22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੀ.ਆਰ.ਟੀ.ਸੀ./ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ

ਬਰਨਾਲਾ, 21 ਅਕਤੂਬਰ (ਨਰਿੰਦਰ ਅਰੋੜਾ)-ਪੀ. ਆਰ.

Ad Position 21
No active advertisement
ਪੀ.ਆਰ.ਟੀ.ਸੀ./ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ 22-10-2026
ਬਰਨਾਲਾ, 21 ਅਕਤੂਬਰ (ਨਰਿੰਦਰ ਅਰੋੜਾ)-ਪੀ.ਆਰ.ਟੀ.ਸੀ./ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਦਾ ਐਲਾਨ ਕਰਦੇ ਹੋਏ ਬਰਨਾਲਾ ਦੇ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਗੱਲਬਾਤ ਕਰਦਿਆਂ ਆਗੂ ਨਿਰਪਾਲ ਸਿੰਘ ਪੱਪੂ, ਗੁਰਪ੍ਰੀਤ ਸਿੰਘ ਤੇ ਸੁਖਪਾਲ ਸਿੰਘ ਪਾਲਾ ਨੇ ਦੱਸਿਆ ਕਿ ਅਸੀ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਾਂ ਪਰ ਸਾਡੀ ਕੋਈ ਸੁਣਵਾਈ ਨਹੀਂ ਹੋਈ। ਸਰਕਾਰਾਂ ਤਾਂ ਬਦਲੀਆਂ ਪਰ ਸਾਡੀਆਂ ਮੰਗਾਂ ਜਿਉਂ ਦੀਆਂ ਤਿਉਂ ਹਨ। ‘ਆਪ’ ਸਰਕਾਰ ਵਲੋਂ ਵੀ ਸੱਤਾ ’ਚ ਆਉਣ ਤੋਂ ਪਹਿਲਾਂ ਸਾਡੇ ਨਾਲ ਬਹੁਤ ਵਾਅਦੇ ਕੀਤੇ ਪਰ ਉਹ ਵਾਅਦੇ ਵਫਾ ਨਹੀਂ ਹੋਏ। ਸਾਨੂੰ ਮੀਟਿੰਗਾਂ ਵਿਚ ਸਿਰਫ ਭਰੋਸਾ ਦੇ ਦਿੱਤਾ ਜਾਂਦਾ ਹੈ। ਇਸ ਤੋਂ ਬਿਨਾਂ ਕੁਝ ਨਹੀਂ। ਹੁਣ ਤਾਂ ਇਨ੍ਹਾਂ ਦੀ ਸਰਕਾਰ ਬਣੀ ਨੂੰ ਕਰੀਬ ਸਾਢੇ 4 ਸਾਲ ਹੋ ਚੁੱਕੇ ਹਨ। ਹੁਣ ਤਾਂ ਇਨ੍ਹਾਂ ਦਾ ਜਾਣ ਦਾ ਸਮਾਂ ਹੈ। ਪਰ ਫੇਰ ਵੀ ਸਾਡੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸਾਡੀਆਂ ਮੰਗਾਂ ਨਾ ਮੰਨੀਆਂ ਤਾ ਇਸ ਦਾ ਖਮਿਆਜਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਅਸੀ ਮਜਬੂਰਨ ਸੜਕਾਂ ’ਤੇ ਉਤਰਨ ਲਈ ਮਜਬੂਰ ਹਾਂ ਅਤੇ ਹੁਣ ਸਾਡੇ ਵਲੋਂ ਪੰਜਾਬ ਦੇ ਸੱਦੇ ’ਤੇ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ। ਇਸ ਮੌਕੇ ਬੂਟਾ ਸਿੰਘ ਪੱਖੋ, ਬਲਵੀਰ ਸਿੰਘ ਸੰਧੂ, ਜਸਪਾਲ ਸਿੰਘ, ਮੱਖਣ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਪਿੰਡਾਂ ਅੰਦਰ ਸੁੰਨੀਆਂ ਪਈਆਂ ਖੰਡਰ ਇਮਾਰਤਾਂ ਦੀ ਸਾਂਭ-ਸੰਭਾਲ ਦਾ ਕੰਮ ਤੇਜ਼ੀ ਨਾਲ ਸ਼ੁਰੂ ਅਗਲੀ ਖ਼ਬਰ ਗੁਰਮਤਿ ਸਮਾਗਮ ਦੀ ਹੋਈ ਸੰਪੂਰਨਤਾ
Ad Position 24