18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਿੰਗਲਾ ਦੀ ਰਹਿਨੁਮਾਈ ਹੇਠ ਲੱਗੇ ਮੈਡੀਕਲ ਕੈਂਪ ’ਚ 400 ਤੋਂ ਵੱਧ ਮਰੀਜ਼ਾਂ ਨੇ ਲਿਆ ਲਾਹਾ 50 ਮਰੀਜ਼ਾਂ ਦੇ ਪਾਏ ਜਾਣਗੇ ਲੈਂਜ

ਸੰਗਰੂਰ, 18 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਮਰਹੂਮ ਕਾਂਗਰਸ ਆਗੂ ਸੰਤ ਰਾਮ ਸਿੰਗਲਾ ਦੀ ਨਿੱਘੀ ਯਾਦ ’ਚ ਉਨ੍ਹਾਂ ਦੇ ਸਪੁੱਤਰ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਗੁਰਦੁਆਰਾ ਬ੍ਰਹਮ ਗਿਆਨੀ ਬਾਬਾ ਨਾਮਦੇਵ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ ਚਮੜੀ ਰੋਗਾਂ ਦੇ ਮਾਹਿਰ ਡਾਕਟਰ ਸਵੇਤਾ ਗੋਇਲ ਮਾਤਾ ਕੌਸਲਿਆ ਹਸਪਤਾਲ ਅਤੇ ਅੱਖਾਂ ਦੇ ਮਾਹਿਰ ਡਾਕਟਰ ਮਨਪ੍ਰੀਤ ਸਿੰਘ ਗਲੋਬਲ ਹਸਪਤਾਲ ਸੰਗਰੂਰ ਵਲੋਂ 400 ਦੇ ਕਰੀਬ ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-10-2026
ਸੰਗਰੂਰ, 18 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਮਰਹੂਮ ਕਾਂਗਰਸ ਆਗੂ ਸੰਤ ਰਾਮ ਸਿੰਗਲਾ ਦੀ ਨਿੱਘੀ ਯਾਦ ’ਚ ਉਨ੍ਹਾਂ ਦੇ ਸਪੁੱਤਰ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਗੁਰਦੁਆਰਾ ਬ੍ਰਹਮ ਗਿਆਨੀ ਬਾਬਾ ਨਾਮਦੇਵ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ ਚਮੜੀ ਰੋਗਾਂ ਦੇ ਮਾਹਿਰ ਡਾਕਟਰ ਸਵੇਤਾ ਗੋਇਲ ਮਾਤਾ ਕੌਸਲਿਆ ਹਸਪਤਾਲ ਅਤੇ ਅੱਖਾਂ ਦੇ ਮਾਹਿਰ ਡਾਕਟਰ ਮਨਪ੍ਰੀਤ ਸਿੰਘ ਗਲੋਬਲ ਹਸਪਤਾਲ ਸੰਗਰੂਰ ਵਲੋਂ 400 ਦੇ ਕਰੀਬ ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ। ਅੱਖਾਂ ਦੀ ਬਿਮਾਰੀ ਤੋਂ ਪੀੜਤ 50 ਦੇ ਕਰੀਬ ਮਰੀਜ਼ਾਂ ਦੀ ਚੋਣ ਵੀ ਕੀਤੀ ਗਈ, ਜਿਨ੍ਹਾਂ ਦੇ ਹਸਪਤਾਲ ਵਿੱਚ ਲੈਂਜ ਪਾਏ ਜਾਣੇ ਹਨ। ਕੈਂਪ ਵਿੱਚ ਮਰੀਜ਼ਾਂ ਦੀ ਮਿਜਾਜਪੁਰਸੀ ਲਈ ਜੁਟੇ ਕਾਂਗਰਸ ਆਗੂਆਂ ਅਤੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੂੰ ਬਚਪਨ ਤੋਂ ਹੀ ਮਾਨਵਤਾ ਦੀ ਸੇਵਾ ਕਰਨ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਆਪਣੇ ਪਿਤਾ ਸਵਰਗੀ ਸੰਤ ਰਾਮ ਸਿੰਗਲਾ ਤੋਂ ਮਿਲ਼ੀ ਹੈ। ਇਸ ਮੌਕੇ ਕੌਂਸਲਰ ਬੀਬੀ ਬਲਵੀਰ ਕੌਰ ਸੈਣੀ ਅਮਰਿੰਦਰ ਸੈਣੀ ਨਿਊਜੀਲੈਂਡ ਕੌਂਸਲਰ ਸੁਰਿੰਦਰ ਸਿੰਘ ਭਿੰਡਰ, ਖੇਮ ਚੰਦ ਸ਼ਰਮਾ ਖੇਮਾ ਹਨੀ ਗਾਬਾ ਕੌਂਸਲਰ, ਅਮ੍ਰਿਤ ਬਰਾੜ, ਅਮ੍ਰਿਤ ਗਰਗ, ਬਿੰਦਰ ਬਾਂਸਲ ਸਾਬਕਾ ਚੇਅਰਮੈਨ, ਭਾਰਤ ਗਰਗ ਸੁਨਾਮ, ਦਵਿੰਦਰ ਬਜਾਜ, ਸੁਖਦੇਵ ਸਿੰਘ, ਹੈਪੀ ਹਰੀਪੁਰਾ, ਰਣਬੀਰ ਕੁਮਾਰ, ਮਹਿੰਦਰ ਸਿੰਘ ਕਾਨਗੋ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪਿੰਡ ਦੇ ਸਟੇਸ਼ਨ ‘ਤੇ ਨਹੀਂ ਰੁਕਦੀਆਂ ਬਹੁਤੀਆਂ ਰੇਲਾਂ ਗੋਬਿੰਦਗੜ੍ਹ ਖੋਖਰ ਦੇ ਰੇਲਵੇ ਸਟੇਸ਼ਨ ‘ਤੇ ਬਾਕੀ ਦੀਆਂ ਯਾਤਰੂ ਗੱਡ...
Ad Position 24