਵਿਦਿਆਰਥੀਆਂ ਦੇ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ 23 ਨੂੰ
Ad Position 24