25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕੇ.ਸੀ.ਟੀ. ਕਾਲਜ ਫ਼ਤਹਿਗੜ੍ਹ ਵਿਖੇ ਖੂਨ ਦਾਨ ਅਤੇ ਮੁਫ਼ਤ ਮੈਡੀਕਲ ਜਾਚ ਕੈਂਪ ਲਗਾਇਆ ਖੂਨ ਦਾਨੀਆਂ ਨੇ ਗੁਰੂ ਨਾਨਕ ਦੇਵ ਚੈਰੀਟੇਬਲ ਬਲੱਡ ਬੈਂਕ ਸੰਗਰੂਰ ਨੂੰ 50 ਯੂਨਿਟ ਖੂਨ ਦਾਨ ਕੀਤਾ

ਬਰਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)- ਭਗਵਾਨ ਵਲਮੀਕਿ ਦੇ ਪ੍ਰਗਟ ਦਿਵਸ ਮੌਕੇ ਸਥਾਨਕ ਭਗਵਾਨ ਵਾਲਮੀਕਿ ਮੰਦਰ ਕੱਚਾ ਕਾਲਜ ਰੋਡ ਤੋਂ ਵਿਸ਼ਾਲ ਸ਼ੋਭਾ ਯਾਤਰਾ ਰਵਾਨਾ ਕੀਤੀ ਗਈ। ਵਾਲਮੀਕਿ ਸਮਾਜ ਦੇ ਆਗੂਆਂ ਗੁਲਸ਼ਨ ਕੁਮਾਰ, ਰਕੇਸ਼ ਕੁਮਾਰ ਹਮਦਰਦ ਅਤੇ ਵਿਕਰਮਜੀਤ ਵਿੱਕੀ ਨੇ ਦੱਸਿਆ ਕਿ ਇਸ ਸ਼ੋਭਾ ਯਾਤਰਾ ਨੂੰ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

Ad Position 21
No active advertisement
ਸ਼ੋਭਾ ਯਾਤਰਾ ਨੂੰ ਰਵਾਨਾ ਕਰਦੇ ਹੋਏ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਨਾਲ ਹੋਰ ਪਤਵੰਤੇ। ਤਸਵੀਰ : ਰਿੰਪੀ ਸਟੂਡੀਓ 25-10-2026
ਬਰਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)- ਭਗਵਾਨ ਵਲਮੀਕਿ ਦੇ ਪ੍ਰਗਟ ਦਿਵਸ ਮੌਕੇ ਸਥਾਨਕ ਭਗਵਾਨ ਵਾਲਮੀਕਿ ਮੰਦਰ ਕੱਚਾ ਕਾਲਜ ਰੋਡ ਤੋਂ ਵਿਸ਼ਾਲ ਸ਼ੋਭਾ ਯਾਤਰਾ ਰਵਾਨਾ ਕੀਤੀ ਗਈ। ਵਾਲਮੀਕਿ ਸਮਾਜ ਦੇ ਆਗੂਆਂ ਗੁਲਸ਼ਨ ਕੁਮਾਰ, ਰਕੇਸ਼ ਕੁਮਾਰ ਹਮਦਰਦ ਅਤੇ ਵਿਕਰਮਜੀਤ ਵਿੱਕੀ ਨੇ ਦੱਸਿਆ ਕਿ ਇਸ ਸ਼ੋਭਾ ਯਾਤਰਾ ਨੂੰ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸ਼ੋਭਾ ਯਾਤਰਾ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਮੁੜ ਵਾਲਮੀਕਿ ਮੰਦਰ ਵਿਖੇ ਪਹੁੰਚੀ। ਰਥਾਂ ’ਤੇ ਸਵਾਰ ਵੱਖ-ਵੱਖ ਝਾਕੀਆਂ ਮੁੱਖ ਆਕਰਸ਼ਨ ਦਾ ਕੇਂਦਰ ਸੀ। ਉਨ੍ਹਾਂ ਦੱਸਿਆ ਕਿ ਵਾਲਮੀਕਿ ਮੰਦਰ ਵਿਖੇ ਹੀ ਰਮਾਇਣ ਪਾਠ ਵੀ ਸ਼ੁਰੂ ਕੀਤਾ ਗਿਆ। ਜਿਸ ਦੇ ਭੋਗ 26 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਪਾਇਆ ਜਾਵੇਗਾ। ਸ੍ਰੀ ਰਮਾਇਣ ਪਾਠ ਸ਼ਾਮ ਸੁੰਦਰ ਫ਼ਿਰੋਜਪੁਰ ਵਾਲੇ ਵਲੋਂ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਡਿਪਟੀ ਕਮਿਸ਼ਨਰ ਬਰਨਾਲਾ, ਐਸ . ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ, ਸੀ.ਆਈ.ਏ. ਇੰਚਾਰਜ ਇੰਸ: ਬਲਜੀਤ ਸਿੰਘ ਅਤੇ ਸਮਾਜ ਸੇਵੀ ਸਚਿਨ ਸੂਦ ਸ਼ਿਰਕਤ ਕਰਨਗੇ। ਇਨਾਮ ਚੇਅਰਮੈਨ ਰਾਮ ਤੀਰਥ ਮੰਨਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਭਾਜਪਾ ਨਰਿੰਦਰ ਗਰਗ ਨੀਟਾ ਅਤੇ ਬਲਾਕ ਪ੍ਰਧਾਨ ਕਾਂਗਰਸ ਮਹੇਸ਼ ਕੁਮਾਰ ਲੋਟਾ ਵਲੋਂ ਵੰਡੇ ਜਾਣਗੇ। ਸ਼ੋਭਾ ਯਾਤਰਾ ਮੌਕੇ ਮੇਅਰ ਹਸਨਪ੍ਰੀਤ ਭਾਰਦਵਾਜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਗੁਰਜੀਤ ਸਿੰਘ ਰਾਮਣਵਾਸੀਆ, ਪੇਡਾ ਦੇ ਉਪ-ਚੇਅਰਮੈਨ ਧੀਰਜ ਦੱਦਾਹੂਰ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ, ਕੌਂਸਲਰ ਕੁਲਦੀਪ ਕੁਮਾਰ ਧਰਮਾ, ਕੌਂਸਲਰ ਊਸ਼ਾ ਰਾਣੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਪੁਨੀਤ ਕੌਸ਼ਲ ਮੋਨੂੰ, ਰਜਤ ਬਾਂਸਲ ਲੱਕੀ, ਰਾਜੇਸ਼ ਭੂਟਾਨੀ, ਮਨੂੰ ਜਿੰਦਲ, ਬਿੰਦੂ, ਰਾਜੇਸ਼ ਟਾਰਜਨ, ਅਜੈ, ਲਛਮਣ, ਕਰਨ, ਓਮ ਪ੍ਰਕਾਸ਼, ਜਗਤਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਈ.ਐੱਸ ਪਬਲਿਕ ਸਕੂਲ ਵਿਖੇ ਸੀ.ਪੀ.ਆਰ. ਵਰਕਸ਼ਾਪ ਦਾ ਆਯੋਜਨ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਤਹਿਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵਲੋਂ ਸੈਂਸੀ ਬਸਤੀ ਦਾ ਦੌਰਾ
Ad Position 24