ਅਰਮਾਨ ਸਿੰਘ ਅਤੇ ਓਪਕਰਨ ਸਿੰਘ ਦੀ ਦੇਸ਼ ਪੱਧਰੀ ਬਾਕਸਿੰਗ ਮੁਕਾਬਲਿਆਂ ਲਈ ਚੋਣ
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)- ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੇ ਬੀ. ਏ.
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)- ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੇ ਬੀ.ਏ. ਪਹਿਲੇ ਸਾਲ ਕੰਪਿਊਟਰ ਸਾਇੰਸ ਦੇ ਹੋਣਹਾਰ ਵਿਦਿਆਰਥੀ ਅਰਮਾਨ ਸਿੰਘ ਅਤੇ ਓਪਕਰਨ ਸਿੰਘ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਆਲ ਇੰਡੀਆ ਪੱਧਰੀ ਬਾਕਸਿੰਗ ਮੁਕਾਬਲਿਆਂ ਲਈ ਚੋਣ ਕੀਤੀ ਗਈ ਹੈ। ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਡਾ: ਅਜੈ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਦੋਵਾਂ ਵਿਦਿਆਰਥੀਆਂ ਨੇ ਯੂਨੀਵਰਸਿਟੀ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਜਿਸ ਸਦਕਾ ਇਹ ਚੋਣ ਹੋਈ ਹੈ। ਹੁਣ ਉਹ ਆਲ ਇੰਡੀਆ ਪੱਧਰ ’ਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਨਗੇ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਇੰਜੀ. ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕਸ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਅਸਿਸਟੈਂਟ ਪ੍ਰੋ: ਰਾਜਨੀਸ਼ ਨਰੂਲਾ, ਡਾ: ਭਵੇਤ ਗਰਗ, ਵਾਈਸ-ਚੇਅਰਮੈਨ ਸ਼੍ਰੀ ਰਾਜੀਵ ਮੰਗਲਾ, ਜਨਰਲ ਸਕੱਤਰ ਇੰਜੀ. ਵਿੱਕੀ ਸਿੰਗਲ, ਜੁਆਇੰਟ ਸਕੱਤਰ ਇੰਜੀ. ਇੰਦਰਪਾਲ ਗੋਇਲ, ਐਡੀਸ਼ਨਲ ਸਕੱਤਰ ਇੰਜੀ. ਮੋਹਿਤ ਮੰਗਲਾ, ਖਜ਼ਾਨਚੀ ਸ਼੍ਰੀ ਅਸ਼ਵਨੀ ਕੁਮਾਰ, ਐਗਜ਼ੈਕਟਿਵ ਮੈਂਬਰ ਸ਼੍ਰੀ ਹਰਭਜਨ ਸਿੰਘ, ਡੀ.ਪੀ.ਈ. ਮਨਦੀਪ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।