ਵਾਈ.ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਜਿੱਤੇ ਤਗਮੇ
ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐੱਸ.
ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਯੁਵਾਨ ਨੇ ਅੰਡਰ-11 ਸਾਲ ਵਰਗ ਵਿਚ ਭਾਗ ਲਿਆ ਤੇ ਸੋਨੇ ਦਾ ਤਗਮਾ ਅਤੇ ਮਨਸਾਵਨ ਨੇ ਚਾਂਦੀ ਦਾ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਵਿੰਮੀਪੁਰੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।