20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ

ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਮੀਟਿੰਗ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤ੍ਰਿਵੈਣੀ ਸਾਹਿਬ ਸ਼ਹਿਣਾ ਵਿਖੇ ਹੋਈ। ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 21-10-2026
ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਮੀਟਿੰਗ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤ੍ਰਿਵੈਣੀ ਸਾਹਿਬ ਸ਼ਹਿਣਾ ਵਿਖੇ ਹੋਈ। ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਪ੍ਰੋਗਰਾਮਾਂ ਦੀ ਤਿਆਰੀ ਸਬੰਧੀ ਗੱਲਬਾਤ ਕੀਤੀ ਗਈ। ਮੀਟਿੰਗ ਦੌਰਾਨ 23 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ ਰੱਖਿਆ ਹੋਇਆ ਹੈ। ਉਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਲਈ ਕਿਹਾ ਗਿਆ। ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਨੇ ਕਿਹਾ ਕਿ ਪਿਛਲੇ ਦਿਨੀਂ ਨਸ਼ਿਆਂ ਦੇ ਵਿਰੁੱਧ ਲੜਾਈ ਲੜਦੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕੀਤਾ ਗਿਆ। ਉਸ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਜਥੇਬੰਦੀ ਉਸ ਦੇ ਇਨਸਾਫ਼ ਲਈ ਲੜੇ ਜਾ ਰਹੇ ਸੰਘਰਸ਼ ਵਿਚ ਆਪਣੇ ਪੱਧਰ ’ਤੇ ਯਤਨਸ਼ੀਲ ਹੈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬਲਵੰਤ ਸਿੰਘ ਚੀਮਾ, ਜ਼ਿਲ੍ਹਾ ਪ੍ਰੈੱਸ ਸਕੱਤਰ ਕਰਮਜੀਤ ਸਿੰਘ ਭਦੌੜ, ਬਲਾਕ ਜਰਨਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ, ਬਲਾਕ ਖ਼ਜ਼ਾਨਚੀ ਹਰਬੰਸ ਸਿੰਘ ਭਦੌੜ, ਬਲਾਕ ਮੀਤ ਪ੍ਰਧਾਨ ਗੁਰਨਾਮ ਸਿੰਘ ਸੁਖਪੁਰਾ, ਬਲਾਕ ਮੀਤ ਪ੍ਰਧਾਨ ਹਰਬੰਸ ਸਿੰਘ ਚੀਮਾ, ਬਲਾਕ ਸਕੱਤਰ ਲਛਮਣ ਸਿੰਘ ਉੱਗੋਕੇ, ਗੁਰਮੇਲ ਸਿੰਘ ਜਗਜੀਤ ਪੁਰਾ, ਮਿੱਠੂ ਸਿੰਘ ਮੌੜ ਨਾਭਾ, ਲਵਪ੍ਰੀਤ ਸਿੰਘ ਭਗਤਪੁਰਾ, ਪਾਲ ਸਿੰਘ ਜੋਧਪੁਰ, ਜੀਤ ਸਿੰਘ ਗਿੱਲ ਕੋਠੇ, ਜਰਨੈਲ ਸਿੰਘ ਵਿਧਾਤਾ, ਨਛੱਤਰ ਸਿੰਘ ਰਾਮਗੜ੍ਹ, ਗੁਰਮੇਲ ਸਿੰਘ ਦੀਪਗੜ੍ਹ, ਮਲਕੀਤ ਸਿੰਘ ਸ਼ਹਿਣਾ, ਹਰਦੇਵ ਸਿੰਘ ਚੀਮਾ, ਹਰਬੰਸ ਸਿੰਘ ਸੁਖਪੁਰਾ, ਈਸ਼ਰ ਸਿੰਘ ਨੀਲੋਂ ਕੋਠੇ, ਮੱਖਣ ਸਿੰਘ ਨੈਣੇਵਾਲ, ਵਿਸਾਖਾ ਸਿੰਘ ਭਦੌੜ, ਛਿੰਦਾ ਸਿੰਘ ਭਦੌੜ, ਗੁਰਮੇਲ ਸਿੰਘ ਅਲਕੜਾ, ਮਹਿੰਦਰ ਸਿੰਘ ਜੰਡਸਰ ਅਤੇ ਗੁਰਪ੍ਰੀਤ ਸਿੰਘ ਕੈਰੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਪਰਾਗਦਾਸ ਪਿੰਡ ਕਾਹਨੇਕੇ ਪ੍ਰਬੰਧਕ ਕਮੇਟੀ ਦੀ ਚੋਣ ਅਗਲੀ ਖ਼ਬਰ ਜਨਗਣਨਾ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਚਾਰਜ ਅਫ਼ਸਰਾਂ ਨਾਲ ਮੀਟਿੰਗ 16 ਤੋਂ 30 ਨਵੰਬਰ ਤੱ...
Ad Position 24