22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੁਲਿਸ ਵਲੋਂ ਪਿੰਡਾਂ ਅੰਦਰ ਸੁੰਨੀਆਂ ਪਈਆਂ ਖੰਡਰ ਇਮਾਰਤਾਂ ਦੀ ਸਾਂਭ-ਸੰਭਾਲ ਦਾ ਕੰਮ ਤੇਜ਼ੀ ਨਾਲ ਸ਼ੁਰੂ

ਮਾਲੇਰਕੋਟਲਾ, 21 ਅਕਤੂਬਰ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਖੰਡਰ ਬਣ ਰਹੀਆਂ ਬੇ-ਆਬਾਦ ਇਮਾਰਤਾਂ’ ਜੋ ‘ਮਾੜੇ ਅਨਸਰਾਂ ਦੀਆਂ ਛੁਪਣਗਾਹਾਂ’ ਬਣ ਚੁਕੀਆਂ ਹਨ, ਨੂੰ ਸੁਰੱਖਿਅਤ ਬਣਾ ਕੇ ਮੁੜ ਸਮਾਜਿਕ ਵਰਤੋਂ ’ਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਪਰਾਲੇ ਤੇਜ਼ ਕੀਤੇ ਗਏ ਹਨ । ਜ਼ਿਲ੍ਹਾ ਪੁਲਿਸ ਮੁਖੀ ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ.

Ad Position 21
No active advertisement
ਅਜੀਤ ਡੈਸਕ 22-10-2026
ਮਾਲੇਰਕੋਟਲਾ, 21 ਅਕਤੂਬਰ ( ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਖੰਡਰ ਬਣ ਰਹੀਆਂ ਬੇ-ਆਬਾਦ ਇਮਾਰਤਾਂ’ ਜੋ ‘ਮਾੜੇ ਅਨਸਰਾਂ ਦੀਆਂ ਛੁਪਣਗਾਹਾਂ’ ਬਣ ਚੁਕੀਆਂ ਹਨ, ਨੂੰ ਸੁਰੱਖਿਅਤ ਬਣਾ ਕੇ ਮੁੜ ਸਮਾਜਿਕ ਵਰਤੋਂ ’ਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਪਰਾਲੇ ਤੇਜ਼ ਕੀਤੇ ਗਏ ਹਨ । ਜ਼ਿਲ੍ਹਾ ਪੁਲਿਸ ਮੁਖੀ ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੀ ਕਾਰਵਾਈ ਕੀਤੀ ਜਾ ਰਹੀ ਹੈ । ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਕਈ ਥਾਵਾਂ ਤੇ ਅਜਿਹੀਆਂ ਖੰਡਰ ਬਣ ਚੁੱਕੀਆਂ ਇਮਾਰਤਾਂ ਸਨ ਜੋ ਮਾੜੇ ਅਨਸਰਾਂ ਦੀ ਠਹਿਰ ਬਣ ਚੁਕੀਆਂ ਸਨ । ਜਿਸ ਦੀ ਚਰਚਾ ਅਕਸਰ ਚਲਦੀ ਰਹਿੰਦੀ ਸੀ । ਇਸੇ ਲੜੀ ਤਹਿਤ ਡੀ.ਐਸ.ਪੀ. ਅਮਰਗੜ੍ਹ ਸੰਜੀਵ ਕਪੂਰ ਦੀ ਦੇਖ-ਰੇਖ ਹੇਠ ਪਿੰਡ ਖਾਨਪੁਰ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੇ ਪੁਰਾਣੇ ਤੇ ਅਣਵਰਤੇ ਰਿਹਾਇਸ਼ੀ ਕੁਆਰਟਰਾਂ ਦੀ ਸਾਫ਼-ਸਫ਼ਾਈ ਕਰਵਾ ਕੇ ਮੁੜ ਤੋਂ ਵਰਤੋਂ ‘ਚ ਲਿਆਉਣ ਦਾ ਉਪਰਾਲਾ ਵਿੱਢਿਆ ਗਿਆ । ਡੀ.ਐਸ.ਪੀ. ਸੰਜੀਵ ਕਪੂਰ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਅਜਿਹੀਆਂ ਸੁੰਨਸਾਨ ਜਾਇਦਾਦਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਨਸ਼ਿਆਂ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਦੁਰਵਰਤੋਂ ਹੁੰਦੀ ਰਹੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ਨੂੰ ਸਾਫ਼-ਸੁਥਰਾ ਤੇ ਸੁਰੱਖਿਅਤ ਬਣਾ ਕੇ ਸਮਾਜ ਦੀ ਭਲਾਈ ਲਈ ਮੁੜ ਵਰਤੋਂ ਯੋਗ ਬਣਾਉਣਾ ਇਸ ਮੁਹਿੰਮ ਦਾ ਅਹਿਮ ਉਦੇਸ਼ ਹੈ । ਸਰਪੰਚ ਗੁਰਮੁਖ ਸਿੰਘ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਦੀਆਂ ਅਣਵਰਤੀਆਂ ਥਾਵਾਂ ਨੂੰ ਮੁੜ ਸੁਰੱਖਿਅਤ ਬਣਾਉਣਾ ਇੱਕ ਉਸਾਰੂ ਪਹਿਲ ਹੈ । ਇਸ ਮੌਕੇ ਪੀ.ਏ. ਸਰਪੰਚ ਗੁਰਮੁਖ ਸਿੰਘ ਖਾ਼ਾਨਪੁਰ, ਬੀ.ਡੀ.ਪੀ.ਓ. ਕਰਨਬੀਰ ਸਿੰਘ, ਸਾਬਕਾ ਫ਼ੌਜੀ ਜਸਪਾਲ ਸਿੰਘ ਨਹਿਲ ਤੇ ਸੰਦੀਪ ਸਿੰਘ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸੱਭਿਆਚਾਰ ਦੀ ਵਿਲੱਖਣ ਝਲਕ ਬਿਖੇਰ ਗਿਆ 25ਵਾਂ ਦੁਸਹਿਰਾ ਮੇਲਾ ਅਗਲੀ ਖ਼ਬਰ ਪੀ.ਆਰ.ਟੀ.ਸੀ./ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ
Ad Position 24