ਪਿੰਡ ਚੀਮਾ ਵਿਚੋਂ ਨਸ਼ਾ ਖ਼ਤਮ ਕਰਨ ਲਈ ਹਰ ਯਤਨ ਕੀਤੇ ਜਾਣਗੇ-ਸਰਪੰਚ ਚੀਮਾ
ਟੱਲੇਵਾਲ, 24 ਅਕਤੂਬਰ (ਸੋਨੀ ਚੀਮਾ)- ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਅਤੇ ਨੌਜਵਾਨੀ ਨੂੰ ਬਚਾਉਣ ਲਈ ਪਿੰਡ ਚੀਮਾ ਦੇ ਸਰਪੰਚ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੱਡਾ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਚੀਮਾ ਦੇ ਸਰਪੰਚ ਮਲੂਕ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਕੱਢਣਾ ਉਨ੍ਹਾਂ ਦੀ ਸਭ ਤੋਂ ਪਹਿਲੀ ਅਤੇ ਮੁੱਖ ਤਰਜੀਹ ਹੈ।
ਟੱਲੇਵਾਲ, 24 ਅਕਤੂਬਰ (ਸੋਨੀ ਚੀਮਾ)- ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਅਤੇ ਨੌਜਵਾਨੀ ਨੂੰ ਬਚਾਉਣ ਲਈ ਪਿੰਡ ਚੀਮਾ ਦੇ ਸਰਪੰਚ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੱਡਾ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਚੀਮਾ ਦੇ ਸਰਪੰਚ ਮਲੂਕ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਕੱਢਣਾ ਉਨ੍ਹਾਂ ਦੀ ਸਭ ਤੋਂ ਪਹਿਲੀ ਅਤੇ ਮੁੱਖ ਤਰਜੀਹ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕੁੱਝ ਸਮੇਂ ਤੋਂ ਉਨ੍ਹਾਂ ਦਾ ਪਿੰਡ ਨਸ਼ਿਆਂ ਦੇ ‘ਹਾਟ ਸਪਾਟ’ ਵਜੋਂ ਜਾਣਿਆ ਜਾਣ ਲੱਗਾ ਹੈ, ਜੋ ਕਿ ਬੇਹੱਦ ਮੰਦਭਾਗਾ ਹੈ, ਪਰ ਹੁਣ ਇਸ ਦਾਗ਼ ਨੂੰ ਧੋਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਸਰਪੰਚ ਮਲੂਕ ਸਿੰਘ ਚੀਮਾ ਨੇ ਸਖ਼ਤ ਲਹਿਜ਼ੇ ’ਚ ਕਿਹਾ, ਨਸ਼ਾ ਵੇਚਣ ਵਾਲੇ ਲੋਕ ਮਨੁੱਖਤਾ ਦੇ ਦੁਸ਼ਮਣ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।