24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਮੰਗਾਂ ਨੂੰ ਲੈ ਕੇ 28 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

ਮਹਿਲ ਕਲਾਂ, 23 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪਾਵਰਕਾਮ-ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਅਤੇ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਧੜੇ ਵਲੋਂ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਦਿੜ੍ਹਬਾ ਸਥਿਤ ਕੋਠੀ ਦਾ 28 ਅਕਤੂਬਰ ਨੂੰ ਘਿਰਾਓ ਕੀਤਾ ਜਾਵੇਗਾ। ਇਸ ਰੋਸ ਧਰਨੇ ਦੀਆਂ ਤਿਆਰੀਆਂ ਸਬੰਧੀ ਸਬ-ਡਵੀਜ਼ਨ ਮਹਿਲ ਕਲਾਂ ਅਤੇ ਠੁੱਲੀਵਾਲ ਦੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਇੰਜੀਨੀਅਰ ਕੇਵਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਮਹਿਲ ਕਲਾਂ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 24-10-2026
ਮਹਿਲ ਕਲਾਂ, 23 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪਾਵਰਕਾਮ-ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਅਤੇ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਧੜੇ ਵਲੋਂ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਦਿੜ੍ਹਬਾ ਸਥਿਤ ਕੋਠੀ ਦਾ 28 ਅਕਤੂਬਰ ਨੂੰ ਘਿਰਾਓ ਕੀਤਾ ਜਾਵੇਗਾ। ਇਸ ਰੋਸ ਧਰਨੇ ਦੀਆਂ ਤਿਆਰੀਆਂ ਸਬੰਧੀ ਸਬ-ਡਵੀਜ਼ਨ ਮਹਿਲ ਕਲਾਂ ਅਤੇ ਠੁੱਲੀਵਾਲ ਦੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਇੰਜੀਨੀਅਰ ਕੇਵਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਮਹਿਲ ਕਲਾਂ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਵਿੱਤ ਸਕੱਤਰ ਸੁਖਜੰਟ ਸਿੰਘ ਬਰਨਾਲਾ, ਇੰਜ. ਸੁਖਦੇਵ ਸਿੰਘ ਜਲੂਰ, ਇੰਜ. ਗੁਰਪ੍ਰੀਤ ਸਿੰਘ, ਇੰਜ. ਕਰਨੈਲ ਸਿੰਘ ਅਤੇ ਇੰਜ. ਨਿਧਾਨ ਸਿੰਘ ਨੇ ਦੋਸ਼ ਲਾਇਆ ਕਿ ਵਿੱਤ ਮੰਤਰੀ ਨਾਲ ਹੋਈਆਂ ਪਿਛਲੀਆਂ ਮੀਟਿੰਗਾਂ ਵਿਚ ਮੰਗਾਂ ਸਬੰਧੀ ਬਣੀਆਂ ਸਹਿਮਤੀਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਸਰਕਾਰ ਵੱਲੋਂ ਮੁੱਖ ਮੰਤਰੀ, ਉੱਚ ਅਧਿਕਾਰੀਆਂ ਅਤੇ ਵਿਧਾਇਕਾਂ ਨੂੰ ਵਾਰ-ਵਾਰ ਮੰਗ ਪੱਤਰ ਸੌਂਪਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਕਿ ਸੇਵਾ-ਮੁਕਤ ਮੁਲਾਜ਼ਮਾਂ ਉੱਤੇ ਲਗਾਇਆ ਜਾਂਦਾ 200 ਰੁਪਏ ਦਾ ਜਬਰੀ ਟੈਕਸ ਤੁਰੰਤ ਬੰਦ ਕੀਤਾ ਜਾਵੇ, 23 ਅਤੇ 29 ਸਾਲਾ ਤਰੱਕੀ ਲਾਭ ਪੈਨਸ਼ਨਾਂ ਉੱਤੇ ਲਾਗੂ ਕੀਤੇ ਜਾਣ, ਮਾਣਯੋਗ ਅਦਾਲਤਾਂ ਦੇ ਫ਼ੈਸਲੇ ਲਾਗੂ ਕੀਤੇ ਜਾਣ ਅਤੇ ਐਮਰਜੈਂਸੀ ਡਿਊਟੀ ਦੌਰਾਨ ਹਾਦਸਿਆਂ ਦੇ ਕਲੇਮ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਪੰਜਾਬ ਭਰ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਕਾਫ਼ਲੇ 28 ਅਕਤੂਬਰ ਨੂੰ ਵੱਡੀ ਗਿਣਤੀ ਵਿਚ ਦਿੜ੍ਹਬਾ ਵਿਖੇ ਪੁੱਜਣਗੇ ਅਤੇ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਕਰਨਗੇ। ਇਸ ਮੌਕੇ ਸਾਗਰ ਸਿੰਘ, ਰਾਮ ਕਲਾਸ, ਇੰਦਰਜੀਤ ਸਿੰਘ, ਸੂਰਤ ਸਿੰਘ ਅਤੇ ਮਲਕੀਤ ਸਿੰਘ ਸਹੌਰਾ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਬਿਜਲੀ ਕਰਮਚਾਰੀ ਦੀ ਮੌਤ ਅਗਲੀ ਖ਼ਬਰ ਪਿੰਡ ਚੀਮਾ ਦੀ ਦਾਣਾ ਮੰਡੀ ਵਿਚ ਪੱਖੋ ਕੈਂਚੀਆਂ ਪੁਲਿਸ ਚੌਂਕੀ ਦੇ ਮੁਲਾਜ਼ਮਾਂ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਨਸ਼ਿਆਂ ਖ਼ਿ...
Ad Position 24