ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਕਰਾਰ ਦਿੱਤਾ-ਜਥੇਦਾਰ ਧਨੌਲਾ
ਤਪਾ ਮੰਡੀ, 20 ਅਕਤੂਬਰ (ਪ੍ਰਵੀਨ ਗਰਗ)-ਪਿਛਲੇ ਕੁੱਝ ਦਿਨ ਪਹਿਲਾਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਅਤੇ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਮੈਡੀਕਲ ਸਟੋਰ ਮਾਲਕ ਵਲੋਂ ਮਾਨਸਾ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ, ਜਿਸ ’ਤੇ ਪਰਵਿੰਦਰ ਸਿੰਘ ਝੋਟਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼ਹੀਦ ਕਰਾਰ ਦਿੱਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਨਜ਼ਦੀਕੀ ਪਿੰਡ ਘੁੰਨਸ ਵਿਖੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਤਪਾ ਮੰਡੀ, 20 ਅਕਤੂਬਰ (ਪ੍ਰਵੀਨ ਗਰਗ)-ਪਿਛਲੇ ਕੁੱਝ ਦਿਨ ਪਹਿਲਾਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਅਤੇ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਮੈਡੀਕਲ ਸਟੋਰ ਮਾਲਕ ਵਲੋਂ ਮਾਨਸਾ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ, ਜਿਸ ’ਤੇ ਪਰਵਿੰਦਰ ਸਿੰਘ ਝੋਟਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼ਹੀਦ ਕਰਾਰ ਦਿੱਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਨਜ਼ਦੀਕੀ ਪਿੰਡ ਘੁੰਨਸ ਵਿਖੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇੱਕ ਖਾਲਸਾ ਮਾਰਚ ਕੱਢਿਆ ਗਿਆ ਜੋ ਤਖ਼ਤ ਸ੍ਰੀ ਦਮਦਮਾ ਸਾਹਿਬ, ਕੇਸਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਇਆ। ਇਹ ਖਾਲਸਾ ਮਾਰਚ ਕਰੀਬ 700 ਪਿੰਡਾਂ ਵਿਚੋਂ ਦੀ ਲੰਘਿਆ। ਜਿੱਥੇ ਉਨ੍ਹਾਂ ਨੂੰ ਕਾਫੀ ਵੱਡੀ ਤਾਦਾਦ ਦੇ ਵਿਚ ਉਹ ਔਰਤਾਂ ਮਿਲੀਆਂ, ਜਿਨ੍ਹਾਂ ਦੇ ਬੱਚੇ ਨਸ਼ੇ ਦੀ ਭੇਟ ਚੜ੍ਹ ਚੁੱਕੇ ਸਨ। ਉਨ੍ਹਾਂ ਆਖਿਆ ਕਿ ਅ ਗਰ ਇਸੇ ਤਰ੍ਹਾਂ ਹੀ ਸਾਡੇ ਪੰਜਾਬ ਦੇ ਨੌਜਵਾਨ ਪੀੜ੍ਹੀ ਅਤੇ ਬੱਚੇ ਨਸ਼ੇ ਦੀ ਭੇਟ ਚੜ੍ਹਦੇ ਰਹੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਖ਼ਾਲੀ ਹੋ ਜਾਵੇਗਾ ਅਤੇ ਸਾਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਆਖਿਆ ਕਿ ਅੱਜ ਪੰਜਾਬ ਅੰਦਰ ਇਸ ਤਰ੍ਹਾਂ ਦੇ ਹਾਲਾਤ ਹਨ ਕਿ ਅਗਰ ਕੋਈ ਨਸ਼ੇ ਵਿਰੁੱਧ ਬੋਲਦਾ ਹੈ ਤਾਂ ਉਸ ਨੂੰ ਹੀ ਮਾਰ ਮੁਕਾਇਆ ਜਾਂਦਾ ਹੈ। ਜੇਕਰ ਨਸ਼ਿਆਂ ਵਿਰੁੱਧ ਬੋਲਣ ਵਾਲਿਆਂ ਨੂੰ ਹੀ ਆਪਣੀ ਜਾਨ ਦਾ ਖ਼ਤਰਾ ਬਣ ਜਾਵੇ, ਤਾਂ ਇਹ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਜਥੇਦਾਰ ਸਾਧੂ ਸਿੰਘ ਧਾਲੀਵਾਲ, ਵਿਨੋਦ ਬਾਂਸਲ, ਨਾਜ਼ਰ ਸਿੰਘ, ਬੇਅੰਤ ਸਿੰਘ ਬੰਤੀ ਸਰਪੰਚ, ਸ਼ਿੰਦਰ ਸਿੰਘ ਆਦਿ ਪਤਵੰਤੇ ਮੌਜੂਦ ਸਨ।