26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਟਾਂਡਾ ਉੜਮੁੜ ਵਿਖੇ ਮਹਾਨ ਸਾਲਾਨਾ ਗੁਰਮਤਿ ਇਕੋਤਰੀ ਸਮਾਗਮਾਂ ਦੀ ਸੰਪੂਰਨਤਾ ਅੱਜ ਸਾਲਾਨਾ ਸਮਾਗਮ ਗੁਰੂਆਂ ਵਲੋਂ ਦਰਸਾਏ ਅਧਿਆਤਮਿਕ ਮਾਰਗ ਨਾਲ ਜੁੜਨ ਦਾ ਸੁਨੇਹਾ- ਸੰਤ ਬਾਬਾ ਗੁਰਦਿਆਲ ਸਿੰਘ

ਮਹਿਲ ਕਲਾਂ, 25 ਅਕਤੂਬਰ (ਤਰਸੇਮ ਸਿੰਘ ਗਹਿਲ)-ਤਪ ਅਸਥਾਨ ਬਾਬਾ ਬਲਵੰਤ ਸਿੰਘ ਗੁਰਦੁਆਰਾ ਸਾਹਿਬ, ਟਾਂਡਾ ਉੜਮੁੜ ਵਿਖੇ ਕਰਵਾਏ ਜਾ ਰਹੇ ਮਹਾਨ ਸਾਲਾਨਾ ਗੁਰਮਤਿ ਇਕੋਤਰੀ ਸਮਾਗਮਾਂ ਦੀ ਸੰਪੂਰਨਤਾ ਅੱਜ ਹੋ ਰਹੀ ਹੈ। ਇਨ੍ਹਾਂ ਧਾਰਮਿਕ ਸਮਾਗਮਾਂ ਦੀ ਅਗਵਾਈ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-10-2026
ਮਹਿਲ ਕਲਾਂ, 25 ਅਕਤੂਬਰ (ਤਰਸੇਮ ਸਿੰਘ ਗਹਿਲ)-ਤਪ ਅਸਥਾਨ ਬਾਬਾ ਬਲਵੰਤ ਸਿੰਘ ਗੁਰਦੁਆਰਾ ਸਾਹਿਬ, ਟਾਂਡਾ ਉੜਮੁੜ ਵਿਖੇ ਕਰਵਾਏ ਜਾ ਰਹੇ ਮਹਾਨ ਸਾਲਾਨਾ ਗੁਰਮਤਿ ਇਕੋਤਰੀ ਸਮਾਗਮਾਂ ਦੀ ਸੰਪੂਰਨਤਾ ਅੱਜ ਹੋ ਰਹੀ ਹੈ। ਇਨ੍ਹਾਂ ਧਾਰਮਿਕ ਸਮਾਗਮਾਂ ਦੀ ਅਗਵਾਈ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦਿਆਲ ਸਿੰਘ ਵਲੋਂ ਕੀਤੀ ਜਾ ਰਹੀ ਹੈ। ਇਨ੍ਹਾਂ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਦਿਆਲ ਸਿੰਘ ਨੇ ਕਿਹਾ ਇਨ੍ਹਾਂ ਇਕੋਤਰੀ ਸਮਾਗਮ ਵਿਚ ਗੁਰਬਾਣੀ, ਗੁਰਮਤਿ ਵਿਚਾਰਾਂ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਅਧਿਆਤਮਿਕ ਮਾਰਗ ਨਾਲ ਜੁੜਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਅਜਿਹੇ ਧਾਰਮਿਕ ਸਮਾਗਮ ਸੰਗਤ ਨੂੰ ਗੁਰੂ ਘਰ ਨਾਲ ਜੋੜਨ ਦੇ ਨਾਲ-ਨਾਲ ਸਿੱਖੀ ਸਿਧਾਂਤਾਂ, ਸੇਵਾ, ਸਿਮਰਨ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮੁੱਖ ਸੇਵਾਦਾਰ ਬਾਬਾ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਸੰਪੰਨ ਹੋ ਰਹੇ ਇਨ੍ਹਾਂ ਸਮਾਗਮਾਂ ਪ੍ਰਤੀ ਸੰਗਤ ਵਿਚ ਵਿਸ਼ੇਸ਼ ਸ਼ਰਧਾ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਸੰਤ ਬਾਬਾ ਗੁਰਦਿਆਲ ਸਿੰਘ ਨੇ ਕਿਹਾ ਅਸਥਾਨ ਬਾਬਾ ਬਲਵੰਤ ਸਿੰਘ ਗੁਰਦੁਆਰਾ ਸਾਹਿਬ ਵਿਖੇ ਹੋ ਰਹੇ ਇਹ ਸਾਲਾਨਾ ਗੁਰਮਤਿ ਸਮਾਗਮ ਧਾਰਮਿਕ ਸ਼ਰਧਾ, ਸੇਵਾ ਅਤੇ ਗੁਰਮਤਿ ਪ੍ਰਚਾਰ ਦੀ ਪਰੰਪਰਾ ਨੂੰ ਅੱਗੇ ਵਧਾਉਣ ਦਾ ਸੁਨੇਹਾ ਦੇ ਰਹੇ ਹਨ। ਇਸ ਮੌਕੇ ਬਾਬਾ ਗੁਰਦੀਪ ਸਿੰਘ ਮੂੰਮ, ਭਾਈ ਬਲਜੀਤ ਸਿੰਘ, ਭਾਈ ਜ਼ੋਰਾ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਬਲਵੀਰ ਸਿੰਘ, ਗੋਬਿੰਦ ਸਿੰਘ ਮੂੰਮ, ਬੀਬੀ ਮਨਪ੍ਰੀਤ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਬੀਬੀ ਮਲਕੀਤ ਕੌਰ ਸਹੋਤਾ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਕੁੱਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ ਸੂਬਾਈ ਕਨਵੈਨਸ਼ਨ ਅੱਜ ਬਰਨਾਲਾ ਵਿਖੇ
Ad Position 24