23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ

ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਸੰਯੁਕਤ ਕਿਸਾਨ ਮੋਰਚੇ ਭਾਰਤ ਦੇ ਸੱਦੇ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਉਪਰੰਤ ਐਸ.

Ad Position 21
No active advertisement
ਐਸ.ਡੀ.ਐਮ. ਮਹਿਲ ਕਲਾਂ ਨੂੰ ਮੰਗ-ਪੱਤਰ ਦਿੰਦੇ ਹੋਏ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ। ਅਜੀਤ ਤਸਵੀਰ 24-10-2026
ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ ਸੰਯੁਕਤ ਕਿਸਾਨ ਮੋਰਚੇ ਭਾਰਤ ਦੇ ਸੱਦੇ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਉਪਰੰਤ ਐਸ.ਡੀ.ਐਮ. ਮਹਿਲ ਕਲਾਂ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਭਾਰਤ ਵਿਚ ਲੋਕਤੰਤਰ ਅਤੇ ਸਾਰੇ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਕਿਸਾਨ ਸੰਘਰਸ਼ ਵਿਚ ਇਕਜੁੱਟ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’ ਨੂੰ ਤੁਰੰਤ ਰੱਦ ਕੀਤਾ ਜਾਵੇ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ, ਬਿਨਾਂ ਕਿਸੇ ਪਾਰਦਰਸ਼ਤਾ ਦੇ ਸੂਚੀ ਵਿਚੋਂ ਹਟਾਏ ਗਏ 13.41 ਕਰੋੜ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਬਹਾਲ ਕੀਤੇ ਜਾਣ, 2023 ਦੇ ਕਾਨੂੰਨ ਵਿਚ ਸੋਧ ਕੀਤੀ ਜਾਵੇ ਅਤੇ ਚੋਣ ਪੈਨਲ ਵਿਚ ਪ੍ਰਧਾਨ ਮੰਤਰੀ ਦੁਆਰਾ ਨਾਮਜ਼ਦ ਕੈਬਨਿਟ ਮੰਤਰੀ ਦੀ ਥਾਂ ’ਤੇ ਭਾਰਤ ਦੇ ਚੀਫ਼ ਜਸਟਿਸ ਨੂੰ ਸ਼ਾਮਿਲ ਕੀਤਾ ਜਾਵੇ। ਕਿਸਾਨ ਵਿਆਪਕ ਚੋਣ ਸੁਧਾਰਾਂ ਦੀ ਵੀ ਮੰਗ ਕਰਦੇ ਹਨ, ਜਿਸ ਵਿਚ ਅਨੁਪਾਤਕ ਪ੍ਰਤੀਨਿਧਤਾ’ ਪ੍ਰਣਾਲੀ ਲਾਗੂ ਕਰਨਾ, ਪੈਸੇ ਅਤੇ ਬਾਹੂਬਲੀ ਦੇ ਪ੍ਰਭਾਵ ਨੂੰ ਰੋਕਣਾ, ਅਤੇ ਚੋਣਾਂ ਲਈ ਸਰਕਾਰੀ ਫੰਡਿੰਗ ਨੂੰ ਕਾਨੂੰਨੀ ਮਾਨਤਾ ਦੇਣਾ ਸ਼ਾਮਿਲ ਹੈ। ਗਿਆਨੇਸ਼ ਕੁਮਾਰ ਨੇ ਆਪਣੀ ਸੰਵਿਧਾਨਕ ਸਹੁੰ ਦੀ ਉਲੰਘਣਾ ਕੀਤੀ ਹੈ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਮੁੱਖ ਚੋਣ ਕਮਿਸ਼ਨਰ ਨੂੰ ਬਚਾਅ ਰਹੇ ਹਨ, ਜਿਨ੍ਹਾਂ ਨੇ ਸੱਤਾਧਾਰੀ ਪਾਰਟੀ (ਭਾਜਪਾ) ਨੂੰ ਸੱਤਾ ਵਿਚ ਬਣੇ ਰਹਿਣ ਵਿਚ ਮਦਦ ਕਰਨ ਲਈ, ਵੋਟਰ ਸੂਚੀ ਵਿਚੋਂ ਅਸਲ ਨਾਗਰਿਕਾਂ ਦੇ ਨਾਂਅ ਕੱਟਣ ਵਰਗਾ ਗੰਭੀਰ ਅਪਰਾਧ ਕੀਤਾ ਹੈ। ਨਿਯਮਾਂ ਵਿਚ ਰਸਮੀ ਤੌਰ ’ਤੇ ਬਦਲਾਅ ਕਰਨ ਦੀ ਪੂਰੀ ਤਾਕਤ ਸਿਰਫ਼ ਸੰਸਦ ਕੋਲ ਹੈ। ਜਦੋਂ ਤੱਕ ਸੰਸਦ ਕਿਸਾਨ, ਐਸ.ਆਈ.ਆਰ ਮੁੱਦੇ ’ਤੇ ਪ੍ਰਦਰਸ਼ਨਕਾਰੀਆਂ ਖ਼ਾਸ ਕਰ ਕੇ ਵਿਦਿਆਰਥੀਆਂ ਅਤੇ ਨੌਜਵਾਨਾਂ ਦਾ ਸਮਰਥਨ ਕਰਦੇ ਹਨ। ਜੇਕਰ ਮੋਦੀ ਸਰਕਾਰ ਪ੍ਰਦਰਸ਼ਨਕਾਰੀਆਂ ’ਤੇ ਹਮਲੇ ਜਾਰੀ ਰੱਖਦੀ ਹੈ, ਤਾਂ ਕਿਸਾਨ ਉਨ੍ਹਾਂ ਦੀ ਸੁਰੱਖਿਆ ਲਈ ਅੱਗੇ ਆਉਣ ਲਈ ਮਜਬੂਰ ਹੋਣਗੇ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਖ਼ਜ਼ਾਨਚੀ ਭਗਤ ਸਿੰਘ, ਕ੍ਰਿਸ਼ਨ ਸਿੰਘ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਜਵੰਦਾ, ਬਲਾਕ ਪ੍ਰਧਾਨ ਗੁਰਚਰਨ ਸਿੰਘ ਭਦੌੜ, ਹਰੀ ਸਿੰਘ ਭਗਤਪੁਰਾ, ਮਲਕੀਤ ਸਿੰਘ ਹੇੜੀਕੇ, ਬੂਟਾ ਸਿੰਘ ਗੰਡੇਵਾਲ, ਰਾਮ ਸਿੰਘ ਸੰਘੇੜਾ, ਕੁਲਜੀਤ ਸਿੰਘ ਵਜੀਦਕੇ, ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਅਮਰਜੀਤ ਕੌਰ ਬਡਬਰ, ਮਨਜੀਤ ਕੌਰ ਕਾਹਨੇਕੇ, ਨਵਦੀਪ ਕੌਰ ਪੰਜਗਰਾਈਂ, ਲਖਵੀਰ ਕੌਰ ਧਨੌਲਾ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਤ ਨਾਮਦੇਵ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਾਈ.ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਜਿੱਤੇ ਤਗਮੇ
Ad Position 24