23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅੰਦਰਲੇ ਬੱਸ ਸਟੈਂਡ ਤੇ ਪਖਾਨਿਆਂ ਦੀ ਤਰਸਯੋਗ ਹਾਲਤ ਦੇ ਚੱਲਦਿਆਂ ਦੁਕਾਨਦਾਰਾਂ ਕੀਤੀ ਨਗਰ ਕੌਂਸਲ ਵਿਰੁੱਧ ਨਾਅਰੇਬਾਜ਼ੀ

ਤਪਾ ਮੰਡੀ, 23 ਅਕਤੂਬਰ (ਪ੍ਰਵੀਨ ਗਰਗ)-ਇਲਾਕੇ ਦੇ ਅੰਦਰਲੇ ਬੱਸ ਸਟੈਂਡ ਤੇ ਪਖਾਨਿਆਂ ਦੀ ਮਾੜੀ ਹਾਲਤ ਅਤੇ ਨਜ਼ਦੀਕ ਲੱਗੇ ਕੂੜੇ ਦੇ ਢੇਰਾਂ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਨਗਰ ਕੌਂਸਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਮੌਕੇ ਦੁਕਾਨਦਾਰਾਂ ਮੇਘ ਰਾਜ ਪੱਖੋ, ਪ੍ਰਿੰਸ ਕੁਮਾਰ, ਰਾਮ ਲਾਲ ਸਬਜ਼ੀ ਵਾਲਾ, ਭੋਲਾ ਪੱਖੋ, ਕਾਲਾ ਘੁੰਨਸਾਂ ਵਾਲਾ ਆਦਿ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਅੰਦਰਲੇ ਬੱਸ ਸਟੈਂਡ ’ਤੇ ਬਣੇ ਪਖਾਨਿਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ।

Ad Position 21
No active advertisement
ਨਗਰ ਕੌਂਸਲ ਵਿਖੇ ਪਖਾਨਿਆਂ ਦੀ ਤਰਸਯੋਗ ਹਾਲਤ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਦੁਕਾਨਦਾਰ। ਤਸਵੀਰ : ਪ੍ਰਵੀਨ ਗਰਗ 24-10-2026
ਤਪਾ ਮੰਡੀ, 23 ਅਕਤੂਬਰ (ਪ੍ਰਵੀਨ ਗਰਗ)-ਇਲਾਕੇ ਦੇ ਅੰਦਰਲੇ ਬੱਸ ਸਟੈਂਡ ਤੇ ਪਖਾਨਿਆਂ ਦੀ ਮਾੜੀ ਹਾਲਤ ਅਤੇ ਨਜ਼ਦੀਕ ਲੱਗੇ ਕੂੜੇ ਦੇ ਢੇਰਾਂ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਨਗਰ ਕੌਂਸਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਮੌਕੇ ਦੁਕਾਨਦਾਰਾਂ ਮੇਘ ਰਾਜ ਪੱਖੋ, ਪ੍ਰਿੰਸ ਕੁਮਾਰ, ਰਾਮ ਲਾਲ ਸਬਜ਼ੀ ਵਾਲਾ, ਭੋਲਾ ਪੱਖੋ, ਕਾਲਾ ਘੁੰਨਸਾਂ ਵਾਲਾ ਆਦਿ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਅੰਦਰਲੇ ਬੱਸ ਸਟੈਂਡ ’ਤੇ ਬਣੇ ਪਖਾਨਿਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਜਿਸ ਵਿਚੋਂ ਬਹੁਤ ਭੈੜੀ ਬਦਬੂ ਮਾਰ ਰਹੀ ਹੈ ਅਤੇ ਪਖਾਨਿਆਂ ਦੇ ਬਾਹਰ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਨਜ਼ਦੀਕੀ ਦੁਕਾਨਦਾਰਾਂ ਅਤੇ ਬੱਸਾਂ ’ਚ ਚੜ੍ਹਨ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰੰਤੂ ਨਗਰ ਕੌਂਸਲ ਦੇ ਸਬੰਧਿਤ ਮੁਲਾਜ਼ਮਾਂ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਹੈ, ਜਦਕਿ ਉਹ ਨਗਰ ਕੌਂਸਲ ਨੂੰ ਇਸ ਸਬੰਧੀ ਕਈ ਵਾਰ ਜਾਣੂ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਨਤਕ.ਥਾਂ ’ਤੇ ਸਫ਼ਾਈ ਦਾ ਪ੍ਰਬੰਧ ਨਾ ਹੋਣਾ ਨਗਰ ਕੌਂਸਲ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਦੁਕਾਨਦਾਰਾਂ ਅਨੁਸਾਰ ਪਖਾਨਿਆਂ ਦੀ ਸਫ਼ਾਈ ਲਈ ਕਿਸੇ ਸਫ਼ਾਈ ਸੇਵਕ ਦੀ ਪੱਕੇ ਤੌਰ ’ਤੇ ਡਿਊਟੀ ਨਾ ਲੱਗੀ ਹੋਣ ਕਾਰਨ ਇਹ ਸਮੱਸਿਆ ਲਗਾਤਾਰ ਬਣੀ ਹੋਈ ਹੈ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਅੰਦਰਲੇ ਬੱਸ ਸਟੈਂਡ ਦੇ.ਪਖਾਨਿਆਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ, ਗੰਦੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਅਤੇ ਸਫ਼ਾਈ ਸੇਵਕ ਦੀ ਨਿਯਮਤ ਡਿਊਟੀ ਲਗਾਈ ਜਾਵੇ। ਇਸ ਦੇ ਨਾਲ ਹੀ ਮਹਿਲਾਵਾਂ ਲਈ ਬਣਾਏ ਗਏ ਪਖਾਨਿਆਂ ਨੂੰ ਵੀ ਸਾਫ਼ ਕਰਵਾ ਕੇ ਲੋਕਾਂ ਦੀ ਸਹੂਲਤ ਲਈ ਖੋਲਿ੍ਹਆ ਜਾਵੇ, ਤਾਂ ਜੋ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ। ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹੁਣ ਦੁਕਾਨਦਾਰਾਂ ਦੀ ਇਸ ਸਮੱਸਿਆ ਦਾ ਹੱਲ ਜਲ ਦ ਹੀ ਕਰਵਾ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਕਾਬੂ
Ad Position 24