22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਯੋਗ ਅਤੇ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਲਈ 24 ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵਿਸ਼ੇਸ਼ ਮੁਹਿੰਮ ਅਤੇ ਐਸ. ਐਸ.

Ad Position 21
No active advertisement
ਅਜੀਤ ਡੈਸਕ 23-10-2026
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵਿਸ਼ੇਸ਼ ਮੁਹਿੰਮ ਅਤੇ ਐਸ.ਐਸ.ਆਰ. ਅਧੀਨ ਯੋਗ ਵੋਟਰਾਂ ਅਤੇ ਪਹਿਲੀ ਵਾਰ ਬਣਨ ਵਾਲੇ ਵੋਟਰਾਂ ਦੇ ਨਾਮ ਵੋਟਰ ਸੂਚੀ ਵਿਚ ਦਰਜ ਕਰਨ ਦੇ ਮਕਸਦ ਨਾਲ ਮਿਤੀ 24 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਹ ਕੈਂਪ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਅੰਤਿਮ ਵੋਟਰ ਸੂਚੀ ਸਮੇਤ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ। ਇਸ ਦੌਰਾਨ ਨਾਗਰਿਕ ਬੂਥ ’ਤੇ ਪਹੁੰਚ ਕੇ ਵੋਟਰ ਸੂਚੀ ਵਿਚ ਆਪਣੇ ਨਾਮ ਦੀ ਜਾਂਚ ਵੀ ਕਰ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2027 ਅਧਾਰਿਤ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨ ਅਤੇ ਹੋਰ ਰਹਿ ਗਏ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਲਈ ਬੀ.ਐੱਲ.ਓਜ਼ ਵਲੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ 6, 6-ਏ ਅਤੇ 8 ਭਰਵਾਉਣ ਵਿਚ ਆਮ ਲੋਕਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ਦੇ 5 ਕਾਲਜਾਂ ’ਚ 330 ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਦਾ ਇਮਤਿਹਾਨ ਦਿੱਤਾ ਅਗਲੀ ਖ਼ਬਰ ਪਿੰਡ ਕਾਹਨੇਕੇ ਵਿਖੇ ਕਿਸਾਨਾਂ ਦੇ ਖੇਤਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ
Ad Position 24