ਗੁਲਜ਼ਾਰ ਸਿੰਘ ਅਤੇ ਬਿਕਰਮਜੀਤ ਦੇ ਕੇਸ ਵੀ ਸੀ.ਬੀ.ਆਈ. ਨੂੰ ਸੌਂਪੇ ਜਾਣ- ਨੀਟਾ
ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਸੀ. ਬੀ.
ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਸੀ.ਬੀ.ਆਈ. ਜਾਂਚ ਸ਼ੁਰੂ ਹੋਣ ਤੋਂ ਬਾਅਦ ਭਾਜਪਾ ਨੇ ਦੋ ਹੋਰ ਮਾਮਲਿਆਂ ਵਿਚ ਵੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਗੁਲਜ਼ਾਰ ਸਿੰਘ ਅਤੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸੀ.ਬੀ.ਆਈ. ਨੂੰ ਸੌਂਪੇ ਜਾਣ। ਜੇਕਰ ਪੰਜਾਬ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਪੰਜਾਬ ਭਾਜਪਾ ਅਦਾਲਤ ਰਾਹੀਂ ਜਾਂਚ ਕਰਵਾਏਗੀ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਸੀ.ਬੀ.ਆਈ. ਜਾਂਚ ਕੱਲ੍ਹ ਰਾਤ ਤੋਂ ਸ਼ੁਰੂ ਹੋ ਗਈ ਹੈ। ਇਹ ਤਿੰਨ ਮਹੀਨਿਆਂ ਵਿਚ ਪੂਰੀ ਹੋ ਜਾਵੇਗੀ। ਦੋਸ਼ੀਆਂ ਨੂੰ ਪਾਤਾਲ ਤੋਂ ਵੀ ਕੱਢ ਕੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲਿ੍ਹਆਂ ਵਿਚ ਡਰੱਗ ਮਾਫੀਆ, ਸੱਤਾਧਾਰੀ ਆਗੂਆਂ ਅਤੇ ਪੁਲਿਸ ਦਾ ਗਠਜੋੜ ਚੱਲ ਰਿਹਾ ਹੈ, ਇਸ ਦੀ ਵਿਆਪਕ ਜਾਂਚ ਹੋਣੀ ਚਾਹੀਦੀ ਹੈ। ਸ੍ਰੀ ਨੀਟਾ ਨੇ ਕਿਹਾ ਕਿ ਜੇਕਰ ਆਪ ਸਰਕਾਰ ਦੀ ਨਸ਼ੇ ਵਿਚ ਕੋਈ ਭੂਮਿਕਾ ਨਹੀਂ ਹੈ ਤਾਂ ਉਹ ਜਾਂਚ ਤੋਂ ਕਿਉਂ ਭੱਜ ਰਹੀ ਹੈ?