ਐਡੀਸ਼ਨਲ ਐਸ.ਐੱਚ.ਓ. ਜਗਰੂਪ ਸਿੰਘ ਨੂੰ ਸੇਵਾ ਮੁਕਤੀ ’ਤੇ ਥਾਣਾ ਟੱਲੇਵਾਲ ਦੇ ਸਟਾਫ਼ ਵਲੋਂ ਨਿੱਘੀ ਵਿਦਾਇਗੀ
ਟੱਲੇਵਾਲ, 18 ਅਕਤੂਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਵਿਖੇ ਤਾਇਨਾਤ ਐਡੀਸ਼ਨਲ ਐਸ. ਐੱਚ.
ਟੱਲੇਵਾਲ, 18 ਅਕਤੂਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਵਿਖੇ ਤਾਇਨਾਤ ਐਡੀਸ਼ਨਲ ਐਸ.ਐੱਚ.ਓ. ਜਗਰੂਪ ਸਿੰਘ ਸੇਵਾ ਮੁਕਤ ਹੋ ਗਏ ਹਨ। ਇਸ ਮੌਕੇ ਥਾਣਾ ਟੱਲੇਵਾਲ ਦੇ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਦੀ ਅਗਵਾਈ ਵਿਚ ਸਮੂਹ ਮੁਲਾਜ਼ਮਾਂ ਵਲੋਂ ਉਨ੍ਹਾਂ ਦੇ ਸਨਮਾਨ ਵਿਚ ਇਕ ਵਿਸ਼ੇਸ਼ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਥਾਣਾ ਮੁਖੀ ਅਤੇ ਹੋਰ ਸਟਾਫ਼ ਵਲੋਂ ਸੇਵਾ ਮੁਕਤ ਹੋਏ ਜਗਰੂਪ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਜਸਵਿੰਦਰ ਕੌਰ ਨੂੰ ਯਾਦਗਾਰੀ ਚਿੰਨ ਅਤੇ ਤੋਹਫ਼ੇ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਮੁਲਾਜ਼ਮਾਂ ਨੇ ਉਨ੍ਹਾਂ ਨਾਲ ਬਿਤਾਏ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜਗਰੂਪ ਸਿੰਘ ਨੇ ਹਮੇਸ਼ਾ ਇਕ ਪਰਿਵਾਰਕ ਮੈਂਬਰ ਵਾਂਗ ਸਟਾਫ਼ ਦੀ ਅਗਵਾਈ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਮੁਖੀ ਟੱਲੇਵਾਲ ਇੰਸਪੈਕਟਰ ਸਰਬਜੀਤ ਸਿੰਘ ਨੇ ਕਿਹਾ, ਐਡੀਸ਼ਨਲ ਐਸ.ਐੱਚ.ਓ. ਜਗਰੂਪ ਸਿੰਘ ਨੇ ਆਪਣੀ ਡਿਊਟੀ ਹਮੇਸ਼ਾ ਪੂਰੀ ਇਮਾਨਦਾਰੀ ਨਾਲ ਨਿਭਾਈ ਹੈ। ਸੇਵਾ ਮੁਕਤ ਹੋਏ ਐਡੀਸ਼ਨਲ ਐਸ.ਐੱਚ.ਓ. ਜਗਰੂਪ ਸਿੰਘ ਨੇ ਸਮੂਹ ਸਟਾਫ਼ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਿਊਟੀ ਦੌਰਾਨ ਉਨ੍ਹਾਂ ਨੂੰ ਜੋ ਪਿਆਰ ਅਤੇ ਸਹਿਯੋਗ ਮਿਲਿਆ ਹੈ, ਉਹ ਉਸ ਨੂੰ ਹਮੇਸ਼ਾ ਯਾਦ ਰੱਖਣਗੇ। ਇਸ ਮੌਕੇ ਥਾਣੇਦਾਰ ਜਸਮੇਲ ਸਿੰਘ, ਮੁਨਸ਼ੀ ਅਮਨਦੀਪ ਸਿੰਘ, ਥਾਣੇਦਾਰ ਲਾਭ ਸਿੰਘ, ਜੁਗਰਾਜ ਕਹਿਲ ਤੋਂ ਇਲਾਵਾ ਜਗਰੂਪ ਸਿੰਘ ਦੇ ਸਪੁੱਤਰ ਸਤਨਾਮ ਸਿੰਘ, ਬੇਟੀ ਰਾਜਵੀਰ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।