20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸੋਨੀ ਜਾਗਲ ਅਤੇ ਗੁਰਮੇਲ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਗੁਰਦੁਆਰਾ ਬਾਬਾ ਮਹਿਰ ਬਰਨਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਪੀ. ਏ.

Ad Position 21
No active advertisement
ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਤੇਜਿੰਦਰ ਸਿੰਘ ਸੋਨੀ ਜਾਗਲ ਅਤੇ ਗੁਰਮੇਲ ਸਿੰਘ ਸੰਧੂ ਦਾ ਸਨਮਾਨ ਕਰਦੇ ਹੋਏ ਗੁ: ਬਾਬਾ ਕਾਲਾ ਮਹਿਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ । ਤਸਵੀਰ : ਰਿੰਪੀ ਸਟੂਡੀਓ 21-10-2026
ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਗੁਰਦੁਆਰਾ ਬਾਬਾ ਮਹਿਰ ਬਰਨਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਪੀ.ਏ.ਸੀ. ਮੈਂਬਰ ਤੇਜਿੰਦਰ ਸਿੰਘ ਸੋਨੀ ਜਾਗਲ ਅਤੇ ਸਰਕਲ ਪ੍ਰਧਾਨ ਗੁਰਮੇਲ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ, ਜਨਰਲ ਸਕੱਤਰ ਅਜੀਤਪਾਲ ਸਿੰਘ ਸੰਧੂ, ਖ਼ਜ਼ਾਨਚੀ ਸੁਖਦੀਪ ਸਿੰਘ ਸੰਧੂ ਨੇ ਕਿਹਾ ਕਿ ਸੰਧੂ ਭਾਈਚਾਰੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਜਿੱਥੇ ਪਾਰਟੀ ਵਿਚ ਪੀ.ਏ.ਸੀ. ਮੈਂਬਰ ਦੇ ਤੌਰ ’ਤੇ ਸੇਵਾਵਾਂ ਨਿਭਾਅ ਰਹੇ ਹਨ, ਉੱਥੇ ਪਹਿਲਾਂ ਜ਼ਿਲ੍ਹਾ ਯੋਜਨਾ ਬੋਰਡ ਅਤੇ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ । ਇਸੇ ਤਰ੍ਹਾਂ ਤੇਜਿੰਦਰ ਸਿੰਘ ਸੋਨੀ ਜਾਗਲ ਜੋ ਹਰ ਸਮੇਂ ਗੁ: ਪ੍ਰਬੰਧਕ ਕਮੇਟੀ ਦਾ ਸਹਿਯੋਗ ਕਰਦੇ ਹਨ ਨੂੰ ਮੈਂਬਰ ਪੀ.ਏ.ਸੀ. ਅਤੇ ਗੁਰਮੇਲ ਸਿੰਘ ਸੰਧੂ ਨੂੰ ਸਰਕਲ ਪ੍ਰਧਾਨ ਬਣਾਇਆ ਜਾਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਇਸ ਮੌਕੇ ਮੈਂਬਰ ਦਵਿੰਦਰ ਸਿੰਘ ਸੰਧੂ, ਨਾਜ਼ਰ ਸਿੰਘ ਸੰਧੂ, ਸੁਖਪਾਲ ਸਿੰਘ ਸੰਧੂ, ਹਰਦੇਵ ਸਿੰਘ ਸੰਧੂ, ਸੁਖਦੇਵ ਸਿੰਘ ਸੰਧੂ, ਮਹੰਤ ਮੁਖਜੀਤ ਦਾਸ, ਹਰਬਖ਼ਸ਼ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੁਸਹਿਰੇ ਮੌਕੇ ਭਾਰਤੀਯ ਸਨਾਤਨ ਮਹਾਂਵੀਰ ਦਲ ਵਲੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਬਾਬਾ ਭੁਪਿੰਦਰ ਸਿੰਘ ਵਲੋਂ 40 ਲੱਖ ਦੀ ਲਾਗਤ ਨਾਲ ਤਿਆਰ ਕੀਤੀ ਵਿਰਾਸਤੀ ਸੱਥ ਦਾ ਉਦਘਾਟਨ
Ad Position 24