24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਰਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬ੍ਰਹਮ ਗਿਆਨੀ ਬਾਬਾ ਨਾਮਦੇਵ ਜੀ ਬਰਨਾਲਾ ਵਲੋਂ ਭਗਤ ਨਾਮਦੇਵ ਦੇ ਜਨਮ ਦਿਹਾੜੇ ਮੌਕੇ ਸ਼ਹਿਰ ਬਰਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜੱਸਲ, ਪ੍ਰੈੱਸ ਸਕੱਤਰ ਗੁਰਜੰਟ ਸਿੰਘ ਸੋਨਾ, ਕੌਰ ਸਿੰਘ ਉਪਲੀ ਅਤੇ ਕੁਲਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਨਗਰ ਕੀਰਤਨ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭ ਕੀਤਾ ਗਿਆ।

Ad Position 21
No active advertisement
ਪੰਜਾਬ ਦਾ ਮਾਹੌਲ ਬੇਹੱਦ ਨਾਜ਼ੁਕ ਦੌਰ ’ਚੋਂ ਗੁਜ਼ਰ ਰਿਹਾ- ਚੀਮਾ 25-10-2026
ਬਰਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬ੍ਰਹਮ ਗਿਆਨੀ ਬਾਬਾ ਨਾਮਦੇਵ ਜੀ ਬਰਨਾਲਾ ਵਲੋਂ ਭਗਤ ਨਾਮਦੇਵ ਦੇ ਜਨਮ ਦਿਹਾੜੇ ਮੌਕੇ ਸ਼ਹਿਰ ਬਰਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜੱਸਲ, ਪ੍ਰੈੱਸ ਸਕੱਤਰ ਗੁਰਜੰਟ ਸਿੰਘ ਸੋਨਾ, ਕੌਰ ਸਿੰਘ ਉਪਲੀ ਅਤੇ ਕੁਲਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਨਗਰ ਕੀਰਤਨ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭ ਕੀਤਾ ਗਿਆ। ਨਗਰ ਕੀਰਤਨ ਵਿਚ ਬੀਬੀ ਚਮਨਪ੍ਰੀਤ ਕੌਰ ਦੇ ਢਾਡੀ ਜਥੇ ਨੇ ਭਗਤ ਨਾਮਦੇਵ ਜੀ ਅਤੇ ਗੁਰਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਵੱਖ-ਵੱਖ ਸਕੂਲਾਂ ਜਿਵੇਂਕਿ ਸ਼ਹੀਦ ਬਾਬਾ ਦੀਪ ਸਿੰਘ ਗੁਰਮਤਿ ਵਿਦਿਆਲਾ ਬਰਨਾਲਾ, ਭਗਤ ਨਾਮਦੇਵ ਪਬਲਿਕ ਸਕੂਲ, ਬਾਬਾ ਆਲਾ ਸਿੰਘ ਪਬਲਿਕ ਸਕੂਲ, ਸ਼ਿਸ਼ੂ ਮਾਡਲ ਸਕੂਲ, ਐਨ.ਐਮ.ਐਸ.ਡੀ. ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਰਨਾਲਾ ਦੇ ਮੈਂਬਰ ਸ਼ਾਮਿਲ ਹੋਏ। ਸੇਵਾਦਾਰ ਕਲੱਬ ਰਾਏਸਰ ਨੇ ਜਲ ਅਤੇ ਸਫ਼ਾਈ ਦੀ ਸੇਵਾ ਕੀਤੀ। ਨਗਰ ਕੀਰਤਨ ’ਚ ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਮੈਨੇਜਰ ਨਿਰਮਲ ਸਿੰਘ ਰਾਜੀਆ, ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਡਾ: ਅਮਨਦੀਪ ਸਿੰਘ ਟੱਲੇਵਾਲੀਆ, ਗਿ: ਕਰਮ ਸਿੰਘ ਭੰਡਾਰੀ, ਗੁ: ਸਿੰਘ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ, ਕੇਵਲ ਸਿੰਘ ਵੀਨਸ, ਜਥੇਦਾਰ ਜਰਨੈਲ ਸਿੰਘ ਭੋਤਨਾ, ਸੁਖਦੇਵ ਸਿੰਘ ਸਾਗੂ, ਅਰਜਨ ਸਿੰਘ ਬਿੱਟੂ, ਯਾਦਵਿੰਦਰ ਸਿੰਘ ਟੋਨੀ, ਰਾਜਿੰਦਰ ਸਿੰਘ ਬਾਬਰ, ਭੁਪਿੰਦਰ ਸਿੰਘ ਬੇਦੀ, ਪਰਮਜੀਤ ਸਿੰਘ ਪੱਪੂ, ਜਗਸੀਰ ਸਿੰਘ ਸੀਰਾ, ਪਰਮਿੰਦਰ ਸਿੰਘ, ਸਰੂਪ ਸਿੰਘ, ਡਾ: ਧਰਮਿੰਦਰ ਸਿੰਘ ਬਿੱਟੂ, ਅਮਰੀਕ ਸਿੰਘ ਬਾਬਾ, ਅਜੈਬ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਨਿਰਮਲ ਸਿੰਘ ਰੋਲੇ, ਭਾਈ ਚਰਨਜੀਤ ਸਿੰਘ, ਰਮਨਦੀਪ ਸਿੰਘ, ਮਨਜੋਤ ਸਿੰਘ, ਅਰਮਿੰਦਰ ਸਿੰਘ, ਗੁਰਮੀਤ ਸਿੰਘ ਮੱਖਣ, ਗੁਰਜੀਤ ਸਿੰਘ ਖੁੱਡੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਵਾਈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਤਪਾ ਦੇ ਸਮਾਜ ਸੇਵੀ ਅਰਵਿੰਦ ਰੰਗੀ ਅਤੇ ਦੀਪਕ ਗੱਗ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਭਰਪੂਰ ਵਿਕਾਸ ਹੋਇਆ- ਅਰਵਿੰਦ ਰੰਗੀ...
Ad Position 24