21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਡੇਰਾ ਬਾਬਾ ਪਰਾਗਦਾਸ ਪਿੰਡ ਕਾਹਨੇਕੇ ਪ੍ਰਬੰਧਕ ਕਮੇਟੀ ਦੀ ਚੋਣ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਮਹਿਰ ਜੀ ਬਰਨਾਲਾ ਵਿਖੇ ਲਾਈਫ਼ ਕੇਅਰ ਫਾਊਂਡੇਸ਼ਨ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਚੈਰੀਟੇਬਲ ਲੈਬਾਰਟਰੀ ਖੋਲ੍ਹੀ ਗਈ ਹੈ। ਜਿਸ ਦੀ ਸ਼ੁਰੂਆਤ ਫਾਊਂਡੇਸ਼ਨ ਦੇ ਪ੍ਰਬੰਧਕ ਸਮਾਜ ਸੇਵੀ ਸਤੀਸ਼ ਕੁਮਾਰ ਵਲੋਂ ਉਦਘਾਟਨ ਕਰ ਕੇ ਕੀਤੀ ਗਈ ।

Ad Position 21
No active advertisement
ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਲਾਈਫ਼ ਕੇਅਰ ਫਾਊਂਡੇਸ਼ਨ ਵਲੋਂ ਚੈਰੀਟੇਬਲ ਲੈਬਾਰਟਰੀ ਦੀ ਸ਼ੁਰੂਆਤ 21-10-2026
ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਮਹਿਰ ਜੀ ਬਰਨਾਲਾ ਵਿਖੇ ਲਾਈਫ਼ ਕੇਅਰ ਫਾਊਂਡੇਸ਼ਨ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਚੈਰੀਟੇਬਲ ਲੈਬਾਰਟਰੀ ਖੋਲ੍ਹੀ ਗਈ ਹੈ। ਜਿਸ ਦੀ ਸ਼ੁਰੂਆਤ ਫਾਊਂਡੇਸ਼ਨ ਦੇ ਪ੍ਰਬੰਧਕ ਸਮਾਜ ਸੇਵੀ ਸਤੀਸ਼ ਕੁਮਾਰ ਵਲੋਂ ਉਦਘਾਟਨ ਕਰ ਕੇ ਕੀਤੀ ਗਈ । ਇਸ ਸਮੇਂ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ, ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ, ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਿੰਦਰ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸਤੀਸ਼ ਕੁਮਾਰ ਨੇ ਦੱਸਿਆ ਕਿ ਅਵਤਾਰ ਸਿੰਘ ਬੈਨੀਪਾਲ ਦੇ ਉਦਮਾਂ ਸਦਕਾ ਫਾਊਂਡੇਸ਼ਨ ਵਲੋਂ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿਚ 300 ਤੋਂ ਜ਼ਿਆਦਾ ਚੈਰੀਟੇਬਲ ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ ਤਾਂ ਜੋ ਗ਼ਰੀਬ ਮਰੀਜ਼ਾਂ ਨੂੰ ਬਹੁਤ ਹੀ ਘੱਟ ਰੇਟਾਂ ਉੱਪਰ ਸਰੀਰਕ ਟੈਸਟਾਂ ਦੀ ਸਹੂਲਤ ਦਿੱਤੀ ਜਾ ਸਕੇ। ਐਡਵੋਕੇਟ ਰੁਪਿੰਦਰ ਸਿੰਘ ਸੰਧੂ ਵਲੋਂ ਗੁਰਦੁਆਰਾ ਬਾਬਾ ਮਹਿਰ ਵਿਖੇ ਲੈਬਾਰਟਰੀ ਖੋਲ੍ਹਣ ’ਤੇ ਲਾਈਫ਼ ਕੇਅਰ ਫਾਊਂਡੇਸ਼ਨ ਦਾ ਧੰਨਵਾਦ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ, ਜਨਰਲ ਸਕੱਤਰ ਅਜੀਤਪਾਲ ਸਿੰਘ ਸੰਧੂ, ਖ਼ਜ਼ਾਨਚੀ ਸੁਖਦੀਪ ਸਿੰਘ ਸੰਧੂ, ਮੈਂਬਰ ਦਵਿੰਦਰ ਸਿੰਘ ਸੰਧੂ ਅਤੇ ਹੋਰ ਮੈਂਬਰਾਂ ਵਲੋਂ ਸਤੀਸ਼ ਕੁਮਾਰ ਅਤੇ ਲੈਬਾਰਟਰੀ ਦੀ ਸਮੁੱਚੀ ਟੀਮ ਦਾ ਸਨਮਾਨ ਕੀਤਾ ਗਿਆ। ਸ: ਰਾਜਪਾਲ ਸਿੰਘ ਧਾਲੀਵਾਲ ਵਲੋਂ ਲੈਬਾਰਟਰੀ ਲਈ 5100 ਰੁਪਏ ਦੀ ਸਹਾਇਤਾ ਦਿੱਤੀ ਗਈ। ਇਸ ਮੌਕੇ ਹਰਬਖ਼ਸ਼ ਸਿੰਘ ਗਿੱਲ, ਮਹੰਤ ਮੁਖਜੀਤ ਦਾਸ, ਜਤਿੰਦਰ ਸਿੰਘ ਬਾਠ, ਨਾਜ਼ਰ ਸਿੰਘ ਸੰਧੂ, ਸੁਖਪਾਲ ਸਿੰਘ ਸੰਧੂ, ਹਰਦੇਵ ਸਿੰਘ ਸੰਧੂ, ਸੁਖਦੇਵ ਸਿੰਘ ਸੰਧੂ, ਗੁਰਮੇਲ ਸਿੰਘ ਸੰਧੂ, ਪੱਤਰਕਾਰ ਜਗਸੀਰ ਸਿੰਘ ਸੰਧੂ, ਪਰਮਜੀਤ ਸਿੰਘ ਪੰਮਾ ਜਾਗਲ, ਕਰਮਜੀਤ ਸਿੰਘ ਸੰਧੂ, ਅਵਤਾਰ ਸਿੰਘ ਪ੍ਰਧਾਨ ਕਿਸਾਨ ਯੂਨੀਅਨ, ਮੱਖਣ ਸਿੰਘ ਸੰਧੂ ਸਟੂਡੀਓ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੋ ਵੱਖ-ਵੱਖ ਮਾਮਲਿਆਂ ’ਚ 24 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 70 ਨਸ਼ੀਲੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ
Ad Position 24