20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਪਿੰਡ ਨਿਹਾਲੂਵਾਲ ਵਿਚ ਪਰਾਲੀ ਦਾ ਡੰਪ ਸਥਾਪਤ - ਡਿਪਟੀ ਕਮਿਸ਼ਨਰ ਕਿਸਾਨਾਂ ਲਈ ਪਰਾਲੀ ਦੀਆਂ ਮੁਫ਼ਤ ਬਣਾਈਆਂ ਜਾਣਗੀਆਂ ਗੱਠਾਂ, ਸਿਰਫ਼ ਰੀਪਰ ਦਾ ਦੇਣਾ ਪਵੇਗਾ ਖ਼ਰਚਾ

ਮਹਿਲ ਕਲਾਂ, 20 ਅਕਤੂਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਖੇਤੀਬਾੜੀ ਵਿਭਾਗ ਵਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਨਿਹਾਲੂਵਾਲ ਵਿਖੇ ਬੇਲਰ ਮਾਲਕਾਂ ਵਲੋਂ ਪਰਾਲੀ ਦਾ ਡੰਪ ਸਥਾਪਤ ਕੀਤਾ ਗਿਆ ਹੈ, ਜਿਸ ਦਾ ਲਾਹਾ ਲੈਣ ਲਈ ਕਿਸਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 21-10-2026
ਮਹਿਲ ਕਲਾਂ, 20 ਅਕਤੂਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਖੇਤੀਬਾੜੀ ਵਿਭਾਗ ਵਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਨਿਹਾਲੂਵਾਲ ਵਿਖੇ ਬੇਲਰ ਮਾਲਕਾਂ ਵਲੋਂ ਪਰਾਲੀ ਦਾ ਡੰਪ ਸਥਾਪਤ ਕੀਤਾ ਗਿਆ ਹੈ, ਜਿਸ ਦਾ ਲਾਹਾ ਲੈਣ ਲਈ ਕਿਸਾਨਾਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਪਿੰਡ ਵਾਰ ਢੁਕਵੀਂ ਮਸ਼ੀਨਰੀ ਮੁਹੱਈਆ ਕਰਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕਲੱਸਟਰ ਅਤੇ ਨੋਡਲ ਅਫ਼ਸਰਾਂ ਦੀਆਂ ਟੀਮਾਂ ਪਿੰਡਾਂ ਵਿਚ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਪਰਾਲੀ ਡੰਪ ਲਾਏ ਜਾ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਸੁਖਪਾਲ ਸਿੰਘ ਗਿੱਲ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਸਾੜਨ ਦੀ ਥਾਂ ਇਸ ਦੀਆਂ ਗੱਠਾਂ ਬਣਾ ਕੇ ਨਿਰਧਾਰਿਤ ਥਾਵਾਂ ’ਤੇ ਇਕੱਠੀਆਂ ਕਰਨ, ਤਾਂ ਜੋ ਇਸ ਨੂੰ ਉਦਯੋਗਿਕ ਜਾਂ ਹੋਰ ਉਪਯੋਗੀ ਕਾਰਜਾਂ ਲਈ ਭੇਜਿਆ ਜਾ ਸਕੇ। ਇਸ ਮੌਕੇ ਕਲੱਸਟਰ ਅਫ਼ਸਰ ਸਨਵਿੰਦਰਪਾਲ ਸਿੰਘ, ਨੋਡਲ ਅਫ਼ਸਰ ਕੁਲਵੀਰ ਸਿੰਘ ਅਤੇ ਹਰਪਾਲ ਸਿੰਘ ਦੀ ਹਾਜ਼ਰੀ ਵਿਚ ਡੰਪ ਸੰਚਾਲਕ ਕਰਨਵੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਕਿਸਾਨਾਂ ਦੀ ਸਹੂਲਤ ਲਈ ਪਰਾਲੀ ਦੀਆਂ ਗੱਠਾਂ ਬਿਲਕੁਲ ਮੁਫ਼ਤ ਬਣਾਈਆਂ ਜਾਣਗੀਆਂ, ਕਿਸਾਨਾਂ ਨੂੰ ਸਿਰਫ਼ ਰੀਪਰ ਚਲਾਉਣ ਦਾ ਖ਼ਰਚਾ ਹੀ ਸਹਿਣ ਕਰਨਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਦੋ ਵੱਖ-ਵੱਖ ਮਾਮਲਿਆਂ ’ਚ 24 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 70 ਨਸ਼ੀਲੀਆਂ ਗੋਲੀਆਂ ਬਰਾਮਦ
Ad Position 24