‘ ਆਪ’ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਝੂਠੇ ਸਾਬਤ ਹੋਏ- ਬੰਨੀ ਖਹਿਰਾ
ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਪੂਰੀ ਤਰ੍ਹਾਂ ਫੋਕੇ ਸਾਬਤ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਬੰਨੀ ਖਹਿਰਾ ਨੇ ਗੱਲਬਾਤ ਕਰਦਿਆਂ ਕੀਤਾ।
ਟੱਲੇਵਾਲ, 21 ਅਕਤੂਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਪੂਰੀ ਤਰ੍ਹਾਂ ਫੋਕੇ ਸਾਬਤ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਬੰਨੀ ਖਹਿਰਾ ਨੇ ਗੱਲਬਾਤ ਕਰਦਿਆਂ ਕੀਤਾ। ਕਾਂਗਰਸੀ ਆਗੂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈ ਭਾਰੀ ਬਾਰਿਸ਼ ਅਤੇ ਖ਼ਰਾਬ ਮੌਸਮ ਕਾਰਨ ਜਿਨ੍ਹਾਂ ਲੋਕਾਂ ਦੇ ਕੱਚੇ ਘਰ ਡਿੱਗ ਪਏ ਸਨ, ਉਨ੍ਹਾਂ ਵੱਡੀ ਗਿਣਤੀ ਵਿਚ ਲੋਕਾਂ ਨੂੰ ਸਰਕਾਰ ਵਲੋਂ ਅਜੇ ਤੱਕ ਕੋਈ ਠੋਸ ਮੁਆਵਜ਼ਾ ਮੁਹੱਈਆ ਨਹੀਂ ਕਰਵਾਇਆ ਗਿਆ, ਜਿਸ ਕਾਰਨ ਪੀੜਤ ਪਰਿਵਾਰ ਬੇਹੱਦ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ। ਕਾਂਗਰਸੀ ਆਗੂ ਬੰਨੀ ਖਹਿਰਾ ਨੇ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਚੋਣਾਂ ਵੇਲੇ ਲੋਕਾਂ ਦੇ ਕੱਚੇ ਘਰਾਂ ਅਤੇ ਖੇਤਾਂ ਵਿਚ ਜਾ ਕੇ ਫ਼ਸਲਾਂ ਦੇ ਖ਼ਰਾਬੇ ਦਾ ਤੁਰੰਤ ਮੁਆਵਜ਼ਾ ਦੇਣ ਦੀਆਂ ਗਰੰਟੀਆਂ ਦੇਣ ਵਾਲੇ ਮੁੱਖ ਮੰਤਰੀ ਹੁਣ ਜ਼ਮੀਨੀ ਹਕੀਕਤ ਤੋਂ ਅੱਖਾਂ ਫੇਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਜੋ ਹੁਕਮ ਦਿੱਤੇ ਗਏ ਸਨ, ਉਹ ਸਿਰਫ਼ ਕਾਗ਼ਜ਼ੀ ਕਾਰਵਾਈ ਅਤੇ ਅਖ਼ਬਾਰੀ ਸੁਰਖ਼ੀਆਂ ਬਟੋਰਨ ਤੱਕ ਹੀ ਸੀਮਤ ਰਹਿ ਗਏ ਸਨ। ਉਨ੍ਹਾਂ ਕਿਹਾ ਕਿ ਹਲਕਾ ਮਹਿਲ ਕਲਾਂ ਦੇ ਪਿੰਡ ਟਿੱਬਾ ਵਿਖੇ ਸੈਂਕੜੇ ਪੀੜਤ ਪਰਿਵਾਰਾਂ ਵਿਚੋਂ ਸਿਰਫ਼ 8 ਕੱਚੇ ਘਰਾਂ ਦੇ ਮਾਲਕਾਂ ਨੂੰ ਨਿਗੂਣੀ ਰਾਸ਼ੀ ਨਸੀਬ ਹੋਈ ਹੈ।