ਦੋ ਵੱਖ-ਵੱਖ ਮਾਮਲਿਆਂ ’ਚ 24 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 70 ਨਸ਼ੀਲੀਆਂ ਗੋਲੀਆਂ ਬਰਾਮਦ
ਮਹਿਲ ਕਲਾਂ, 20 ਅਕਤੂਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਅਧੀਨ ਆਉਂਦੇ ਥਾਣਾ ਠੁੱਲੀਵਾਲ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਵੱਖ-ਵੱਖ ਦੋ ਮਾਮਲਿਆਂ ਵਿਚ 70 ਨਸ਼ੀਲੀਆਂ ਗੋਲੀਆਂ ਅਤੇ 24 ਬੋਤਲਾਂ ਦੇਸੀ ਠੇਕਾ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਏ.
ਮਹਿਲ ਕਲਾਂ, 20 ਅਕਤੂਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਅਧੀਨ ਆਉਂਦੇ ਥਾਣਾ ਠੁੱਲੀਵਾਲ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਵੱਖ-ਵੱਖ ਦੋ ਮਾਮਲਿਆਂ ਵਿਚ 70 ਨਸ਼ੀਲੀਆਂ ਗੋਲੀਆਂ ਅਤੇ 24 ਬੋਤਲਾਂ ਦੇਸੀ ਠੇਕਾ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਵਜੀਦਕੇ ਖ਼ੁਰਦ ਤੋਂ ਪਿੰਡ ਹਮੀਦੀ ਨੂੰ ਜਾਂਦੀ ਲਿੰਕ ਸੜਕ ’ਤੇ ਦੋ ਵਿਅਕਤੀ ਭਿੰਦਰ ਸਿੰਘ ਤੇ ਤਿਲਕ ਕੁਮਾਰ ਵਾਸੀ ਬਰਨਾਲਾ ਨਸ਼ੀਲੀਆਂ ਗੋਲੀਆਂ ਲੈ ਕੇ ਜਾ ਰਹੇ ਹਨ। ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਤਰ੍ਹਾਂ ਦੂਜੇ ਮਾਮਲੇ ਸਬੰਧੀ ਤਫ਼ਤੀਸ਼ੀ ਅਫ਼ਸਰ ਗੁਰਨਾਮ ਸਿੰਘ ਚੁਹਾਣਕੇ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਵਜੀਦਕੇ ਖੁਰਦ ਵਿਖੇ ਇੱਕ ਵਿਅਕਤੀ ਅਮਨ ਸਿੰਘ ਵਾਸੀ ਵਜੀਦਕੇ ਨੇ ਨਾਜਾਇਜ਼ ਦੇਸੀ ਠੇਕਾ ਸ਼ਰਾਬ ਰੱਖੀ ਹੋਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ 24 ਬੋਤਲਾਂ ਸ਼ਰਾਬ ਬਰਾਮਦ ਕੀਤੀ। ਇਸ ਮੌਕੇ ਮੁਨਸ਼ੀ ਸੁਖਅਕਾਸਦੀਪ ਸਿੰਘ, ਦੀਪ ਸਿੰਘ ਧਨੌਲਾ ਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।