23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਹੰਡਿਆਇਆ, 23 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ।

Ad Position 21
No active advertisement
ਸਨਿਚਰਵਾਰ, 24 ਅਕਤੂਬਰ, 2026 24-10-2026
ਹੰਡਿਆਇਆ, 23 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਰੈਲੀ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਨਾਅਰਿਆਂ ਰਾਹੀਂ ਲੋਕਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਨੇ ਲੋਕਾਂ ਨੂੰ ਸਮਝਾਇਆ ਕਿ ਨਸ਼ੇ ਮਨੁੱਖ ਦੀ ਸਿਹਤ, ਪਰਿਵਾਰ ਅਤੇ ਸਮਾਜ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ। ਇਸ ਲਈ ਹਰ ਵਿਅਕਤੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣਾ ਚਾਹੀਦਾ ਹੈ। ਇਸ ਮੌਕੇ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿਚ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ। ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ ਚੇਅਰਮੈਨ ਸੁਖਮੰਦਰ ਸਿੰਘ ਅਤੇ ਐੱਮ.ਡੀ ਚਮਕੌਰ ਸਿੰਘ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ‘ਬਟਰਫਲਾਈ ਡਾਇਰੀਜ਼’ ਗਤੀਵਿਧੀ ਕਰਵਾਈ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਕਾਗ਼ਜ਼ ਤੋਂ ਵੱਖ-ਵੱਖ ਆਕਾਰ ਬਣਾਉਣ ਦੀ ਕਲਾ ਸਿਖਾਈ
Ad Position 24