23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਘੱਟੋ-ਘੱਟ ਉਜਰਤ 42 ਹਜ਼ਾਰ ਅਤੇ ਬੁਢਾਪਾ ਪੈਨਸ਼ਨ 10 ਹਜ਼ਾਰ ਰੁਪਏ ਮਹੀਨਾ ਕਰਨ ਦੀ ਮੰਗ

‎ ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਪੰਜਾਬ ਵਲੋਂ ਮਜ਼ਦੂਰਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 3 ਨਵੰਬਰ ਨੂੰ ਸਵੇਰੇ 11 ਵਜੇ ਧੂਰੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਰਾਹੀਂ ਪੰਜਾਬ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਯਾਦ ਕਰਵਾਉਂਦਿਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 23-10-2026
‎ ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਪੰਜਾਬ ਵਲੋਂ ਮਜ਼ਦੂਰਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 3 ਨਵੰਬਰ ਨੂੰ ਸਵੇਰੇ 11 ਵਜੇ ਧੂਰੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਰਾਹੀਂ ਪੰਜਾਬ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਯਾਦ ਕਰਵਾਉਂਦਿਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਜਾਵੇਗੀ। ਸੀਟੂ ਆਗੂ ਕਾਮਰੇਡ ਚੰਦਰ ਸ਼ੇਖਰ ਅਤੇ ਕਾਮਰੇਡ ਮਹਾ ਸਿੰਘ ਰੌੜੀ ਨੇ ਮਜ਼ਦੂਰਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਇਸ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਸੀਟੂ ਵਲੋਂ ਮੰਗ ਕੀਤੀ ਗਈ ਕਿ ਘੱਟੋ-ਘੱਟ ਉਜਰਤ 42,000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਵਧਦੀ ਮਹਿੰਗਾਈ ਨੂੰ ਕਾਬੂ ਕਰ ਕੇ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮਨਰੇਗਾ ਕਾਨੂੰਨ ਦੀ ਰਾਖੀ ਕਰਨ ਅਤੇ ਮਨਰੇਗਾ ਮਜ਼ਦੂਰਾਂ ਨੂੰ ਲਗਾਤਾਰ ਕੰਮ ਦੇਣ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਆਨਲਾਈਨ ਪੋਰਟਲ ਚਾਲੂ ਕੀਤਾ ਜਾਵੇ ਅਤੇ ਉਸਾਰੀ ਭਲਾਈ ਬੋਰਡ ਦੇ ਫ਼ੰਡਾਂ ਦੀ ਵਰਤੋਂ ਮਜ਼ਦੂਰਾਂ ਦੀ ਭਲਾਈ ਲਈ ਕੀਤੀ ਜਾਵੇ। ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਰੱਦ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਵਿਚ ਲਿਆਉਣ ਦੀ ਮੰਗ ਵੀ ਉਠਾਈ ਗਈ। ਇਸ ਦੇ ਨਾਲ ਹੀ ਬੁਢਾਪਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ 10,000 ਰੁਪਏ ਪ੍ਰਤੀ ਮਹੀਨਾ ਕਰਨ ਦੀ ਮੰਗ ਕੀਤੀ ਗਈ। ਸੀਟੂ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲ ਈ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਸਾਬਕਾ ਸੈਨਿਕ ਵਿੰਗ ਇਕਾਈ ਬਲਾਕ ਮਹਿਲ ਕਲਾਂ ਦੇ ਆਗੂ ਮਾਨਸਾ ਰੋਸ ਪ੍ਰਦਰਸ਼ਨ ਲਈ ਹੋਏ ਰਵਾਨਾ
Ad Position 24