21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰਦੁਆਰਾ ਸਿੱਧ ਭੋਇ ਦੀ ਨਵੀਂ ਇਮਾਰਤ ਦਾ ਪਾਇਆ ਲੈਂਟਰ

ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਪਹਿਲੀ ਇਮਾਰਤ ਦੀ ਹਾਲਤ ਖਸਤਾ ਹੋਣ ਉਪਰੰਤ ਮੁੱਢ ਤੋਂ ਤਿਆਰ ਕੀਤੇ ਜਾ ਰਹੇ ਇਤਿਹਾਸਕ ਧਾਰਮਿਕ ਅਸਥਾਨ ਗੁਰਦੁਆਰਾ ਸਿੱਧ ਭੋਇ ਦੀ ਨਵੀਂ ਇਮਾਰਤ ਦੇ ਮੁੱਖ ਹਾਲ ਦਾ ਲੈਂਟਰ ਅੱਜ ਪੂਰੀ ਸ਼ਰਧਾ ਅਤੇ ਧੂਮ-ਧਾਮ ਨਾਲ ਪਾਇਆ ਗਿਆ। ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੀ ਇਸ ਆਲੀਸ਼ਾਨ ਇਮਾਰਤ ਦੇ ਲੈਂਟਰ ਪਾਉਣ ਦੀ ਰਸਮ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 22-10-2026
ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਪਹਿਲੀ ਇਮਾਰਤ ਦੀ ਹਾਲਤ ਖਸਤਾ ਹੋਣ ਉਪਰੰਤ ਮੁੱਢ ਤੋਂ ਤਿਆਰ ਕੀਤੇ ਜਾ ਰਹੇ ਇਤਿਹਾਸਕ ਧਾਰਮਿਕ ਅਸਥਾਨ ਗੁਰਦੁਆਰਾ ਸਿੱਧ ਭੋਇ ਦੀ ਨਵੀਂ ਇਮਾਰਤ ਦੇ ਮੁੱਖ ਹਾਲ ਦਾ ਲੈਂਟਰ ਅੱਜ ਪੂਰੀ ਸ਼ਰਧਾ ਅਤੇ ਧੂਮ-ਧਾਮ ਨਾਲ ਪਾਇਆ ਗਿਆ। ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੀ ਇਸ ਆਲੀਸ਼ਾਨ ਇਮਾਰਤ ਦੇ ਲੈਂਟਰ ਪਾਉਣ ਦੀ ਰਸਮ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਅਤੇ ਪਿੰਡ ਦੇ ਮੋਹਤਬਰਾਂ ਨੇ ਦੱਸਿਆ ਕਿ ਇਸ ਪਵਿੱਤਰ ਅਸਥਾਨ ਦੀ ਨਵ-ਨਿਰਮਾਣ ਅਧੀਨ ਇਮਾਰਤ ਸਮੂਹ ਪਿੰਡ ਵਾਸੀਆਂ, ਧਾਲੀਵਾਲ ਪੱਤੀ ਦੇ ਸਹਿਯੋਗ ਅਤੇ ਵਿਦੇਸ਼ਾਂ ਵਿਚ ਰਹਿੰਦੇ ਐਨ.ਆਰ.ਆਈ. ਭਰਾਵਾਂ ਦੇ ਵੱਡਮੁੱਲੇ ਯੋਗਦਾਨ ਸਦਕਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੈਂਟਰ ਪਾਉਣ ਦੇ ਕਾਰਜ ਦੀ ਸ਼ੁਰੂਆਤ ਮੌਕੇ ਸਰਬੱਤ ਦੇ ਭਲੇ ਅਤੇ ਕਾਰਜ ਦੀ ਸਫਲਤਾ ਲਈ ਅਰਦਾਸ ਕੀਤੀ ਗਈ, ਜਿਸ ਤੋਂ ਬਾਅਦ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਨਿਸ਼ਕਾਮ ਭਾਵਨਾ ਨਾਲ ਸੇਵਾ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਵਿਸ਼ੇਸ਼ ਤੌਰ ’ਤੇ ਐਨ.ਆਰ.ਆਈ. ਵੀਰਾਂ ਅਤੇ ਧਾਲੀਵਾਲ ਪੱਤੀ ਦੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਖੁੱਲ੍ਹੇ ਦਿਲ ਨਾਲ ਦਿੱਤੇ ਗਏ ਮਾਇਕ ਅਤੇ ਸਰੀਰਕ ਸਹਿਯੋਗ ਸਦਕਾ ਇਹ ਕਾਰਜ ਨੇਪਰੇ ਚੜ੍ਹ ਰਿਹਾ ਹੈ। ਪ੍ਰਬੰਧਕਾਂ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਇਮਾਰਤ ਦੇ ਬਾਕੀ ਰਹਿੰਦੇ ਕੰਮ ਵੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪੂਰੇ ਕੀਤੇ ਜਾਣਗੇ। ਲੈਂਟਰ ਪਾਉਣ ਦੀ ਇਸ ਸੇਵਾ ਦੌਰਾਨ ਸਰਪੰਚ ਕੁਲਦੀਪ ਸਿੰਘ ਕੀਪਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲੌਰ ਸਿੰਘ ਸਾਬਕਾ ਪੰਚ, ਬਲਦੇਵ ਸਿੰਘ ਨੰਬਰਦਾਰ ਖ਼ਜ਼ਾਨਚੀ, ਨਿਰਮਲ ਸਿੰਘ, ਗੁਰਮੀਤ ਸਿੰਘ, ਗੁਰਚੇਤ ਸਿੰਘ, ਬਚਿੱਤਰ ਸਿੰਘ, ਲਾਭ ਸਿੰਘ, ਅਜਾਇਬ ਸਿੰਘ, ਮਹਿਕਦੀਪ ਸਿੰਘ, ਲਵਦੀਪ ਸਿੰਘ, ਫ਼ਤਿਹ ਸਿੰਘ, ਹਰਵਿੰਦਰ ਸਿੰਘ, ਪਵਨਪ੍ਰੀਤ ਸਿੰਘ, ਮੱਖਣ ਸਿੰਘ, ਰੁਪਿੰਦਰ ਸਿੰਘ, ਸਿਮਰਪ੍ਰੀਤ ਸਿੰਘ, ਜਗਸੀਰ ਸਿੰਘ, ਅਕਾਸਦੀਪ ਸਿੰਘ ਤੋਂ ਇਲਾਵਾ ਸਮੂਹ ਕਮੇਟੀ ਮੈਂਬਰ, ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਨੌਜਵਾਨ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਝੂਠੇ ਸਾਬਤ ਹੋਏ- ਬੰਨੀ ਖਹਿਰਾ ਅਗਲੀ ਖ਼ਬਰ ਗੁਲਜ਼ਾਰ ਸਿੰਘ ਅਤੇ ਬਿਕਰਮਜੀਤ ਦੇ ਕੇਸ ਵੀ ਸੀ.ਬੀ.ਆਈ. ਨੂੰ ਸੌਂਪੇ ਜਾਣ- ਨੀਟਾ
Ad Position 24