19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵੱਖ-ਵੱਖ ਜਥੇਬੰਦੀਆਂ ਵਲੋਂ ਵਿਧਾਇਕ ਪੰਡੋਰੀ ਦੀ ਕੋਠੀ ਦਾ ਘਿਰਾਓ, ਗੇਟ ’ਤੇ ਚਿਪਕਾਏ ਰੋਸ ਪੱਤਰ

ਮਹਿਲ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਬਣੀ ਐਕਸ਼ਨ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ, ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪਿੰਡ ਪੰਡੋਰੀ ਸਥਿਤ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕੀਤਾ। ਜਦੋਂ ਵਿਧਾਇਕ ਪ੍ਰਦਰਸ਼ਨਕਾਰੀਆਂ ਪਾਸੋਂ ‘ਲਾਹਨਤੀ ਪੱਤਰ’ ਲੈਣ ਲਈ ਖ਼ੁਦ ਨਾ ਆਏ ਤਾਂ ਉਨ੍ਹਾਂ ਇਹ ਪੱਤਰ ਉਨ੍ਹਾਂ ਦੀ ਕੋਠੀ ਦੇ ਅੱਗੇ ਕੰਧਾਂ ਉੱਪਰ ਚਿਪਕਾ ਦਿੱਤੇ।

Ad Position 21
No active advertisement
‘ਰੋਸ ਪੱਤਰ’ ਚਿਪਕਾਉਂਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ। ਤਸਵੀਰਾਂ : ਤਰਸੇਮ ਸਿੰਘ ਗਹਿਲ 20-10-2026
ਮਹਿਲ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਬਣੀ ਐਕਸ਼ਨ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ, ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪਿੰਡ ਪੰਡੋਰੀ ਸਥਿਤ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕੀਤਾ। ਜਦੋਂ ਵਿਧਾਇਕ ਪ੍ਰਦਰਸ਼ਨਕਾਰੀਆਂ ਪਾਸੋਂ ‘ਲਾਹਨਤੀ ਪੱਤਰ’ ਲੈਣ ਲਈ ਖ਼ੁਦ ਨਾ ਆਏ ਤਾਂ ਉਨ੍ਹਾਂ ਇਹ ਪੱਤਰ ਉਨ੍ਹਾਂ ਦੀ ਕੋਠੀ ਦੇ ਅੱਗੇ ਕੰਧਾਂ ਉੱਪਰ ਚਿਪਕਾ ਦਿੱਤੇ। ਇਸ ਮੌਕੇ ਭਾਕਿਯੂ ਡਕੌਂਦਾ (ਧਨੇਰ) ਦੇ ਗੁਰਦੇਵ ਸਿੰਘ ਮਾਂਗੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਬਲਾਕ ਪ੍ਰਧਾਨ ਨਾਨਕ ਸਿੰਘ, ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ, ਭਾਕਿਯੂ ਬੁਰਜ ਗਿੱਲ ਦੇ ਬਲਾਕ ਪ੍ਰਧਾਨ ਮਾਸਟਰ ਅਮਰਜੀਤ ਸਿੰਘ ਮਹਿਲ ਖੁਰਦ, ਭਾਕਿਯੂ ਲੱਖੋਵਾਲ ਦੇ ਬਲਾਕ ਪ੍ਰਧਾਨ ਸ਼ਿੰਗਾਰਾ ਸਿੰਘ ਛੀਨੀਵਾਲ, ਕਿਸਾਨ ਆਗੂ ਕਰਨੈਲ ਸਿੰਘ ਗਾਂਧੀ, ਜਗਪਾਲ ਸਿੰਘ ਸਹਿਜੜਾ ਤੋਂ ਇਲਾਵਾ ਅਕਾਲੀ ਦਲ ਵਾਰਿਸ ਦੇ ਆਗੂ ਹਰਜੀਤ ਸਿੰਘ ਖ਼ਿਆਲੀ, ਅਵਤਾਰ ਸਿੰਘ ਰਾਏਸਰ, ਗੁਰਜੀਤ ਸਿੰਘ ਮਾਹਮਦਪੁਰ, ਕਾਂਗਰਸ ਦੇ ਆਗੂ ਆਗੂ ਕਮਲਜੀਤ ਸਿੰਘ ਚੱਕ, ਗੁਰਮੇਲ ਸਿੰਘ ਮੌੜ, ਐਡਵੋਕੇਟ ਗੁਰਮੁਖ ਸਿੰਘ, ਜਸਮੇਲ ਸਿੰਘ ਡੇਅਰੀ ਵਾਲਾ, ਬਨੀ ਖਹਿਰਾ, ਬਲਵੰਤ ਰਾਏ ਸ਼ਰਮਾ, ਗਗਨ ਸਰਾਂ ਕੁਰੜ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਗੁਰਜੰਟ ਸਿੰਘ ਕੱਟੂ, ਜਥੇਦਾਰ ਮਹਿੰਦਰ ਸਿੰਘ ਸਹਿਜੜਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਅਜੀਤ ਸਿੰਘ ਕੁਤਬਾ, ਸੁਖਵਿੰਦਰ ਸਿੰਘ ਨਿਹਾਲੂਵਾਲ, ਬਲਦੇਵ ਸਿੰਘ ਗਾਗੇਵਾਲ, ਬਚਿੱਤਰ ਸਿੰਘ ਰਾਏਸਰ, ਸੀ.ਪੀ.ਆਈ. ਆਗੂ ਖ਼ੁਸ਼ੀਆ ਸਿੰਘ ਬਰਨਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਉੱਗੋਕੇ ਦੇ ਗੇਟ ’ਤੇ ਚਿਪਕਾਇਆ ਰੋਸ ਪੱਤਰ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਮੀਤ ਹੇਅਰ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ
Ad Position 24