23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਾਬਕਾ ਸੈਨਿਕ ਵਿੰਗ ਇਕਾਈ ਬਲਾਕ ਮਹਿਲ ਕਲਾਂ ਦੇ ਆਗੂ ਮਾਨਸਾ ਰੋਸ ਪ੍ਰਦਰਸ਼ਨ ਲਈ ਹੋਏ ਰਵਾਨਾ

ਮਹਿਲ ਕਲਾਂ, 22 ਅਕਤੂਬਰ (ਤਰਸੇਮ ਸਿੰਘ ਗਹਿਲ)-ਸਾਬਕਾ ਸੈਨਿਕ ਯੂਨੀਅਨ ਇਕਾਈ ਬਲਾਕ ਮਹਿਲ ਕਲਾਂ ਵਲੋਂ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟੇ ਕਾਤਲ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿਚ ਵੱਡੀ ਸ਼ਮੂਲੀਅਤ ਕਰਨ ਲਈ ਮਹਿਲ ਕਲਾਂ ਤੋਂ ਜਥਾ ਰਵਾਨਾ ਹੋਇਆ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਵਲੋਂ ਆਪਣੀ ਜਾਨ ਨਿਸ਼ਾਵਰ ਕਰ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 23-10-2026
ਮਹਿਲ ਕਲਾਂ, 22 ਅਕਤੂਬਰ (ਤਰਸੇਮ ਸਿੰਘ ਗਹਿਲ)-ਸਾਬਕਾ ਸੈਨਿਕ ਯੂਨੀਅਨ ਇਕਾਈ ਬਲਾਕ ਮਹਿਲ ਕਲਾਂ ਵਲੋਂ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟੇ ਕਾਤਲ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿਚ ਵੱਡੀ ਸ਼ਮੂਲੀਅਤ ਕਰਨ ਲਈ ਮਹਿਲ ਕਲਾਂ ਤੋਂ ਜਥਾ ਰਵਾਨਾ ਹੋਇਆ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਵਲੋਂ ਆਪਣੀ ਜਾਨ ਨਿਸ਼ਾਵਰ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਵਧ ਰਹੇ ਨਸ਼ਿਆਂ ਦੇ ਪ੍ਰਭਾਵ ਕਾਰਨ ਨੌਜਵਾਨਾਂ ਦੀਆਂ ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਮੌਤਾਂ ਹੋ ਰਹੀਆਂ ਹਨ। ਜਿਸ ਕਰ ਕੇ ਪੂਰੇ ਪੰਜਾਬ ਦੇ ਵਿਚ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮਾੜੀ ਕਾਰਗੁਜ਼ਾਰੀ ਕਰ ਕੇ ਗਹਿਰਾ ਰੋਸ ਪਾਇਆ ਜਾ ਰਿਹਾ ਹੈ। ਇਸ ਸਮੇਂ ਸਾਬਕਾ ਸੈਨਿਕ ਵਿੰਗ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਅੱਗੇ ਤੋਰਨ ਲਈ ਮੈਡੀਕਲ ਨਸ਼ੇ ਸਿੰਥੈਟਿਕ ਡਰੱਗ ਤੇ ਹੋਰ ਮਾਰੂ ਨਸ਼ਿਆਂ ਦੇ ਖ਼ਾਤਮੇ ਲਈ ਲਹਿਰ ਖੜੀ ਕਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਤੇ ਕਾਤਲਾਂ ਨੂੰ ਮਸਾਲੀ ਸਜ਼ਾਵਾਂ ਨਹੀਂ ਮਿਲਦੀਆਂ ਉਨ੍ਹਾਂ ਚਿਰ ਸਾਬਕਾ ਸੈਨਿਕ ਵਿੰਗ ਵਲੋਂ ਮਾਨਸਾ ਰੋਸ ਪ੍ਰਦਰਸ਼ਨ ਵਿਚ ਲਗਾਤਾਰ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਮੇਂ ਸਾਬਕਾ ਸੈਨਿਕ ਵਿੰਗ ਇਕਾਈ ਬਲਾਕ ਮਹਿਲ ਕਲਾਂ ਦੇ ਵੱਖ-ਵੱਖ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘੱਟੋ-ਘੱਟ ਉਜਰਤ 42 ਹਜ਼ਾਰ ਅਤੇ ਬੁਢਾਪਾ ਪੈਨਸ਼ਨ 10 ਹਜ਼ਾਰ ਰੁਪਏ ਮਹੀਨਾ ਕਰਨ ਦੀ ਮੰਗ ਅਗਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਲੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਕੈਰੀਅਰ ਕਾਊਂਸਲਿੰਗ ਸੈਸ਼ਨ
Ad Position 24