ਐਸ.ਡੀ.ਐਮ. ਦਫ਼ਤਰ ਵਿਖੇ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਅਰਥੀ ਫੂਕੀ
ਮੰਗਾਂ ਨਾ ਮੰਨਣ ’ਤੇ 25 ਅਕਤੂਬਰ ਨੂੰ ਧੂਰੀ ’ਚ ਚੱਕਾ ਜਾਮ ਕਰਨ ਦਾ ਐਲਾਨ
ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-‘ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਫ਼ਰਦ ਕੇਂਦਰ ਕੰਪਿਊਟਰ ਆਪੇਰਟਰ ਐਸੋਸੀਏਸ਼ਨ ਪੰਜਾਬ ਰਜਿ: 132 ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਅੱਜ ਦੁਸਹਿਰੇ ਵਾਲੇ ਦਿਨ ਭਾਰੀ ਗਿਣਤੀ ਵਿਚ ਐਸ. ਡੀ.
ਰ
ਰੋਜ਼ਵੈਲੀ ਸਕੂਲ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਭਾਸ਼ਣ, ਲੇਖ ਅਤੇ ਚਾਰਟ ਮੁਕਾਬਲੇ ਕਰਵਾਏ
21-10-2026
ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-‘ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਫ਼ਰਦ ਕੇਂਦਰ ਕੰਪਿਊਟਰ ਆਪੇਰਟਰ ਐਸੋਸੀਏਸ਼ਨ ਪੰਜਾਬ ਰਜਿ: 132 ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਅੱਜ ਦੁਸਹਿਰੇ ਵਾਲੇ ਦਿਨ ਭਾਰੀ ਗਿਣਤੀ ਵਿਚ ਐਸ.ਡੀ.ਐਮ ਦਫ਼ਤਰ ਬਰਨਾਲਾ ਵਿਖੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਸੂਬਾ ਪੱਧਰੀ ਰੋਸ ਵਜੋਂ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਸਾਰੀਆਂ ਹੀ ਜ਼ਰੂਰੀ ਸੇਵਾਵਾਂ ਲੋਕਾਂ ਤੱਕ ਪਹੁੰਚਾ ਰਹੇ ਹਨ। ਪਰ ਮੌਜੂਦਾ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਲਿਆਂਦੇ ਜਾ ਰਹੇ ਨਵੇਂ ਬਿੱਲ 2026 ਵਿਚ ਇੰਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਸ਼ਾਮਿਲ ਨਾ ਕਰ ਕੇ ਵੱਡਾ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਅਤੇ ਬੇਚੈਨੀ ਪਾਈ ਜਾ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਸਮੂਹ ਇੰਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਲਿਆਂਦੇ ਗਏ ਬਿੱਲ 2026 ਦੇ ਦਾਇਰੇ ਵਿਚ ਤੁਰੰਤ ਸ਼ਾਮਿਲ ਕੀਤਾ ਜਾਵੇ, ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਾਰੀਆਂ ਜਾਇਜ਼ ਮੰਗਾਂ ਬਿਨਾਂ ਕਿਸੇ ਦੇਰੀ ਦੇ ਪ੍ਰਵਾਨ ਕੀਤੀਆਂ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਸਾਡੀਆਂ ਮੰਗਾਂ ਦਾ ਹੱਲ ਨਾ ਕੀਤਾ, ਤਾਂ 25 ਅਕਤੂਬਰ 2026 ਨੂੰ ਧੂਰੀ ਸ਼ਹਿਰ ਦਾ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਮੀਤ ਪ੍ਰਧਾਨ ਜਗਸੀਰ ਸਿੰਘ, ਜਨਰਲ ਸਕੱਤਰ ਕੁਲਦੀਪ ਕੁਮਾਰ, ਪ੍ਰੈਸ ਸਕੱਤਰ ਤੀਰਥ ਸਿੰਘ ਅਤੇ ਵੇਅਰ ਹਾਊਸ ਆਊਟਸੋਰਸ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ, ਜ਼ਿਲ੍ਹਾ ਖਜਾਨਚੀ ਸੈਫ਼ੀ ਧੌਲਾ ਤੇ ਸਾਥੀ ਸ਼ਿਵਪ੍ਰਤਾਪ ਤੇ ਮਾਰਕਫੈੱਡ ਆਊਟਸੋਰਸ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਤੋਂ ਜਸਪ੍ਰੀਤ ਸਿੰਘ , ਬੋਗੇਸ਼ ਬਾਂਸਲ, ਮਨਪ੍ਰੀਤ ਸਿੰਘ, ਅਰਸ਼ਦੀਪ ਸਿੰਘ ਤੇ ਜਲ ਸਪਲਾਈ ਸੈਨੀਟੇਸ਼ਨ ਦੇ ਆਗੂ ਰਣਜੀਤ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।