19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗਰੀਨ ਫ਼ੀਲਡ ਸਕੂਲ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀਆਂ ਮੱਲਾਂ

ਧਨੌਲਾ, 19 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਖਿਡਾਰੀਆਂ ਵਲੋਂ ਆਪਣੀ ਕਾਬਲੀਅਤ ਦਾ ਲੋਹਾ ਮੰਨਵਾ ਕੇ ਖੇਡਾਂ ਦੇ ਖੇਤਰ ਵਿਚ ਲਗਾਤਾਰ ਮੱਲਾਂ ਮਾਰੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੁਣ ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ 2026 ’ਚ ਨੈੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 20-10-2026
ਧਨੌਲਾ, 19 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਖਿਡਾਰੀਆਂ ਵਲੋਂ ਆਪਣੀ ਕਾਬਲੀਅਤ ਦਾ ਲੋਹਾ ਮੰਨਵਾ ਕੇ ਖੇਡਾਂ ਦੇ ਖੇਤਰ ਵਿਚ ਲਗਾਤਾਰ ਮੱਲਾਂ ਮਾਰੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੁਣ ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ 2026 ’ਚ ਨੈੱਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡੀ.ਪੀ.ਈ. ਸੁਖਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਅਨੁਸ਼ਾਸਨ ਦੇ ਦਾਇਰੇ ਵਿਚ ਰਹਿ ਕੇ ਨੈੱਟਬਾਲ ਮੁਕਾਬਲੇ ਵਿਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਅਤੇ ਖਿਡਾਰਨਾਂ ਦੇ ਖੇਡਾਂ ਪ੍ਰਤੀ ਨਵੇਂ ਹੁਨਰ ਵੀ ਸਾਹਮਣੇ ਆਏ। ਗਿਆਰ੍ਹਵੀਂ ਕਲਾਸ ਦੀ ਵਿਦਿਆਰਥਣ ਮਨਿੰਦਰ ਕੌਰ ਅਤੇ ਦਮਨਪ੍ਰੀਤ ਕੌਰ ਨੇ ਮੈਡਲ ਪ੍ਰਾਪਤ ਕੀਤੇ ਅਤੇ ਖੇਡਾਂ ਦੇ ਖੇਤਰ ਵਿਚ ਸਕੂਲ ਅਤੇ ਆਪਣੀ ਵਿਲੱਖਣ ਪਹਿਚਾਣ ਬਣਾਈ। ਇਸੇ ਤਰ੍ਹਾਂ ਅੰਡਰ-14 ਸਾਲ ਵਿਚ ਖਿਡਾਰੀ ਵਰੁਣ ਸ਼ਰਮਾ ਨੇ ਫੁੱਟਬਾਲ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਗੋਲਡ ਮੈਡਲ ਆਪਣੇ ਨਾਮ ਕੀਤਾ। ਇਸੇ ਮੌਕੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਨੇ ਜੇਤੂ ਖਿਡਾਰੀਆਂ, ਡੀ.ਪੀ.ਈ. ਸੁਖਵੀਰ ਸਿੰਘ ਸਿੱਧੂ ਨੂੰ ਵਧਾਈ ਦਿੱਤੀ । ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ ਅਤੇ ਮੈਡਮ ਡਾ: ਮਨਪ੍ਰੀਤ ਕੌਰ ਨੇ ਹੋਰ ਮਿਹਨਤ ਕਰਨ ਲਈ ਪ੍ਰੇਰਦੇ ਹੋਏ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਆਦਰਸ਼ ਸਕੂਲ ਪੱਖੋ ਕਲਾਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜੀ.ਐਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24