24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸੈਂਕੜੇ ਲਾਭਪਾਤਰੀਆਂ ਨੂੰ ਨਹੀਂ ਮਿਲੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਪੈਸੇ- ਧਾਲੀਵਾਲ ਕਿਹਾ, ਕਰਜ਼ਾ ਚੁੱਕ ਕੇ ਮਕਾਨ ਬਣਾਉਣ ਵਾਲੇ ਗ਼ਰੀਬ ਲੋਕ ਹੋ ਰਹੇ ਨੇ ਕਾਫ਼ੀ ਪ੍ਰੇਸ਼ਾਨ

ਬਰਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਸੰਘੇੜਾ ਦੇ ਸੈਂਕੜੇ ਲੋੜਵੰਦ ਲੋਕਾਂ ਨੂੰ ਘਰ ਬਣਾਉਣ ਲਈ ਨਗਰ ਨਿਗਮ ਬਰਨਾਲਾ ਵਲੋਂ ਦਸੰਬਰ 2025 ਅਤੇ ਜਨਵਰੀ 2026 ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਨਜ਼ੂਰੀ ਪੱਤਰ ਵੰਡੇ ਗਏ ਸਨ ਪਰ 10 ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤਣ ਤੇ ਬਾਵਜੂਦ ਵੀ ਲੋਕਾਂ ਦੇ ਖਾਤਿਆਂ ਵਿਚ ਪੈਸੇ ਨਹੀਂ ਪਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਮੀਤ ਪ੍ਰਧਾਨ ਸੁਖਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਮੁੱਖ ਉਦੇਸ਼ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਬੁਨਿਆਦੀ ਸਹੂਲਤਾਂ ਵਾਲੇ ਘਰਾਂ ਵਿਚ ਰਹਿ ਸਕਣ।

Ad Position 21
No active advertisement
ਅਜੀਤ ਡੈਸਕ 25-10-2026
ਬਰਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਸੰਘੇੜਾ ਦੇ ਸੈਂਕੜੇ ਲੋੜਵੰਦ ਲੋਕਾਂ ਨੂੰ ਘਰ ਬਣਾਉਣ ਲਈ ਨਗਰ ਨਿਗਮ ਬਰਨਾਲਾ ਵਲੋਂ ਦਸੰਬਰ 2025 ਅਤੇ ਜਨਵਰੀ 2026 ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਨਜ਼ੂਰੀ ਪੱਤਰ ਵੰਡੇ ਗਏ ਸਨ ਪਰ 10 ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤਣ ਤੇ ਬਾਵਜੂਦ ਵੀ ਲੋਕਾਂ ਦੇ ਖਾਤਿਆਂ ਵਿਚ ਪੈਸੇ ਨਹੀਂ ਪਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਮੀਤ ਪ੍ਰਧਾਨ ਸੁਖਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਮੁੱਖ ਉਦੇਸ਼ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਬੁਨਿਆਦੀ ਸਹੂਲਤਾਂ ਵਾਲੇ ਘਰਾਂ ਵਿਚ ਰਹਿ ਸਕਣ। ਪਰ ਪਿੰਡ ਸੰਘੇੜਾ ਦੇ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਮਿਲਣ ਦੇ ਕਈ ਮਹੀਨਿਆਂ ਦੇ ਬਾਵਜੂਦ ਸਹਾਇਤਾ ਰਾਸ਼ੀ ਨਾ ਮਿਲਣਾ ਸਰਕਾਰੀ ਯੋਜਨਾਵਾਂ ਦੇ ਲਾਗੂ ਕਰਨ ’ਤੇ ਸਵਾਲ ਖੜ੍ਹੇ ਕਰਦਾ ਹੈ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ ਗਏ ਸਨ। ਇਨ੍ਹਾਂ ਪੱਤਰਾਂ ਦੇ ਮਿਲਣ ਮਗਰੋਂ ਕਈ ਗ਼ਰੀਬ ਪਰਿਵਾਰਾਂ ਨੇ ਸਰਕਾਰੀ ਸਹਾਇਤਾ ਮਿਲਣ ਦੀ ਉਮੀਦ ਵਿਚ ਆਪਣਾ ਮਕਾਨ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਕੁੱਝ ਪਰਿਵਾਰਾਂ ਨੇ ਇਸ ਮਕਸਦ ਲਈ ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਤੋਂ ਵਿਆਜ ’ਤੇ ਪੈਸੇ ਲਏ ਜਾਂ ਉਧਾਰ ਰਕਮ ਦਾ ਪ੍ਰਬੰਧ ਕੀਤਾ ਪਰ ਜਦੋਂ ਲੰਮਾ ਸਮਾਂ ਬੀਤਣ ਦੇ ਬਾਵਜੂਦ ਰਾਸ਼ੀ ਨਹੀਂ ਮਿਲੀ ਤਾਂ ਇਨ੍ਹਾਂ ਪਰਿਵਾਰਾਂ ਲਈ ਉਸਾਰੀ ਦਾ ਕੰਮ ਜਾਰੀ ਰੱਖਣਾ ਔਖਾ ਹੋ ਗਿਆ ਹੈ। ਉਨ੍ਹਾਂ ਅਨੁਸਾਰ, ਰਕਮ ਦੀ ਉਡੀਕ ਕਰ ਰਹੇ ਪਰਿਵਾਰਾਂ ਨੂੰ ਇਕ ਪਾਸੇ ਕਰਜ਼ੇ ਦੀ ਚਿੰਤਾ ਸਤਾ ਰਹੀ ਹੈ ਅਤੇ ਦੂਜੇ ਪਾਸੇ ਅਧੂਰੇ ਮਕਾਨਾਂ ਨੂੰ ਪੂਰਾ ਕਰਨ ਦੀ ਸਮੱਸਿਆ ਦਰਪੇਸ਼ ਹੈ। ਸ੍ਰੀ ਧਾਲੀਵਾਲ ਨੇ ਸਰਕਾਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਿੰਡ ਸੰਘੇੜਾ ਦੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਹਾਇਤਾ ਰਾਸ਼ੀ ਜਾਰੀ ਕਰਨ ਵਿਚ ਹੋ ਰਹੀ ਦੇਰੀ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਜਲਦ ਪੈਸੇ ਪਾਏ ਜਾਣ ਤਾਂ ਜੋ ਗ਼ਰੀਬ ਪਰਿਵਾਰਾਂ ਨੂੰ ਕਰਜ਼ੇ ਦੇ ਬੋਝ ਅਤੇ ਆਰਥਿਕ ਪ੍ਰੇਸ਼ਾਨੀਆਂ ਤੋਂ ਰਾਹਤ ਮਿਲ ਸਕੇ ਅਤੇ ਉਹ ਆਪਣੇ ਮਕਾਨਾਂ ਦੀ ਉਸਾਰੀ ਦਾ ਕੰਮ ਪੂਰਾ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਭਜਨ ਗਾਇਕਾ ਪੀਹੂ ਅਗਰਵਾਲ ਸਮਾਣਾ ਨੇ ਸ਼ਰਧਾਲੂਆਂ ਨੂੰ ਲਾਇਆ ਝੂਮਣ ਅਗਲੀ ਖ਼ਬਰ ਨਸ਼ਿਆਂ ਦਾ ਲੱਕ ਤੋੜਨ ਲਈ ਪੁਲਿਸ ਨੇ ਕਾਸੋ ਆਪਰੇਸ਼ਨ ਤਹਿਤ ਕੱਸਿਆ ਸ਼ਿਕੰਜਾ
Ad Position 24