ਵਿਦਿਆਰਥੀਆਂ ਨੇ ਕੀਤਾ ਵੇਰਕਾ ਮਿਲਕ ਪਲਾਂਟ ਦਾ ਉਦਯੋਗਿਕ ਦੌਰਾ
ਆਰੀਆਭੱਟਾ ਕਾਲਜ ਵਲੋਂ ਵਿੱਤੀ ਸਾਖਰਤਾ ਅਤੇ ਨਿਵੇਸ਼ ਯੋਜਨਾਬੰਦੀ ਸੰਬੰਧੀ ਸੈਮੀਨਾਰ
ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੇ ਵਣਜ ਅਤੇ ਪ੍ਰਬੰਧਨ ਵਿਭਾਗ ਵਲੋਂ ਵਿਦਿਆਰਥੀਆਂ ਵਿਚ ਵਿੱਤੀ ਸਾਖਰਤਾ, ਜ਼ਿੰਮੇਵਾਰ ਵਿੱਤੀ ਪ੍ਰਬੰਧਨ, ਬੱਚਤ, ਨਿਵੇਸ਼ ਯੋਜਨਾਬੰਦੀ ਅਤੇ ਸੋਚ-ਸਮਝ ਕੇ ਵਿੱਤੀ ਫ਼ੈਸਲੇ ਲੈਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿੱਤੀ ਸਾਖਰਤਾ ਅਤੇ ਨਿਵੇਸ਼ ਯੋਜਨਾਬੰਦੀ ਵਿਸ਼ੇ ’ਤੇ ਇੱਕ ਜਾਣਕਾਰੀ ਭਰਪੂਰ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਡਾ: ਜਸ਼ਨਜੋਤ ਕੋਆਰਡੀਨੇਟਰ ਅਤੇ ਵਣਜ ਅਤੇ ਪ੍ਰਬੰਧਨ ਵਿਭਾਗ ਦੇ ਮੁਖੀ, ਕੋਆਰਡੀਨੇਟਰ ਮਿਸ: ਨਿਕਿਤਾ ਰਾਣੀ ਨੇ ਕਿਹਾ ਕਿ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਿੱਜੀ ਵਿੱਤ ਦੇ ਪ੍ਰਬੰਧਨ ਅਤੇ ਆਪਣੇ ਵਿੱਤੀ ਭਵਿੱਖ ਦੀ ਯੋਜਨਾਬੰਦੀ ਨਾਲ ਸਬੰਧਿਤ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ।
ਉ
ਉੱਘੇ ਸਿੱਖ ਪ੍ਰਚਾਰਕ ਬਾਬਾ ਕੌਰ ਸਿੰਘ ਖੇੜੀ ਖੁਰਦ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਆਗੂ। ਤਸਵੀਰ-ਦਰਸ਼ਨ ਸਿੰਘ ਖੇੜੀ
19-10-2026
ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੇ ਵਣਜ ਅਤੇ ਪ੍ਰਬੰਧਨ ਵਿਭਾਗ ਵਲੋਂ ਵਿਦਿਆਰਥੀਆਂ ਵਿਚ ਵਿੱਤੀ ਸਾਖਰਤਾ, ਜ਼ਿੰਮੇਵਾਰ ਵਿੱਤੀ ਪ੍ਰਬੰਧਨ, ਬੱਚਤ, ਨਿਵੇਸ਼ ਯੋਜਨਾਬੰਦੀ ਅਤੇ ਸੋਚ-ਸਮਝ ਕੇ ਵਿੱਤੀ ਫ਼ੈਸਲੇ ਲੈਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿੱਤੀ ਸਾਖਰਤਾ ਅਤੇ ਨਿਵੇਸ਼ ਯੋਜਨਾਬੰਦੀ ਵਿਸ਼ੇ ’ਤੇ ਇੱਕ ਜਾਣਕਾਰੀ ਭਰਪੂਰ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਡਾ: ਜਸ਼ਨਜੋਤ ਕੋਆਰਡੀਨੇਟਰ ਅਤੇ ਵਣਜ ਅਤੇ ਪ੍ਰਬੰਧਨ ਵਿਭਾਗ ਦੇ ਮੁਖੀ, ਕੋਆਰਡੀਨੇਟਰ ਮਿਸ: ਨਿਕਿਤਾ ਰਾਣੀ ਨੇ ਕਿਹਾ ਕਿ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਿੱਜੀ ਵਿੱਤ ਦੇ ਪ੍ਰਬੰਧਨ ਅਤੇ ਆਪਣੇ ਵਿੱਤੀ ਭਵਿੱਖ ਦੀ ਯੋਜਨਾਬੰਦੀ ਨਾਲ ਸਬੰਧਿਤ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਚੰਗੀਆਂ ਵਿੱਤੀ ਆਦਤਾਂ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਬਜਟ ਬਣਾਉਣ, ਬੱਚਤ, ਨਿਵੇਸ਼, ਜੋਖ਼ਮ ਪ੍ਰਬੰਧਨ, ਵਿੱਤੀ ਯੋਜਨਾਬੰਦੀ ਅਤੇ ਵਿੱਤੀ ਸੇਵਾਵਾਂ ਦੀ ਜ਼ਿੰਮੇਵਾਰ ਵਰਤੋਂ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਇੰਜ: ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕ ਡਾ: ਭਵੇਤ, ਸ੍ਰੀ ਮਤੀ ਭਾਵੁਕਤਾ ਸ਼ਰਮਾ, ਰਜਨੀਸ਼ ਨਰੂਲਾ ਨੇ ਕਿਹਾ ਕਿ ਵਿੱਤੀ ਸਾਖਰਤਾ ਵਿਅਕਤੀ ਨੂੰ ਆਮਦਨ, ਖ਼ਰਚ, ਬੱਚਤ, ਨਿਵੇਸ਼, ਵਿੱਤੀ ਜੋਖ਼ਮ ਅਤੇ ਲੰਬੇ ਸਮੇਂ ਦੇ ਵਿੱਤੀ ਟੀਚਿਆਂ ਨੂੰ ਸਮਝਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਸੇ ਉਦੇਸ਼ ਨੂੰ ਧਿਆਨ ਵਿਚ ਰੱਖਦਿਆਂ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਿੱਜੀ ਵਿੱਤ ਦੇ ਵੱਖ-ਵੱਖ ਪੱਖਾਂ ਅਤੇ ਸੋਚ-ਸਮਝ ਕੇ ਵਿੱਤੀ ਫ਼ੈਸਲੇ ਲੈਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਅਜਿਹੇ ਸਿੱਖਿਆਦਾਇਕ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਅਸ਼ਵਨੀ ਕੁਮਾਰ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।