ਐਸ.ਡੀ.ਐਮ. ਨੇ ਅਨਾਜ ਮੰਡੀ ਵਿਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ
ਤਪਾ ਮੰਡੀ, 21 ਅਕਤੂਬਰ (ਵਿਜੇ ਸ਼ਰਮਾ)-ਸਬ ਡਵੀਜ਼ਨ ਤਪਾ ਦੇ ਐਸ. ਡੀ.
ਤਪਾ ਮੰਡੀ, 21 ਅਕਤੂਬਰ (ਵਿਜੇ ਸ਼ਰਮਾ)-ਸਬ ਡਵੀਜ਼ਨ ਤਪਾ ਦੇ ਐਸ.ਡੀ.ਐਮ. ਆਯੂਸ਼ ਗੋਇਲ ਵਲੋਂ ਤਪਾ ਅਤੇ ਨਾਲ ਲੱਗਦੀਆਂ ਵੱਖ-ਵੱਖ ਪਿੰਡਾਂ ਦੀਆਂ ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਦਾ ਦੌਰਾ ਕਰ ਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਸ੍ਰੀ ਗੋਇਲ ਨੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਐਸ.ਡੀ.ਐਮ. ਨੇ ਕਿਹਾ ਕਿ ਮੰਡੀਆਂ ਵਿਚ ਸਰਕਾਰੀ ਖਰੀਦ ਏਜੰਸੀਆਂ ਵਲੋਂ ਸਰਕਾਰ ਦੀਆਂ ਹਦਾਇਤਾਂ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਖਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਖਰੀਦ ਏਜੰਸੀਆਂ ਦੇ ਕਰਮਚਾਰੀਆਂ, ਇੰਸਪੈਕਟਰਾਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਲੋਂ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮੌਕੇ ਮਾਰਕੀਟ ਕਮੇਟੀ ਤਪਾ ਦੇ ਸਕੱਤਰ ਹਰਦੀਪ ਸਿੰਘ, ਫੂਡ ਸਪਲਾਈ ਵਿਭਾਗ ਤੋਂ ਤਪਸ਼ ਕੁਮਾਰ, ਪਨਸਪ ਤੋਂ ਤਰਨਵਿਜੈ ਕੁਮਾਰ, ਇੰਸਪੈਕਟਰ ਮੋਹਿਤ ਗੋਇਲ, ਮਾਰਕਫੈੱਡ ਇੰਸਪੈਕਟਰ ਹਰਿੰਦਰ ਪਾਲ ਸਿੰਘ, ਮੈਨੇਜਰ ਮਹਿੰਦਰ ਨਾਲ ਸਿੰਘ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕਾਲਾ, ਸ਼ੈਲਰ ਯੂਨੀਅਨ ਦੇ ਪ੍ਰਧਾਨ ਸੰਜੀਵ ਟਾਂਡਾ, ਮੀਤ ਪ੍ਰਧਾਨ ਮੁਨੀਸ਼ ਮਿੱਤਲ, ਅੰਗਰੇਜ਼ ਰਾਮ, ਵਿਕਰਮ ਕੁਮਾਰ ਲੋਟੇ, ਗੁਰਪ੍ਰੀਤ ਸਿੰਘ ਸੂਮਲ ਅਤੇ ਗੁਰਮੁਖ ਸਿੰਘ ਸਮੇਤ ਹੋਰ ਵਿਅਕਤੀ ਹਾਜ਼ਰ ਸਨ।