18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਢਿੱਲੋਂ ਬਸਤੀ ’ਚ ਸੜਕ ’ਤੇ ਖੜ੍ਹਾ ਗੰਦਾ ਪਾਣੀ ਰਾਹਗੀਰਾਂ ਲਈ ਬਣਿਆ ਸਿਰਦਰਦੀ

ਤਪਾ ਮੰਡੀ, 18 ਅਕਤੂਬਰ (ਪ੍ਰਵੀਨ ਗਰਗ)-ਇਲਾਕੇ ਦੀ ਢਿੱਲੋਂ ਬਸਤੀ ’ਚ ਸੜਕ ’ਤੇ ਖੜ੍ਹਾ ਗੰਦਾ ਪਾਣੀ ਰਾਹਗੀਰਾਂ ਲਈ ਸਿਰਦਰਦੀ ਬਣਿਆ ਹੋਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਆਉਣ ਜਾਣ ’ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਲੋਕਾਂ ਲਈ ਪੈਦਲ ਲੰਘਣ ਜੋਗਾ ਵੀ ਰਸਤਾ ਨਹੀਂ ਬਚਿਆ, ਜਦਕਿ ਦੋ ਪਹੀਆ ਵਾਹਨ ਲੈ ਕੇ ਲੰਘਣਾ ਵੀ ਖ਼ਤਰੇ ਤੋਂ ਖ਼ਾਲੀ ਨਹੀਂ ਹੈ ।

Ad Position 21
No active advertisement
ਢਿੱਲੋਂ ਬਸਤੀ ’ਚ ਸੜਕ ’ਤੇ ਖੜ੍ਹੇ ਗੰਦੇ ਪਾਣੀ ਦੀ ਇੱਕ ਤਸਵੀਰ। ਤਸਵੀਰ : ਪ੍ਰਵੀਨ ਗਰਗ 19-10-2026
ਤਪਾ ਮੰਡੀ, 18 ਅਕਤੂਬਰ (ਪ੍ਰਵੀਨ ਗਰਗ)-ਇਲਾਕੇ ਦੀ ਢਿੱਲੋਂ ਬਸਤੀ ’ਚ ਸੜਕ ’ਤੇ ਖੜ੍ਹਾ ਗੰਦਾ ਪਾਣੀ ਰਾਹਗੀਰਾਂ ਲਈ ਸਿਰਦਰਦੀ ਬਣਿਆ ਹੋਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਆਉਣ ਜਾਣ ’ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਲੋਕਾਂ ਲਈ ਪੈਦਲ ਲੰਘਣ ਜੋਗਾ ਵੀ ਰਸਤਾ ਨਹੀਂ ਬਚਿਆ, ਜਦਕਿ ਦੋ ਪਹੀਆ ਵਾਹਨ ਲੈ ਕੇ ਲੰਘਣਾ ਵੀ ਖ਼ਤਰੇ ਤੋਂ ਖ਼ਾਲੀ ਨਹੀਂ ਹੈ । ਅਜਿਹੇ ਹਾਲਾਤਾਂ ’ਚ ਬਸਤੀ ਦੇ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ । ਇਸ ਮੌਕੇ ਬਸਤੀ ਨਿਵਾਸੀਆਂ ਰੀਟਾ, ਜਗਨ ਨਾਥ, ਵੀਰਪਾਲ ਕੌਰ, ਮੂਰਤੀ ਦੇਵੀ, ਬਿੰਦਰ ਕੌਰ, ਗੀਤਾ ਆਦਿ ਨੇ ਦੱਸਿਆ ਕਿ ਸੜਕ ’ਤੇ ਖੜੇ ਗੰਦੇ ਪਾਣੀ ਕਾਰਨ ਹੁਣ ਬੱਚੇ ਵੀ ਸਕੂਲ ਜਾਣ ਤੋਂ ਕੰਨੀ ਕਤਰਾਉਣ ਲੱਗ ਪਏ ਹਨ। ਉਨ੍ਹਾਂ ਦੱਸਿਆ ਕਿ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਵਿਚੋਂ ਬਹੁਤ ਭੈੜੀ ਬਦਬੂ ਮਾਰਦੀ ਹੈ ਅਤੇ ਖੜੇ ਪਾਣੀ ਤੇ ਮੱਛਰਾਂ ਦੀ ਭਰਮਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਦਾ ਕੋਈ ਠੋਸ ਹੱਲ ਨਹੀਂ ਨਿਕਲ ਰਿਹਾ। ਲੋਕਾਂ ਦਾ ਕਹਿਣਾ ਹੈ ਕਿ ਗੰਦੇ ਪਾਣੀ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਨਗਰ ਕੌਂਸਲ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਗੰਦੇ ਪਾਣੀ ਦੀ ਤੁਰੰਤ ਨਿਕਾਸੀ ਕਰਵਾਈ ਜਾਵੇ, ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬੀਬੜੀਆਂ ਮਾਈਆਂ ਛਿਮਾਹੀ ਮੇਲੇ ’ਤੇ ਸ਼ਰਧਾਲੂਆਂ ਦੀਆਂ ਲੱਗੀਆਂ ਰੌਣਕਾਂ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਸੰਸਦ ਮੈਂਬਰ ਮੀਤ ਹੇਅਰ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਅੱਜ
Ad Position 24