22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਾਨੂੰ ਭਗਵਾਨ ਰਾਮ ਵਲੋਂ ਦੱਸੇ ਹੋਏ ਰਸਤੇ ’ਤੇ ਚੱਲਣਾ ਚਾਹੀਦਾ ਹੈ- ਧਾਲੀਵਾਲ

ਤਪਾ ਮੰਡੀ, 22 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਰਾਮਲੀਲ੍ਹਾ ਦੁਸਹਿਰਾ ਕਮੇਟੀ ਵਲੋਂ ਕਰਵਾਈ ਜਾ ਰਹੀ ਰਾਮਲੀਲ੍ਹਾ ਦੇ ਅਖੀਰਲੇ ਦਿਨ ਦੇ ਮੁੱਖ ਮਹਿਮਾਨ ਮਾਰਕੀਟ ਕਮੇਟੀ ਤਪਾ ਦੇ ਸਾਬਕਾ ਚੇਅਰਮੈਨ ਅਤੇ ਸੰਤ ਚਿਤਾ ਨੰਦ ਗਊਸ਼ਾਲਾ ਆਲੀਕੇ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਜਿਨ੍ਹਾਂ ਦਾ ਕਲੱਬ ਦੇ ਮੈਂਬਰਾਂ ਵਲੋਂ ਨਿੱਘਾ ਸਵਾਗਤ ਹਾਰ ਪਾ ਕੇ ਕੀਤਾ ਗਿਆ। ਇਸ ਮੌਕੇ ਜੋਤੀ ਪ੍ਰਚੰਡ ਕਰਨ ਤੋਂ ਬਾਅਦ ਮੁੱਖ ਮਹਿਮਾਨ ਧਾਲੀਵਾਲ ਨੇ ਕਿਹਾ ਕਿ ਸਾਨੂੰ ਭਗਵਾਨ ਰਾਮ ਵਲੋਂ ਦੱਸੇ ਹੋਏ ਰਸਤੇ ’ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 23-10-2026
ਤਪਾ ਮੰਡੀ, 22 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਰਾਮਲੀਲ੍ਹਾ ਦੁਸਹਿਰਾ ਕਮੇਟੀ ਵਲੋਂ ਕਰਵਾਈ ਜਾ ਰਹੀ ਰਾਮਲੀਲ੍ਹਾ ਦੇ ਅਖੀਰਲੇ ਦਿਨ ਦੇ ਮੁੱਖ ਮਹਿਮਾਨ ਮਾਰਕੀਟ ਕਮੇਟੀ ਤਪਾ ਦੇ ਸਾਬਕਾ ਚੇਅਰਮੈਨ ਅਤੇ ਸੰਤ ਚਿਤਾ ਨੰਦ ਗਊਸ਼ਾਲਾ ਆਲੀਕੇ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਜਿਨ੍ਹਾਂ ਦਾ ਕਲੱਬ ਦੇ ਮੈਂਬਰਾਂ ਵਲੋਂ ਨਿੱਘਾ ਸਵਾਗਤ ਹਾਰ ਪਾ ਕੇ ਕੀਤਾ ਗਿਆ। ਇਸ ਮੌਕੇ ਜੋਤੀ ਪ੍ਰਚੰਡ ਕਰਨ ਤੋਂ ਬਾਅਦ ਮੁੱਖ ਮਹਿਮਾਨ ਧਾਲੀਵਾਲ ਨੇ ਕਿਹਾ ਕਿ ਸਾਨੂੰ ਭਗਵਾਨ ਰਾਮ ਵਲੋਂ ਦੱਸੇ ਹੋਏ ਰਸਤੇ ’ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ। ਉਨ੍ਹਾਂ ਵਲੋਂ ਕਲੱਬ ਦੇ ਮੈਂਬਰਾਂ ਦੇ ਕੰਮਾਂ ਦੀ ਸ਼ਲਾਘਾ ਕੀਤੀ ਕਿ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਰਾਮਲੀਲ੍ਹਾ ਖੇਡ ਰਹੇ ਹਨ ਜੋ ਕਿ ਵਧਾਈ ਦੇ ਪਾਤਰ ਹਨ ਕਿਉਂਕਿ ਸ਼ਹਿਰ ਅੰਦਰ ਸਭ ਤੋਂ ਵੱਡਾ ਸਮਾਗਮ ਰਾਮਲੀਲ੍ਹਾ ਦਾ ਮੰਨਿਆ ਗਿਆ ਹੈ। ਇਸ ਲਈ ਸਾਨੂੰ ਕਲੱਬ ਨੂੰ ਹਰ ਸਾਲ ਵੱਡਾ ਸਹਿਯੋਗ ਦੇਣਾ ਚਾਹੀਦਾ ਹੈ। ਮੁੱਖ ਮਹਿਮਾਨ ਵਲੋਂ ਕਲੱਬ ਵਿਚ ਸਹਿਯੋਗ ਦੇਣ ਵਾਲੇ ਅਤੇ ਕਲੱਬ ਮੈਂਬਰਾਂ ਨੂੰ ਧਾਰਮਿਕ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਕਲੱਬ ਦੇ ਪ੍ਰਧਾਨ ਨਾਜ਼ ਸਿੰਗਲਾ ਅਤੇ ਹੋਰਨਾਂ ਵਲੋਂ ਮੁੱਖ ਮਹਿਮਾਨ ਨੂੰ ਧਾਰਮਿਕ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨੀਸ਼ ਬਾਂਸਲ ਸਾਬਕਾ ਚੇਅਰਮੈਨ, ਬਲਾਕ ਪ੍ਰਧਾਨ ਗੰਦੂ ਧਾਲੀਵਾਲ, ਸੁਰਿੰਦਰ ਗੋਇਲ, ਬਲਜਿੰਦਰ ਤਾਈਲ, ਮੇਲਾ ਸ਼ੀਢਡਵਾਲ, ਸੀਲਾ ਭੂਤ, ਸਰੇਸ਼ ਚੰਦੇਲ, ਬਿੱਟੂ ਬਰਾੜ, ਯਾਦਵਿੰਦਰ ਰਾਣਾ ਸ਼ਰਮਾ, ਰਾਜੀਵ ਗੋਲਾ, ਸਤਪਾਲ ਛਾਬੜਾ, ਹਰਦੀਪ ਸਿੰਘ ਸੇਖੋ, ਹਰਦੀਪ ਸਿੰਘ ਢਿੱਲੋਂ, ਵਿੱਕੀ ਜਿੰਦਲ, ਗੁਰਮੁਖ ਸਿੰਘ ਸਿੱਧੂ, ਰੋਹਿਤ ਸਿੰਗਲਾ, ਉਮੇਸ਼ ਪ੍ਰਿੰਕਾ, ਵਿੱਕਾ ਚੰਦੇਲ ਤੋਂ ਇਲਾਵਾ ਕਲੱਬ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਣ ਸਮਾਜ ਵੈੱਲਫੇਅਰ ਕਮੇਟੀ ਵਲੋਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਅਗਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮਾਤਾ ਦੀ ਚੌਂਕੀ ਦਾ ਆਯੋਜਨ
Ad Position 24