22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਿੰਡ ਚੀਮਾ ਵਿਖੇ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ

ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ, ਹਾਟ ਸਪਾਟ ਵਜੋਂ ਚੁਣੇ ਗਏ ਪਿੰਡ ਚੀਮਾ ਵਿਖੇ ਏ. ਐਸ.

Ad Position 21
No active advertisement
ਅਜੀਤ ਡੈਸਕ 23-10-2026
ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ, ਹਾਟ ਸਪਾਟ ਵਜੋਂ ਚੁਣੇ ਗਏ ਪਿੰਡ ਚੀਮਾ ਵਿਖੇ ਏ.ਐਸ.ਆਈ ਹਰਦੀਪ ਸਿੰਘ ਦੀ ਅਗਵਾਈ ਵਿਚ ਸਿਮਰਨਜੀਤ ਕੌਰ ਮੁਨਸ਼ੀ ਅਤੇ ਰਣਜੋਤ ਕੌਰ ਪੁਲਿਸ ਮੁਲਾਜ਼ਮਾਂ ਦੀ ਟੀਮ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਿੰਡ ਦੇ ਮੁਹਤਬਰ ਵਿਅਕਤੀਆਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਏ.ਐਸ.ਆਈ ਹਰਦੀਪ ਸਿੰਘ ਨੇ ਕਿਹਾ ਕਿ ਨਸ਼ਾ ਇਕ ਅਜਿਹੀ ਅਲਾਮਤ ਹੈ ਜੋ ਸਾਡੀ ਜਵਾਨੀ ਅਤੇ ਸਮਾਜ ਨੂੰ ਬਰਬਾਦ ਕਰ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿੰਡ ਵਿਚ ਨਸ਼ਾ ਵੇਚਣ ਜਾਂ ਸਮਗਲਿੰਗ ਕਰਨ ਵਾਲੇ ਮਾੜੇ ਅਨਸਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਤੋਂ ਦੂਰ ਰਹਿ ਕੇ ਖੇਡਾਂ ਅਤੇ ਪੜ੍ਹਾਈ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਖਜਿੰਦਰ ਸਿੰਘ ਪੰਚ, ਗੁਰਮੇਲ ਸਿੰਘ ਸਿੱਖ ਪੰਚ, ਡਾ: ਕਰਮਜੀਤ ਸਿੰਘ ਬੱਬੂ ਵੜੈਚ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਈ.ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਜਿੱਤੇ ਤਗਮੇ ਅਗਲੀ ਖ਼ਬਰ ਘੱਟੋ-ਘੱਟ ਉਜਰਤ 42 ਹਜ਼ਾਰ ਅਤੇ ਬੁਢਾਪਾ ਪੈਨਸ਼ਨ 10 ਹਜ਼ਾਰ ਰੁਪਏ ਮਹੀਨਾ ਕਰਨ ਦੀ ਮੰਗ
Ad Position 24