ਐਡਵੋਕੇਟ ਚੌਧਰੀ ਮੁਹੰਮਦ ਨਿਸਾਰ ਬਣੇ ‘ਆਪ’ ਦੇ ਸੂਬਾ (ਕਾਨੂੰਨੀ ਵਿੰਗ)-ਸੰਯੁਕਤ ਸਕੱਤਰ
ਮਾਲੇਰਕੋਟਲਾ, 18 ਅਕਤੂਬਰ (ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਸੀਨੀਅਰ ਆਗੂ ਐਡਵੋਕੇਟ ਚੌਧਰੀ ਮੁਹੰਮਦ ਨਿਸਾਰ ਨੂੰ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪਾਰਟੀ ਦੇ ਕਨੂੰਨੀ ਵਿੰਗ ਦਾ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਚੌਧਰੀ ਮੁਹੰਮਦ ਨਿਸਾਰ ਮਾਲੇਰਕੋਟਲਾ ਹਲਕੇ ਅੰਦਰ ਸੰਭਾਵੀ ਉਮੀਦਵਾਰ ਵਜੋਂ ਵਿਚਰ ਕੇ ਅਪਣੀਆਂ ਸਰਗਰਮੀਆਂ ਚਲਾ ਰਹੇ ਹਨ।
‘
‘ਆਪ ਸੁਪਰੀਮੋ’ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਚੌਧਰੀ ਮੁਹੰਮਦ ਨਿਸਾਰ। ਤਸਵੀਰ-ਸਰੌਦ
19-10-2026
ਮਾਲੇਰਕੋਟਲਾ, 18 ਅਕਤੂਬਰ (ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਸੀਨੀਅਰ ਆਗੂ ਐਡਵੋਕੇਟ ਚੌਧਰੀ ਮੁਹੰਮਦ ਨਿਸਾਰ ਨੂੰ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪਾਰਟੀ ਦੇ ਕਨੂੰਨੀ ਵਿੰਗ ਦਾ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਚੌਧਰੀ ਮੁਹੰਮਦ ਨਿਸਾਰ ਮਾਲੇਰਕੋਟਲਾ ਹਲਕੇ ਅੰਦਰ ਸੰਭਾਵੀ ਉਮੀਦਵਾਰ ਵਜੋਂ ਵਿਚਰ ਕੇ ਅਪਣੀਆਂ ਸਰਗਰਮੀਆਂ ਚਲਾ ਰਹੇ ਹਨ। ਚੌਧਰੀ ਨਿਸਾਰ ਨੇ ਬੀਤੇ ਦਿਨੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ । ਹਲਕੇ ਦੇ ਪਿੰਡਾਂ ਅੰਦਰ ਮੀਟਿੰਗਾਂ ਵਿੱਢ ਕੇ ਨੌਜਵਾਨ ਆਗੂ ਨੇ ਪਾਰਟੀ ਹਾਈਕਮਾਂਡ ਸਣੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੰਤਰੀ ਮੁਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।