18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਸੰਸਦ ਮੈਂਬਰ ਮੀਤ ਹੇਅਰ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਅੱਜ

ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ 19 ਅਕਤੂਬਰ ਦਿਨ ਸੋਮਵਾਰ ਨੂੰ ਪਰਵਿੰਦਰ ਸਿੰਘ ਇਨਸਾਫ਼ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਰਨਲ ਸਕੱਤਰ ਜਰਨੈਲ ਸਿੰਘ ਬਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਸੰਸਦ ਮੈਂਬਰ ਮੀਤ ਹੇਅਰ ਦੀ ਰਹਾਇਸ਼ (ਬਰਨਾਲਾ) ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 19-10-2026
ਬਰਨਾਲਾ, 18 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ 19 ਅਕਤੂਬਰ ਦਿਨ ਸੋਮਵਾਰ ਨੂੰ ਪਰਵਿੰਦਰ ਸਿੰਘ ਇਨਸਾਫ਼ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਰਨਲ ਸਕੱਤਰ ਜਰਨੈਲ ਸਿੰਘ ਬਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਕਿਯੂ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਸੰਸਦ ਮੈਂਬਰ ਮੀਤ ਹੇਅਰ ਦੀ ਰਹਾਇਸ਼ (ਬਰਨਾਲਾ) ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਿੰਡਾਂ ਵਿਚੋਂ ਵੱਡੀ ਗਿਣਤੀ ਵਿਚ ਸਾਡੀਆਂ ਮਾਵਾਂ ਭੈਣਾਂ ਨੌਜਵਾਨ ਕਿਸਾਨ ਤੇ ਮਜ਼ਦੂਰ ਪਹੁੰਚਣਗੇ। ਬਾਦਲਕਿਆਂ ਦੀ ਸਰਪ੍ਰਸਤੀ ਵਿਚ ਫੈਲੇ ਚਿੱਟੇ ਦੇ ਕਾਰੋਬਾਰ ਤੋਂ ਅੱਕੇ ਲੋਕਾਂ ਨੇ ਕੈਪਟਨ ਵਲੋਂ ਖਾਧੀ ਸਹੁੰ ਨੂੰ ਸੱਚ ਮੰਨ ਲਿਆ ਸੀ ਤੇ ਫਿਰ ਮਗਰੋਂ ਆਪ ਵਾਲਿਆਂ ਵਲੋਂ ਨਸ਼ਿਆਂ ਦੇ ਖ਼ਾਤਮੇ ਦਾ ਇਹੀ ਵਾਅਦਾ ਉਨ੍ਹਾਂ ਲਈ ਸੱਤਾ ਤੱਕ ਪੁੱਜਣ ਦਾ ਜ਼ਰੀਆ ਬਣਿਆ ਸੀ। ਨਸ਼ਿਆਂ ਖ਼ਿਲਾਫ਼ ਅਸਲ ਜੱਦੋ-ਜਹਿਦ ਇਨ੍ਹਾਂ ਕੁਰਸੀ ਦੇ ਭੁੱਖੇ ਸਿਆਸਤਦਾਨਾਂ ਨੂੰ ਪਾਸੇ ਰੱਖ ਕੇ ਜਥੇਬੰਦ ਲੋਕ ਤਾਕਤ ਦੇ ਜ਼ੋਰ ’ਤੇ ਹੀ ਲੜੀ ਜਾ ਸਕਦੀ ਹੈ। ਇਹ ਸੰਘਰਸ਼ ਇਨਸਾਫ਼ ਦਿਵਾਉਣ ਤੱਕ ਜਾਰੀ ਰਹੇਗਾ। ਅਖੀਰ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਮੂਹ ਜਥੇਬੰਦਕ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਸਦ ਮੈਂਬਰ ਮੀਤ ਹੇਅਰ ਦੀ ਰਹਾਇਸ਼ ਅੱਗੇ ਪਹੁੰਚੋ ਤੇ ਪੰਜਾਬ ਵਿਚ ਚੱਲ ਰਹੇ ਨਸ਼ੇ ਖ਼ਾਤਮਾ ਕਰਨ ਦੇ ਘੋਲ ਦਾ ਸਾਥ ਦੇਵੋ।
Ad Position 22
No active advertisement
ਪਿਛਲੀ ਖ਼ਬਰ ਢਿੱਲੋਂ ਬਸਤੀ ’ਚ ਸੜਕ ’ਤੇ ਖੜ੍ਹਾ ਗੰਦਾ ਪਾਣੀ ਰਾਹਗੀਰਾਂ ਲਈ ਬਣਿਆ ਸਿਰਦਰਦੀ ਅਗਲੀ ਖ਼ਬਰ ਦਾਣਾ ਮੰਡੀ ਵਿਖੇ ਸੀਮਿੰਟ ਦੀ ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਲੈ ਕੇ ਚੋਰ ਫ਼ਰਾਰ ਆਸ-ਪਾਸ ਪਈ ਖ਼ਾਲੀ ਜਗ੍ਹਾ, ਜਿੱਥੇ ਲੱਗੇ ਗ...
Ad Position 24